ਬਠਿੰਡਾ, 23 ਅਕਤੂਬਰ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਓਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ, ਗੀਤ, ਕਵਿਤਾ, ਦੋਹੇ ਅਤੇ ਇੱਕ ਲਘੂ ਨ੍ਰਿਤ ਨਾਟਿਕਾ ਦੀ ਪੇਸ਼ਕਾਰੀ ਵੀ ਕੀਤੀ ਗਈ, ਜਿਸ ਵਿੱਚ ਰਾਮ ਬਨਵਾਸ, ਸੀਤਾ ਹਰਨ, ਰਾਮ ਰਾਵਣ ਯੁੱਧ, ਰਾਵਣ ਵਧ ਨੂੰ ਬੜੇ ਹੀ ਸੁੰਦਰ ਤਰੀਕੇ ਨਾਲ ਵਿਖਾਇਆ ਗਿਆ।
ਮਨਪ੍ਰੀਤ ਪਲਾਟ ਕੇਸ: ਬਿਕਰਮ ਸ਼ੇਰਗਿੱਲ ਤੇ ਪੰਕਜ਼ ਕਾਲੀਆ ਸਹਿਤ ਪੰਜਾਂ ਮੁਲਜਮਾਂ ਦੀਆਂ ਜਮਾਨਤ ਅਰਜੀਆਂ ਹੋਈਆਂ ਰੱਦ
ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਦੱਸਿਆ ਕਿ ਦੁਸ਼ਹਿਰੇ ਦੇ ਤਿਓਹਾਰ ਮੌਕੇ ਕਰਵਾਏ ਗਏ ਸਮਾਗਮ ਦੀ ਤਿਆਰੀ ਮੈਡਮ ਚੰਦਰਪ੍ਰਭਾ, ਮੈਡਮ ਸੁਮਨ ਸ਼ਰਮਾ, ਸਨੋਹ ਸ਼ਰਮਾ ਅਤੇ ਕਰਨ ਸਿੱਧੂ ਨੇ ਬਹੁਤ ਲਗਨ ਤੇ ਮਿਹਨਤ ਨਾਲ ਕਰਵਾਈ ਗਈ ਸੀ।ਇਸ ਮੌਕੇ ਮੈਡਮ ਮੋਨਿਕਾ ਸਿੰਘ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਦੁਸ਼ਿਹਿਰੇ ਦੇ ਤਿਓਹਾਰ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਸਾਨੂੰ ਸਾਰਿਆਂ ਨੂੰ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ। ਸਮਾਗਮ ਉਪਰੰਤ ਰਾਵਣ ਦੇ ਪੁਤਲੇ ਨੂੰ ਵੀ ਸਾੜਿਆ ਗਿਆ।