ਪਟਿਆਲਾ: ਬੀਤੇ ਕੁਝ ਦਿਨ ਪਹਿਲਾ ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਵਿਬਾਗ ਦੀ ਇਕ ਲੜਕੀ ਦੀ ਮੌਤ ਹੋ ਜਾਂਦੀ ਹੈ। ਲੜਕੀ ਦੇ ਮਾਪੀਆਂ ਨੇ ਦੋਸ਼ ਲਗਾਇਆ ਕਿ ਉਸ ਨੂੰ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਵੱਲੋਂ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾਂਦਾਂ ਸੀ ਜਿਸ ਕਾਰਨ ਲੜਕੀ ਦੀ ਮੌਤ ਹੋਈ ਹੈ। ਇਸ ਗੱਲ ਨੂੰ ਲੈ ਕੇ ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਕਾਫੀ ਰੋਸ਼ ਦੇਖਣ ਨੂੰ ਮਿਲਿਆ। ਯੂਨੀਵਰਸਿਟੀ ਵਿਦਿਆਰਥੀਆਂ ਨੇ ਉਕਤ ਪ੍ਰੋਫੈਸਰ ਦੇ ਖਿਲਾਫ਼ ਜੰਮ ਕੇ ਨਾਰੇਬਾਜ਼ੀ ਕੀਤੀ ਸੀ ਤੇ ਕੂਝ ਕ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਦੀ ਕੁੱਟਮਾਰ ਵੀ ਕੀਤੀ ਗਈ ਸੀ।
ਜਦੋਂ ਘਰ ਦੇ ਭੇਤੀ ਚੋਰ ਨੇ ਸਾਬਕਾ ਮੰਤਰੀ ਦੇ ਘਰ ਲਗਾਈ ਸੰਨ
ਯੂਨੀਵਰਸਿਟੀ ਵਿਚ ਵਾਪਰੀ ਘਟਨਾਂ ਤੋਂ ਬਾਅਦ 100 ਦੇ ਕਰੀਬ ਵਿਦਿਆਰਥੀਆਂ ਤੇ FIR ਦਰਜ ਕੀਤੀ ਗਈ ਸੀ। ਜਿਸ ਨੂੰ ਲੈ ਕੇ ਵਿਦਿਆਰਥੀ ਜੱਥੇਬੰਦੀ ‘ਚ ਕਾਫ਼ੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਅੱਜ ਵਿਦਿਆਰਥੀ ਜੱਥੇਬੰਦੀ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਪੁਲਿਸ ਛਾਉਣੀ ‘ਚ ਤਬਦੀਲ ਹੋ ਗਈ ਹੈ।
Share the post "ਪੰਜਾਬੀ ਯੂਨੀਵਰਸਿਟੀ ਪਟਿਆਲਾ ਪੁਲਿਸ ਛਾਉਣੀ ‘ਚ ਤਬਦੀਲ, ਵਿਦਿਆਰਥੀਆਂ ਦਾ ਵੱਡਾ ਇੱਕਠ"