ਸੁਖਜਿੰਦਰ ਮਾਨ
ਨਵੀਂ ਦਿੱਲੀ, 12 ਜਨਵਰੀ: ਲੰਘੀ 5 ਜਨਵਰੀ ਨੂੰ ਪੰਜਾਬ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਅੱਜ ਦੇਸ ਦੀ ਸਰਬਉੱਚ ਅਦਾਲਤ ਨੇ ਜਾਂਚ ਲਈ ਸੁਪਰੀਮ ਕੋਰਟ ਦੀ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਹੇਠ ਇੱਕ ਪੰਜ ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ। ਪਿਛਲੇ ਦਿਨਾਂ ’ਚ ਅਦਾਲਤ ਨੇ ਇਸ ਸਬੰਧ ਵਿਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਵੀ ਹਿਦਾਇਤ ਕਰ ਦਿੱਤੀ ਸੀ। ਇਸ ਕਮੇਟੀ ਵਿਚ ਐੱਨਆਈਏ ਦੇ ਆਈਜੀ, ਚੰਡੀਗੜ੍ਹ ਪੁਲੀਸ ਦੇ ਮੁਖੀ, ਪੰਜਾਬ ਪੁਲਿਸ ਦੇ ਵਧੀਕ ਡੀਜੀਪੀ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਇਸ ਵਿਚ ਸ਼ਾਮਲ ਕੀਤਾ ਹੈ। ਗੌਰਤਲਬ ਹੈ ਕਿ ਘਟਨਾ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਅਪਣੇ ਪੱਧਰ ’ਤੇ ਇਸ ਮਾਮਲੇ ਦੀ ਜਾਂਚ ਅਰੰਭ ਦਿੱਤੀ ਸੀ, ਜਿਸਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਸਹਿਤ ਕਈ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਕੱਢੇ ਗਏ ਸਨ। ਇਸ ਦੌਰਾਨ ਮਾਮਲਾ ਸੁਪਰੀਮ ਕੋਰਟ ਵਿਚ ਪੁੱਜ ਗਿਆ, ਜਿੱਥੇ ਚੀਫ਼ ਜਸਟਿਸ ਦੀ ਅਗਵਾਈ ਹੇਠ ਅਦਾਲਤ ਨੇ ਅਪਣੇ ਪੱਧਰ ’ਤੇ ਇਕ ਕਮੇਟੀ ਬਣਾਉਣ ਬਾਰੇ ਕਿਹਾ ਸੀ।
Share the post "ਪ੍ਰਧਾਨ ਮੰਤਰੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ: ਸਾਬਕਾ ਜੱਜ ਇੰਦੂ ਮਲਹੋਤਰਾ ਕਮੇਟੀ ਕਰੇਗੀ ਜਾਂਚ"