5 Views
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਪ੍ਰੈਲ : ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ(ਪ੍ਰਾਇਮਰੀ) ਅਧੀਨ ਕੰਮ ਕਰਦੇ 23 ਜਿਲ੍ਹਾ ਕੁਆਰਡੀਨੇਟਰਾਂ ਨੂੰ ਅਤੇ 422 ਬੀ.ਐਮ.ਟੀ. ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਆਪਕ ਆਪਣੇ ਪਿਤਰੀ ਸਕੂਲ ਵਿੱਚ ਤਾਇਨਾਤ ਰਹਿੰਦਿਆਂ ਹੀ ਪ੍ਰੋਜੈਕਟ ਸਬੰਧੀ ਕੰਮ ਨੇਪਰੇ ਚਾੜ੍ਹਨਗੇ।
Share the post "ਪ੍ਰਾਇਮਰੀ ਵਿੰਗ ’ਚ ਜਿਲ੍ਹਾ ਕੁਆਰਡੀਨੇਟਰ ਅਤੇ ਬੀ.ਐਮ.ਟੀ. ਵਜੋਂ ਕੰਮ ਕਰਦੇ ਅਧਿਆਪਕਾਂ ਦੀ ਪਿਤਰੀ ਸਕੂਲਾਂ ਵਿੱਚ ਵਾਪਸੀ ਦੇ ਹੋਏ ਹੁਕਮ"