ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਵਿਭਾਗ ‘ਚ ਪੜ੍ਹਦੀ ਕੂੜੀ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫ਼ੈਸਰ ਵੱਲੋਂ ਕੂੜੀ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾਂਦਾਂ ਸੀ। ਜਦੋਂ ਕੂੜੀ ਵੱਲੋਂ ਪ੍ਰੋਫ਼ੈਸਰ ਨੂੰ ਦਵਾਈ ਲੈਣ ਲਈ ਛੁੱਟੀ ਦੀ ਮੰਗ ਕੀਤੀ ਜਾਂਦੀ ਹੈ ਤਾਂ ਪ੍ਰੋਫ਼ੈਸਰ ਵੱਲੋਂ ਕੂੜੀ ਨੂੰ ਕੁਝ ਅਪਸ਼ਬਦ ਬੋਲੇ ਜਾਂਦੇ ਹਨ।
ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ, 2 ਟੋਲ ਪਾਲਜ਼ੇ ਕੀਤੇ ਬੰਦ
ਕੂੜੀ ਨੂੰ ਗਹਿਰਾ ਸਦਮਾ ਲੱਗਦਾ ਹੈ ਜਿਸ ਕਰਕੇ ਕੁੜੀ ਦੀ ਮੌਤ ਹੋ ਜਾਂਦੀ ਹੈ। ਇਸ ਘਟਨਾਂ ਤੋਂ ਬਾਅਦ ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਸੰਲਰ ਨੂੰ ਮੰਗ ਕੀਤੀ ਹੈ ਕਿ ਉਹ ਪ੍ਰੋਫੈਸਰ ਨੂੰ ਬਰਖਾਸਤ ਕਰਨ। ਹੁਣ ਵਾਇਸ ਚਾਸੰਲਰ ਵੱਲੋਂ ਕੱਲ ਨੂੰ ਇਸ ਮਾਮਲੇ ਤੇ ਇਕ ਕਮੇਟੀ ਗਠਨ ਕਰਨ ਦਾ ਐਲਾਨ ਕੀਤਾ ਗਿਆ ਹੈ, ਜੋ ਮਾਮਲੇ ਦੀ ਪੂਰੀ ਜਾਂਚ ਕਰਕੇ ਫੈਸਲਾਂ ਲਵੇਗੀ।
Share the post "ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥਨ ਕੂੜੀ ਦੀ ਮੌਤ, ਪ੍ਰੋਫ਼ੈਸਰ ‘ਤੇ ਲੱਗੇ ਕੂੜੀ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕਰਨ ਦੇ ਦੋਸ਼"