ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਮਈ: ਪਿਛਲੀ ਸਰਕਾਰ ਦੌਰਾਨ ਸ਼ੁਰੂ ਹੋਈ ਪੁਲਿਸ ਭਰਤੀ ਲਈ ਸਾਰੇ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਲਈ ਖ਼ੁਸਖ਼ਬਰੀ ਹੈ। ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਦਾ ਮੈਡੀਕਲ ਕਰਵਾ ਕੇ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਟਵੀਟ ਵਿਚ ਇਸਦਾ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਦਸਣਾ ਬਣਦਾ ਹੈ ਕਿ ਪੰਜਾਬ ਪੁਲਿਸ ‘ਚ ਭਰਤੀ ਲਈ ਹੋਏ ਫ਼ਿਜੀਕਲ ਤੇ ਲਿਖ਼ਤੀ ਟੈਸਟ ਆਦਿ ਦੀ ਪ੍ਰਕਿਆ ਪੂਰੀ ਹੋ ਚੁੱਕੀ ਸੀ। ਪ੍ਰੰਤੂ ਇਸ ਦੌਰਾਨ ਚੋਣ ਜਾਬਤਾ ਲੱਗ ਚੁੱਕਿਆ ਸੀ ਤੇ ਉਸਤੋਂ ਬਾਅਦ ਸੂਬੇ ਵਿਚ ਨਵੀਂ ਸਰਕਾਰ ਹੋਂਦ ਵਿਚ ਆ ਗਈ। ਨਵੀਂ ਸਰਕਾਰ ਵਲੋਂ ਇਹ ਪ੍ਰਕਿਆ ਅੱਗੇ ਨਾ ਸ਼ੁਰੂ ਕਰਨ ਦੇ ਰੋਸ਼ ਵਜੋਂ ਇੰਨ੍ਹਾਂ ਨੌਜਵਾਨਾਂ ਵਲੋਂ ਚੰਡੀਗੜ੍ਹ ਤੋਂ ਇਲਾਵਾ ਕਈ ਥਾਂ ਧਰਨੇ ਵੀ ਦਿੱਤੇ ਗਏ ਸਨ। 4358 ਨੌਜਵਾਨਾਂ ਨੂੰ ਯੋਗ ਕਰਾਰ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੇ ਟਵੀਟ ਵਿਚ ਦਸਿਆ ਕਿ ‘‘ ਇਹ ਦਸਦਿਆਂ ਉਨ੍ਹਾਂ ਨੂੰ ਖ਼ੁਸੀ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਿਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜਿਆ ਹੈ। ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਲ ਜਾਂਚ ਅਤੇ ਤਸਦੀਕ ਤੋਂ ਬਾਅਦ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਪੁਲਿਸ ਭਰਤੀ ਦੀ ਝਾਕ ’ਚ ਬੈਠੇ ਨੌਜਵਾਨਾਂ ਲਈ ਖ਼ੁਸਖਬਰੀ, ਜਲਦ ਹੋਵੇਗਾ ਮੈਡੀਕਲ
12 Views