Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

5 Views

ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਦੁੱਖ ਸਾਂਝਾ ਕੀਤਾ
ਚੰਡੀਗੜ੍ਹ, 19 ਸਤੰਬਰ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਜੀ ਪ੍ਰੋ ਬੀ ਸੀ ਵਰਮਾ ਦੇ ਅੰਤਿਮ ਸੰਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ਵਿੱਚ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ।

ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਬਣਾਉਣ ਵਾਲਿਆਂ ਵਿਰੁਧ ਕਾਨੂੰਨੀ ਕਾਰਵਾਈ ਲਈ ਡੀਸੀਜ਼ ਨੂੰ ਹੋਏ ਹੁਕਮ

ਪੰਜਾਬ ਸਰਕਾਰ ਤਰਫ਼ੋ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਤੇ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੁੱਖ ਮੰਤਰੀ ਤਰਫ਼ੋ ਉਨ੍ਹਾਂ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਥਿਵ ਸਰੀਰ ਉਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀਆਂ ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਤੇ ਬਲਕਾਰ ਸਿੰਘ ਨੇ ਵੀ ਸ੍ਰੀ ਵਰਮਾ ਨਾਲ ਦੁੱਖ ਸਾਂਝਾ ਕੀਤਾ।ਪ੍ਰੋ ਬੀ ਸੀ ਵਰਮਾ ਜੋ 89 ਵਰਿ੍ਹਆਂ ਦੇ ਸਨ, ਅੱਜ ਸਵੇਰੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ ਸਨ।

ਕੈਨੇਡਾ ਦੇ ਦੋਸ਼ਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ

ਸੈਕਟਰ 25 ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਮੌਕੇ ਪ੍ਰੋ ਵਰਮਾ ਦੀ ਚਿਤਾ ਨੂੰ ਅਗਨੀ ਉਨ੍ਹਾ ਦੇ ਦੋਵੇਂ ਪੁੱਤਰਾਂ ਸ੍ਰੀ ਅਨੁਰਾਗ ਵਰਮਾ ਤੇ ਸ੍ਰੀ ਅਸ਼ੀਸ਼ ਵਰਮਾ ਨੇ ਦਿੱਤੀ।ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਓ.ਐਸ.ਡੀ. (ਪੀਆਰ) ਮਨਜੀਤ ਸਿੱਧੂ, ਡਾਇਰੈਕਟਰ ਮੀਡੀਆ ਰਿਲੇਸ਼ਨਜ਼ ਬਲਤੇਜ ਸਿੰਘ ਪੰਨੂੰ, ਯੂ.ਟੀ. ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮ ਪਾਲ, ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਤਰਫੋੰ ਪ੍ਰਧਾਨ ਤੇਜਵੀਰ ਸਿੰਘ, ਮੁੱਖ ਚੋਣ ਅਫਸਰ ਸਿਬਿਨ ਸੀ, ਡੀ.ਜੀ.ਪੀ. ਗੌਰਵ ਯਾਦਵ, ਵਿਜੀਲੈਂਸ ਡਾਇਰੈਕਟਰ ਵਰਿੰਦਰ ਕੁਮਾਰ,

ਹਰਿਆਣਾ ਸਰਕਾਰ ਦੇ ਮੁਲਾਜਮਾਂ ਨੂੰ ਮਿਲਣਗੀਆਂ ਇਹ ਚਾਰ ਕੈਸ਼ਲੈਸ ਸਿਹਤ ਸਹੂਲਤਾਂ

ਐਡਵੋਕੇਟ ਜਨਰਲ ਵਿਨੋਦ ਘਈ, ਸੂਚਨਾ ਤੇ ਲੋਕ ਸੰਪਰਕ ਮੰਤਰੀ ਤਰਫ਼ੋ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ ਨੇ ਵੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕਾਂ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਸਿਵਲ, ਪੁਲਿਸ ਤੇ ਸੈਨਾ ਦੇ ਉੱਚ ਅਧਿਕਾਰੀਆਂ, ਯੂ.ਟੀ. ਪ੍ਰਸ਼ਾਸਨ ਦੇ ਅਧਿਕਾਰੀ, ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Related posts

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦਾ ਜਿਲ੍ਹਾ ਪਟਿਆਲਾ ਤੋਂ 23 ਅਕਤੂਬਰ ਨੂੰ ਹੋਵੇਗਾ ਆਗਾਜ਼: ਡਾ ਬਲਜੀਤ ਕੌਰ

punjabusernewssite

ਆਮ ਆਦਮੀ ਪਾਰਟੀ ਦੇ ਅਧਿਕਾਰਤ ਹੈਂਡਲ ਤੋਂ 1 ਨਵੰਬਰ ਦੀ ਬਹਿਸ ਦਾ ਟੀਜ਼ਰ ਜਾਰੀ

punjabusernewssite

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

punjabusernewssite