ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ: ਪੰਜਾਬ ਸਰਕਾਰ ਦੀ ਪ੍ਰਾਇਮਰੀ ਸਕੂਲਾਂ ਨੂੰ ਨੇੜਲੇ ਮਿਡਲ ਅਤੇ ਹਾਈ ਸਕੂਲਾਂ ਵਿੱਚ ਮਰਜ਼ ਕਰਨ ਅਤੇ ਪ੍ਰਾਇਮਰੀ ਸਕੂਲਾਂ ਵਿਚਲੀਆਂ ਅਸਾਮੀਆਂ ਖ਼ਤਮ ਕਰਨ ਦੀ ਨੀਤੀ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮਾਨ, ਸਰਪ੍ਰਸਤ ਸੁਖਦਰਸ਼ਨ ਸਿੰਘ ਬਠਿੰਡਾ, ਇਸਤਰੀ ਵਿੰਗ ਦੀ ਪ੍ਰਧਾਨ ਕਿਰਨਾਂ ਖਾਨ, ਜ਼ਿਲ੍ਹਾ ਪ੍ਰੈਸ ਸਕੱਤਰ ਹਰਮੀਤ ਸਿੰਘ ਬਾਜਾਖਾਨਾ ਨੇ ਪ੍ਰੈੱਸ ਨੂੰ ਜਾਰੀ ਪ੍ਰੈੱਸ ਨੋਟ ਰਾਹੀਂ ਕੀਤਾ, ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਪ੍ਰਾਇਮਰੀ ਸਿੱਖਿਆ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ ਅਤੇ ਸੀ ਪੀ ਐਫ ਇਮਪਲਾਈਜ ਯੂਨੀਅਨ ਪੰਜਾਬ ਵੱਲੋਂ ਅਧਿਆਪਕ ਵਰਗ ਦੀਆਂ ਸਹਿਯੋਗੀ ਜਥੇਬੰਦੀਆਂ ਨਾਲ ਕੀਤੇ ਕੀਤੇ ਗਏ ਸਾਂਝੇ ਸੰਘਰਸ਼ਾਂ ਦੀ ਬਦੌਲਤ ਸਮੇ ਦੀਆਂ ਸਰਕਾਰਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਗਿਆ ਸੀ।ਇਸ ਮੌਕੇ ਆਗੂਆਂ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਤੁਰੰਤ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਨੂੰ ਵਾਪਿਸ ਲਵੇ ਨਹੀਂ ਤਾਂ ਅਧਿਆਪਕ ਜਥੇਬੰਦੀਆਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ,।
Share the post "ਪ੍ਰਾਇਮਰੀ ਸਕੂਲਾਂ ਨੂੰ ਮਰਜ਼ ਨਹੀਂ ਹੋਣ ਦਿੱਤਾ ਜਾਵੇਗਾ: ਸੀ ਪੀ ਐਫ ਇਮਪਲਾਈਜ ਯੂਨੀਅਨ"