ਪੁਲਿਸ ਵਲੋਂ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ, ਤਿੰਨ ਗਿ੍ਰਫਤਾਰ

Date:

spot_img

ਸੁਖਜਿੰਦਰ ਮਾਨ
ਬਠਿੰਡਾ, 14 ਫਰਵਰੀ: ਜ਼ਿਲ੍ਹਾ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਸੱਤ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਉਕਤ ਗਿਰੋਹ ਦੇ ਸਰਗਨੇ ਸਹਿਤ ਤਿੰਨ ਜਣਿਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਸਬੰਧ ਵਿਚ ਕਥਿਤ ਦੋਸ਼ੀਆਂ ਵਿਰੁਧ ਥਾਣਾ ਕੋਟਫੱਤਾ ’ਚ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਸੂਚਨਾ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਲਾਕੇ ’ਚ ਵਾਹਨ ਚੋਰ ਗਿਰੋਹ ਸਰਗਰਮ ਹੈ, ਜਿਸਤੋਂ ਬਾਅਦ ਪੁਲਿਸ ਨੇ ਦੋ ਨੌਜਵਾਨਾਂ ਨੂੰ ਚੋਰੀ ਦੇ ਇੱਕ ਮੋਟਰਸਾਈਕਲ ਸਹਿਤ ਕਾਬੂ ਕੀਤਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਕੋਲੋ ਸਖ਼ਤੀ ਨਾਲ ਕੀਤੀ ਪੁਛਗਿਛ ਦੌਰਾਨ ਉਨ੍ਹਾਂ ਅਪਣੇ ਇੱਕ ਹੋਰ ਸਾਥੀ ਬਾਰੇ ਜਾਣਾਕਾਰੀ ਦਿੱਤੀ, ਜਿਸਦੀ ਗਿ੍ਰਫਤਾਰੀ ਕੀਤੀ ਗਈ। ਇਸ ਗਿਰੋਹ ਕੋਲੋ ਹੁਣ ਤੱਕ ਕੁੱਲ ਸੱਤ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਕਥਿਤ ਦੋਸ਼ੀਆਂ ਦੀ ਪਹਿਚਾਣ ਬੰਤ ਸਿੰਘ, ਅਰਜਨ ਸਿੰਘ ਅਤੇ ਹਰਵਿੰਦਰ ਸਿੰਘ ਵਾਸੀ ਕੋਟਫੱਤਾ ਦੇ ਤੌਰ ’ਤੇ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਨੇ ਹੁਣ ਤੱਕ ਮੰਨਿਆਂ ਹੈ ਕਿ ਉਹ ਭੀੜ ਭੜੱਕੇ ਵਾਲੀ ਜਗ੍ਹਾਂ ਵਿਚੋਂ ਮੋਟਰਸਾਈਕਲ ਚੋਰੀ ਕਰਦੇ ਸਨ ਤੇ ਅੱਗੇ ਵੇਚ ਦਿੰਦੇ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਇੰਨ੍ਹਾਂ ਕੋਲੋ ਹੁਣ ਤੱਕ ਚੋਰੀ ਕੀਤੇ ਕੁੱਲ ਮੋਟਰਸਾਈਕਲਾਂ ਬਾਰੇ ਅਤੇ ਅੱਗੇ ਜਿਸਨੂੰ ਇਹ ਚੋਰੀ ਕੀਤੇ ਮੋਟਰਸਾਈਕਲ ਵੇਚੇ ਜਾਂਦੇ ਸਨ, ਬਾਰੇ ਪੁਛਗਿਛ ਕੀਤੀ ਜਾ ਰਹੀ ਹੈ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...