ਸੁਖਜਿੰਦਰ ਮਾਨ
ਬਠਿੰਡਾ, 6 ਜੁਲਾਈ: ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਸਰਪ੍ਰਸਤੀ ਹੇਠ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਅੰਬਾਂ ਦੇ ਬਗੀਚੇ ਨੂੰ ਵਿਕਸਤ ਕਰਨ ਲਈ ਬੁੱਧਵਾਰ ਨੂੰ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕੰਟਰੋਲਰ ਪ੍ਰੀਖਿਆਵਾਂ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ.ਬੀ. ਪੀ. ਗਰਗ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਵਿਨੋਦ ਕੁਮਾਰ ਗਰਗ ਨੇ ਅੰਬਾਂ ਦੇ ਬੂਟੇ ਲਗਾ ਕੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸੀਯੂਪੀਬੀ ਕੈਂਪਸ ਦੀ ਹਰਿਆਲੀ ਵਧਾਉਣ ਲਈ ਯੂਨੀਵਰਸਿਟੀ ਸਟਾਫ਼ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਪਰਮਵੀਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਅੰਬਾਂ ਦੇ ਬਾਗ ਦੀ ਸਥਾਪਨਾ ਲਈ ਪੱਛਮੀ ਬੰਗਾਲ ਦੀਆਂ ਨਰਸਰੀਆਂ ਤੋਂ ਬੂਟੇ ਲਿਆਂਦੇ ਗਏ ਸਨ। ਇਸ ਰੁੱਖ ਲਗਾਉਣ ਦੀ ਮੁਹਿੰਮ ਦੌਰਾਨ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਵੱਲੋਂ 150 ਤੋਂ ਵੱਧ ਅੰਬਾਂ ਦੇ ਬੂਟੇ ਲਗਾਏ ਗਏ।ਇਸ ਮੌਕੇ ਡਾਇਰੈਕਟਰ ਆਈਕਿਊਏਸੀ ਪ੍ਰੋ. ਮੋਨੀਸ਼ਾ ਧੀਮਾਨ, ਕਾਰਜਕਾਰੀ ਇੰਜੀਨਿਅਰ ਸ੍ਰੀ ਸੌਰਭ ਗੁਪਤਾ, ਡਾ. ਅਸ਼ਵਨੀ ਕੁਮਾਰ, ਡਾ. ਪਰਮਵੀਰ ਸਿੰਘ, ਡਾ. ਜੇ.ਕੇ.ਪਰੀਦਾ, ਸਹਾਇਕ ਰਜਿਸਟਰਾਰ ਡਾ. ਗੌਰਵ ਟੰਡਨ, ਲੋਕ ਸੰਪਰਕ ਅਫ਼ਸਰ ਸ੍ਰੀ ਰੌਬਿਨ ਜਿੰਦਲ ਅਤੇ ਸ੍ਰੀ ਬੀ. ਕੇ. ਤ੍ਰਿਪਾਠੀ ਨੇ ਵੀ ਅੰਬਾਂ ਦੇ ਬੂਟੇ ਲਗਾਏ।
ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਆਯੋਜਿਤ ਕੀਤੀ
6 Views