WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਪ੍ਰਾਈਵੇਟ ਸਕੂਲ ਅਤੇ ਕਾਲਜ 15 ਫ਼ਰਵਰੀ ਤੱਕ ਆਪਣੇ ਨਾਮ ਪੰਜਾਬੀ ਭਾਸ਼ਾ ਚ ਲਿਖਣੇ ਬਣਾਉਣ ਲਾਜ਼ਮੀ : ਵਧੀਕ ਡਿਪਟੀ ਕਮਿਸ਼ਨਰ

ਨਾਮ ਪੱਟੀਆਂ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ ਤੇ ਹੇਠਾਂ ਹੋਰਨਾਂ ਭਾਸ਼ਾਵਾਂ ਨੂੰ ਦਿੱਤੀ ਜਾਵੇ ਤਰਜੀਹ : ਜ਼ਿਲ੍ਹਾ ਭਾਸ਼ਾ ਅਫ਼ਸਰ
ਸੁਖਜਿੰਦਰ ਮਾਨ
ਬਠਿੰਡਾ, 30 ਜਨਵਰੀ : ਸੂਬਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਤੇ ਪੂਰਾ ਮਾਣ-ਸਨਮਾਨ ਦੇਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਜ਼ਿਲ੍ਹੇ ਦੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ 15 ਫ਼ਰਵਰੀ ਤੱਕ ਆਪਣੀਆਂ ਨਾਮ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖਣੀਆਂ ਲਾਜ਼ਮੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਪੱਲਵੀ ਚੌਧਰੀ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਬਠਿੰਡਾ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲ ਅਤੇ ਕਾਲਜਾਂ ਦੇ ਮੁਖੀਆਂ ਨਾਲ ਵਿਸ਼ੇਸ਼ ਤੌਰ ‘ਤੇ ਮੀਟਿੰਗ ਵੀ ਕੀਤੀ, ਜਿਸ ਵਿਚ ਕਿਹਾ ਗਿਆ ਕਿ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਤ ਸੰਸਥਾਵਾਂ ਖਿਲਾਫ਼ ਪੰਜਾਬ ਰਾਜ ਭਾਸ਼ਾ ਐਕਟ 1967 ਅਧੀਨ ਜੁਰਮਾਨਾ ਲਗਾਉਣ ਤੋਂ ਇਲਾਵਾ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਪੂਰਨ ਸਹਿਯੋਗ ਦਿੱਤਾ ਜਾਵੇ।ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮੁੱਚੇ ਜ਼ਿਲ੍ਹੇ ‘ਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਸਬੰਧੀ ਆਪੋ-ਆਪਣੀਆਂ ਸੰਸਥਾਵਾਂ ਦੀਆਂ ਨਾਮ ਪੱਟੀਆਂ/ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਛੋਟੇ ਅੱਖਰਾਂ ਵਿੱਚ ਲਿਖਿਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ‘ਮੈਂ ਪੰਜਾਬੀ, ਬੋਲੀ ਪੰਜਾਬੀ’ ਤਹਿਤ ਮਿਤੀ 1 ਫਰਵਰੀ 2023 ਤੋਂ 21 ਫਰਵਰੀ 2023 ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਸ਼ਿਵਪਾਲ ਗੋਇਲ, ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀ ਮਹਿੰਦਰਪਾਲ ਸਿੰਘ, ਜ਼ਿਲ੍ਹਾ ਸਾਇੰਸ ਮੈਂਟਰ ਹਰਸਿਮਰਨ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਖੋਜ ਅਫ਼ਸਰ ਸ਼੍ਰੀ ਨਵਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਵਿਦਿਆਕ ਸੰਸਥਾਵਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

Related posts

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ

punjabusernewssite

ਅਨੇਕਤਾ ਵਿੱਚ ਏਕਤਾ ਦੀ ਮਿਸਾਲ ਬਣਿਆ ਗੁਰੂ ਕਾਸ਼ੀ ਯੂਨੀਵਰਸਿਟੀ ਦਾ “ਅੰਤਰ ਦੇਸ਼ੀ ਤੇ ਅੰਤਰ ਰਾਜੀ ਸੱਭਿਆਚਾਰਕ ਮੁਕਾਬਲਾ”

punjabusernewssite

ਮਸ਼ਹੂਰ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਅਵਾਰਡ

punjabusernewssite