ਭਗਵੰਤ ਮਾਨ ਸਰਕਾਰ ਨੇ ਮਹਿਜ਼ 18 ਮਹੀਨਿਆਂ ਵਿੱਚ 37100 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ
ਇਸ ਮੌਕੇ ਮਹਾਰਾਜਾ ਅਗਰਸੈਨ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਮਹਾਰਾਜਾ ਅਗਰਸੈਨ ਵੱਲੋਂ ਸਮਾਜ ਸੁਧਾਰ ਲਈ ਕੀਤੇ ਗਏ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਭ ਨੂੰ ਉਨ੍ਹਾਂ ਵੱਲੋਂ ਪਾਏ ਗਏ ਪੂਰਣਿਆਂ ਤੇ ਚੱਲਣ ਲਈ ਪ੍ਰੇਰਿਤ ਕੀਤਾ। ਮਹਾਰਾਜਾ ਅਗਰਸੈਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਮਾਜ ਵਿੱਚ ਚੰਗੇ ਕੰਮ ਕਰਨ ਦੀ ਪਿਰਤ ਪਾਈ ਗਈ ਸੀ ਤਾਂ ਜੋ ਸਮਾਜ ਇੱਕਜੁੱਟ ਰਹਿੰਦਿਆਂ ਹੋਰਨਾਂ ਲੋਕਾਂ ਦੀ ਸੇਵਾ ਭਾਵਨਾ ਵਧੀਆ ਤਰੀਕੇ ਨਾਲ ਕਰ ਸਕੇ। ਉਨ੍ਹਾਂ ਬਰਾਬਰਤਾ ਦਾ ਸੁਨੇਹਾ ਦਿੰਦਿਆਂ ਆਪਸੀ ਮਤਭੇਦ ਭੁਲਾ ਕੇ ਇਕੱਠੇ ਹੋ ਕੇ ਚੱਲਣ ਲਈ ਵੀ ਸੱਦਾ ਦਿੱਤਾ।
ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਹਾਰਾਜਾ ਅਗਰਸੈਨ ਨੂੰ ਯਾਦ ਕਰਦਿਆਂ ਉਨ੍ਹਾਂ ਵੱਲੋਂ ਸਮਾਜ ਸੁਧਾਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਮੌਜੂਦਾ ਆਧੁਨਿਕ ਯੁੱਗ ਚ ਭਾਈਚਾਰਕ ਸਾਂਝ ਦੀ ਹੈ ਜ਼ਰੂਰਤ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੈਨ ਦੀ ਵਿਸ਼ਾਲ ਕਾਂਸੇ ਦੀ ਮੂਰਤੀ ਜੋ ਅੱਜ ਲੋਕ ਸਮਰਪਿਤ ਕੀਤੀ ਗਈ ਹੈ 2200 ਕਿਲੋਗਰਾਮ ਵਜਨ ਦੀ ਹੈ ਅਤੇ ਇਹ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ ਅਤੇ ਇਸ ਦੀ ਉਚਾਈ 12 ਫੁੱਟ ਹੈ।
ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀਂ: ਅਮਨ ਅਰੋੜਾ
ਇਸ ਤੋਂ ਪਹਿਲਾਂ ਆਪ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਬੁੱਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਮਹਾਰਾਜਾ ਅਗਰਸੈਨ ਨੂੰ ਯਾਦ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਹਾਰਾਜਾ ਅਗਰਸੈਨ ਤੇ ਹੋਰ ਮਹਾਨ ਸਖ਼ਸੀਅਤਾਂ ਦੀ ਯਾਦ ਵਿੱਚ ਵਡਮੁੱਲੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੁੱਢਲਾਡਾ ਹਲਕੇ ਵਿੱਚ ਮਹਾਰਾਜਾ ਅਗਰਸੈਨ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਬਣਾਇਆ ਗਿਆ ਹੈ, ਜਿਸ ਨੂੰ ਜਲਦ ਹੀ ਲੋਕ ਸਮਰਪਿਤ ਕੀਤਾ ਜਾਵੇਗਾ। ਸਮਾਗਮ ਮੌਕੇ ਵਿਧਾਇਕ ਲਹਿਰਾਗਾਗਾ ਸ਼੍ਰੀ ਵਰਿੰਦਰ ਗੋਇਲ ਨੇ ਸੰਬੋਧਨ ਕਰਦਿਆਂ ਮਹਾਰਾਜਾ ਅਗਰਸੈਨ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ।ਇਸ ਦੌਰਾਨ ਸ਼੍ਰੀ ਅੰਕਿਤ ਬਾਂਸਲ ਵੱਲੋਂ ਪੁੱਜੀਆਂ ਸ਼ਖਸੀਅਤਾਂ ਨੂੰ ਜੀ ਆਇਆਂ ਅਤੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਵੱਲੋਂ ਧੰਨਵਾਦ ਕਰਦਿਆਂ ਮਹਾਰਾਜਾ ਅਗਰਸੈਨ ਸਬੰਧੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ।
ਸਮਾਗਮ ਮੌਕੇ ਪਹੁੰਚੀਆਂ ਸਖਸ਼ੀਅਤਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ. ਭੁਪਿੰਦਰ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅਮ੍ਰਿੰਤ ਲਾਲ ਅਗਰਵਾਲ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ ਤੋਂ ਇਲਾਵਾ ਅਗਰਵਾਲ ਸਭਾਵਾਂ ਤੇ ਸਮਾਜ ਦੇ ਨੁਮਾਇੰਦੇ ਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।
Share the post "ਪੁਰਖਿਆਂ ਨੂੰ ਭੁੱਲਣ ਵਾਲਾ ਸਮਾਜ ਜ਼ਿਆਦਾ ਸਮਾਂ ਇਤਿਹਾਸ ਵਿੱਚ ਜਿੰਦਾ ਨਹੀਂ ਰਹਿੰਦਾ : ਅਮਨ ਅਰੋੜਾ"