WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਸਿੱਖਿਆ

ਪੜ੍ਹੋ ਪੰਜਾਬ ਤਹਿਤ ਕੰਮ ਕਰਦੇ ਬੀ.ਐਮ./ ਡੀ.ਐਮ. ਹੁਣ ਸਕੂਲਾਂ ਵਿੱਚ ਹੋਣਗੇ ਤੈਨਾਤ 

ਪੰਜਾਬ ਦੇ ਵੱਖ ਵੱਖ ਸਕੂਲਾਂ ਵਿੱਚ ਅੰਗਰੇਜ਼ੀ, ਹਿਸਾਬ ਤੇ ਸਾਇੰਸ ਆਦਿ ਵਿਸਿਆਂ ਦੇ ਮੈਂਟਰਾਂ ਵਜੋਂ ਤੈਨਾਤ 749 ਅਧਿਆਪਕ
ਮਿਸ਼ਨ-100 ਫੀਸਦੀ ਮੁਹਿੰਮ ਨੂੰ ਕਾਮਯਾਬ ਕਰਨ ਵਾਸਤੇ ਲਿਆ ਵੱਡਾ ਫੈਸਲਾ: ਹਰਜੋਤ ਬੈਂਸ 
ਪੰਜਾਬੀ ਖਬਰਸਾਰ ਬਿਉਰੋ 
ਚੰਡੀਗੜ੍ਹ, 13 ਦਸੰਬਰ: ਸੂਬੇ ਦੇ ਸਕੂਲਾਂ ਵਿੱਚ ਬਤੌਰ ਵਿਸ਼ਾਵਾਰ ਵਜੋਂ ਕੰਮ ਕਰ ਰਹੇ ਸੈਂਕੜੇ ਅਧਿਆਪਕਾਂ ਨੂੰ ਹੁਣ ਸਰਕਾਰ ਨੇ ਵਾਪਸ ਭੇਜਣ ਦਾ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਦੇ ਸਾਬਕਾ ਸਕੱਤਰ ਕਿ੍ਸਨ ਕੁਮਾਰ ਦੀ ਮਨਪਸੰਦ ਸਕੀਮ ਪੜ੍ਹੋ ਪੰਜਾਬ ਤਹਿਤ ਸੂਬੇ ‘ ਚ ਵੱਖ ਵੱਖ ਵਿਸ਼ਿਆਂ ਦੇ ਮੈਂਟਰਾਂ ਵਜੋਂ ਕੰਮ ਕਰ ਸੈਂਕੜੇ ਅਧਿਆਪਕ ਹੁਣ ਸਕੂਲਾਂ ਵਿੱਚ ਵਾਪਸ ਜਾਣਗੇ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਵਿਭਾਗ ਨੂੰ ਜਾਰੀ ਤਾਜ਼ਾ ਹਿਦਾਇਤਾਂ ਵਿੱਚ ਬਲਾਕ ਤੇ ਜਿਲ੍ਹਾ ਮੈਂਟਰ ਵਜੋਂ ਕੰਮ ਕਰਨ ਵਾਲੇ ਇੰਨਾਂ 749 ਅਧਿਆਪਕਾਂ ਨੂੰ ਫਾਰਗ ਕਰਨ ਲਈ ਕਿਹਾ ਹੈ। 2017 ਵਿੱਚ ਸੁਰੂ ਇਸ ਯੋਜਨਾ ਤਹਿਤ ਪ੍ਰਾਇਮਰੀ ਸਕੂਲਾਂ ਵਿੱਚ ਬਲਾਕ ਪੱਧਰ ‘ਤੇ 2 ਅਤੇ ਜਿਲ੍ਹਾ ਪੱਧਰ ‘ਤੇ ਇੱਕ ਜਿਲ੍ਹਾ ਕੁਆਰਡੀਨੇਟਰ ਲਗਾਇਆ ਗਿਆ ਸੀ। ਜਦੋਂਕਿ ਅੱਪਰ ਪ੍ਰਾਇਮਰੀ ਵਿੱਚ ਹਰ ਵਿਸ਼ੇ ਦਾ ਇੱਕ ਜਿਲ੍ਹਾ ਮੈਂਟਰ ਤੈਨਾਤ ਕੀਤਾ ਗਿਆ ਸੀ। ਇੰਨਾਂ ਮੈਂਟਰਾਂ ਦਾ ਮੁੱਖ ਟਰੇਨਿੰਗਾਂ ਤੋਂ ਇਲਾਵਾ ਵਰਕਸਾਪਾਂ ਆਦਿ ਦਾ ਆਯੋਜਨ ਕਰਨਾ ਹੁੰਦਾ ਹੈ ਪਰੰਤੂ ਦੂਜੇ ਪਾਸੇ ਸਾਇੰਸ,ਮੈਥ ਅਤੇ ਅੰਗਰੇਜ਼ੀ ਆਦਿ ਦੇ ਵਿਸ਼ਿਆਂ ਦੀਆਂ ਸਕੂਲਾਂ ਵਿੱਚ ਸੈਂਕੜੇ ਪੋਸਟਾਂ ਖਾਲੀ ਪਈਆਂ ਹਨ।  ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ/ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ (ਬੀ.ਐਮ. ਅਤੇ ਡੀ.ਐਮ.) ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤੈਨਾਤ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮੇਂ ਇਹਨਾਂ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਮੈਂਟਰ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ਵਿੱਚ ਪੜਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਸਨ। ਸ. ਬੈਂਸ ਅਨੁਸਾਰ ‘ਮਿਸ਼ਨ-100 ਫੀਸਦੀ’ ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ ਸਗੋਂ ਸਿੱਖਿਆ ਦੀ ਕੁਆਲਿਟੀ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ਵਿੱਚ ਵਾਧਾ ਕਰਨਾ ਹੈ।
ਸ. ਬੈਂਸ ਨੇ ਕਿਹਾ ਕਿ ਉਹਨਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਮਿਲੀਆਂ ਸਨ ਕਿ ਇਹ ਤੈਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਬਾਰੇ ਸਪਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿੱਚ ਕੋਈ ਵੀ ਮੈਂਟਰ ਤੈਨਾਤ ਨਾਂ ਕੀਤਾ ਜਾਵੇ ਪਰ ਸਿੰਗਲ ਟੀਚਰ ਮਿਡਲ ਸਕੂਲ ਵਿੱਚ ਸਿਰਫ ਇੱਕ ਮੈਂਟਰ ਤੈਨਾਤ ਕੀਤਾ ਜਾ ਸਕਦਾ ਹੈ। ਇਸੇ ਤਰਾਂ ਇਹ ਤੈਨਾਤੀਆਂ ਕਰਦੇ ਸਮੇਂ ਸਭ ਤੋਂ ਪਹਿਲਾਂ ਦੂਰ ਅਤੇ ਪਛੜੇ ਖੇਤਰ  ਦੇ ਸਕੂਲਾਂ ਨੂੰ ਕਵਰ ਕੀਤਾ ਜਾਵੇ ਜਿੱਥੇ ਅਧਿਆਪਕਾਂ ਦੀ ਵੱਡੀ ਘਾਟ ਹੈ ਅਤੇ ਫਿਰ 50% ਸਟਾਫ ਵਾਲੇ ਸਕੂਲਾਂ ਵਿੱਚ ਜਿੱਥੇ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਖ਼ਤ ਜ਼ਰੂਰਤ ਹੈ, ਨੂੰ ਕਵਰ ਕੀਤਾ ਜਾਵੇ ਅਤੇ ਅਖੀਰ ਵਿੱਚ ਉਨ੍ਹਾਂ ਸਕੂਲਾਂ ਵਿੱਚ ਮੈਂਟਰਾਂ ਨੂੰ ਤੈਨਾਤ ਕੀਤਾ ਜਾਵੇ ਜਿੱਥੇ ਸਬੰਧਤ ਵਿਸ਼ੇ ਦਾ ਕੋਈ ਵੀ ਅਧਿਆਪਕ ਨਹੀਂ ਹੈ। ਸਿੱਖਿਆ ਮੰਤਰੀ ਅਨੁਸਾਰ ਕਿਸੇ ਵੀ ਅਧਿਆਪਕ ਨਾਲ ਪੱਖਪਾਤ ਜਾਂ ਲਿਹਾਜ਼ ਪੁਗਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵੱਡੇ ਸਕੂਲ ਜਿੱਥੇ ਇੱਕਾ ਦੁੱਕਾ ਪੋਸਟ ਖਾਲੀ ਹੈ, ਸ਼ਹਿਰੀ ਖੇਤਰ ਜਾਂ ਸ਼ਹਿਰਾਂ ਦੇ ਨੇੜਲੇ ਸਕੂਲਾਂ ਵਿੱਚ  ਇਹ ਤੈਨਾਤੀਆਂ ਬਿਲਕੁਲ ਨਾਂ ਕੀਤੀਆਂ ਜਾਣ।
 ਸ.ਬੈਂਸ ਨੇ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਅੱਧੀ ਛੁੱਟੀ ਤੋਂ ਪਹਿਲਾਂ ਕਿਸੇ ਵੀ ਸਕੂਲ ਦਾ ਅਧਿਆਪਕ ਜਾਂ ਮੁਖੀ ਕਿਸੇ ਮੀਟਿੰਗ ਜਾਂ ਦਫਤਰੀ ਕੰਮ ਸਬੰਧੀ ਆਨ-ਡਿਊਟੀ ਨਹੀਂ ਜਾਵੇਗਾ ਅਤੇ ਜੇਕਰ ਕਿੱਧਰੇ ਜ਼ਰੂਰੀ ਕਾਰਨਾਂ ਕਰਕੇ ਜਾਣਾ ਵੀ ਹੈ ਤਾਂ ਉਸਦੀ ਸਬੰਧਤ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜ਼ਮੀ ਹੈ। ਜ਼ਿਲ੍ਹਿਆਂ ਵਿੱਚ ਪਹਿਲਾਂ ਤੋਂ ਹੀ ਕੰਮ ਕਰ ਰਹੀਆਂ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਟੀਮਾਂ ਵੀ ਘੱਟ ਨਤੀਜਿਆਂ ਵਾਲੇ ਸਕੂਲਾਂ ਤੇ ਆਪਣਾ ਧਿਆਨ ਕੇਂਦਰਿਤ ਕਰਨਗੀਆਂ ਅਤੇ ਸੁਧਾਰ ਟੀਮ ਦੇ ਸਾਰੇ ਮੈਂਬਰ ਜਿਸ ਵੀ ਸਕੂਲ ਵਿੱਚ ਜਾਣਗੇ, ਉਸ ਸਕੂਲ ਦੀਆਂ ਜਮਾਤਾਂ ਨੂੰ ਪੜ੍ਹਾਉਣਗੇ ਅਤੇ ਹਦਾਇਤਾਂ ਦੇਣ ਦੀ ਬਜਾਏ ਅਧਿਆਪਕਾਂ ਤੇ ਵਿਦਿਆਰਥੀਆਂ ਸਾਹਮਣੇ ਵਿਲੱਖਣ ਪੇਸ਼ਕਾਰੀ ਕਰਕੇ ਮਾਡਲ ਅਧਿਆਪਕ ਵਜੋਂ ਪੇਸ਼ ਆਉਣਗੇ।

Related posts

75ਵੇਂ ਆਜਾਦੀ ਦਿਵਸ ਨੂੰ ਸਮਰਪਿਤ ਸਕੂਲਾਂ ਦੇ ਮੁਕਾਬਲਿਆਂ ਵਿੱਚ ਗਹਿਰੀ ਬੁਟੱਰ ਸੈਂਟਰ ਨੇ ਆਲ ੳਵਰ ਟਰਾਫੀ ਜਿੱਤੀ*

punjabusernewssite

ਮਾਲਵਾ ਕਾਲਜ ਦੇ ਬੀ ਕਾਮ ਭਾਗ ਦੇ ਸਮੈਸਟਰ ਪਹਿਲਾਂ ਦਾ ਨਤੀਜਾ ਸ਼ਾਨਦਾਰ ਰਿਹਾ

punjabusernewssite

ਬਾਬਾ ਫ਼ਰੀਦ ਕਾਲਜ ਵਿਖੇ “ਗਣਿਤ ਵਿੱਚ ਉੱਚ ਅਧਿਐਨ ਦੀ ਮਹੱਤਤਾ‘‘ ਬਾਰੇ ਅਲੂਮਨੀ ਗੱਲਬਾਤ ਹੋਈ

punjabusernewssite