ਈ ਸੇਵਾ ਕੇਂਦਰਾਂ ਤੇ ਪੀਜੀਆਰਐਸ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਕੀਤੀ ਸਮੀਖਿਆ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਤੇ ਈ ਸੇਵਾ ਕੇਂਦਰਾਂ ਚ ਕਿਸੇ ਵੀ ਤਰ੍ਹਾਂ ਦੀਆਂ ਬਕਾਇਆ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਪੈਡੈਂਸੀ ਨਾ ਰਹਿਣ ਦਿੱਤੀ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਆਮ ਲੋਕਾਂ ਵੱਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਤੇ ਈ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਸਬੰਧੀ ਕੀਤੀ ਗਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਕੇਂਦਰਾਂ ਤੇ ਪੀਜੀਆਰਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਬਕਾਇਆ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਪੀਜੀਆਰਐਸ ਪੋਰਟਲ ’ਤੇ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ-ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਆਪੋ-ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈੱਕ ਤੇ ਪੋਰਟਲ ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਅਧਿਕਾਰੀ ਪ੍ਰਾਪਤ ਸ਼ਿਕਾਇਤ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਨਣਾ ਲਾਜ਼ਮੀ ਬਣਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀਂ ਚੌਧਰੀ, ਕਮਿਸ਼ਨਰ ਨਗਰ ਨਿਗਮ ਸ਼?ਰੀ ਰਾਹੁਲ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਲੀਡ ਬੈਂਕ ਮੈਨੇਜ਼ਰ ਮੈਡਮ ਮੰਜੂ ਮਲਹੋਲਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।
Share the post "ਪੈਡਿੰਗ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ"