ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਪਾਰਟੀਸਨ ਹੌਰਰਸ ਰੀਮੇਮਬਰੈਂਸ ਡੇ“ ਸਬੰਧੀ ਸੈਮੀਨਾਰ ਕਰਵਾਇਆ

Date:

spot_img

ਸੁਖਜਿੰਦਰ ਮਾਨ
ਬਠਿੰਡਾ, 13 ਅਗਸਤ: ਅਜਾਦੀ ਦੇ ਅੰਮਿ੍ਰਤ ਮਹੋਤਸਵ ਪ੍ਰੋਗਰਾਮ ਤਹਿਤ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਪਾਰਟੀਸਨ ਹੌਰਰਸ ਰੀਮੇਮਬਰੈਂਸ ਡੇ’ ਵਿਸੇ ’ਤੇ ਸੈਮੀਨਾਰ ਕਰਵਾਇਆ ਗਿਆ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪ੍ਰੋ. ਮਨੂ ਸਰਮਾ ਨੇ ਪ੍ਰੋਗਰਾਮ ਵਿੱਚ ਮੁੱਖ ਬੁਲਾਰੇ ਵਜੋਂ ਸਿਰਕਤ ਕੀਤੀ।ਆਪਣੇ ਸੰਬੋਧਨ ਵਿੱਚ ਪ੍ਰੋ. ਮਨੂ ਸਰਮਾ ਨੇ ਦੱਸਿਆ ਕਿ ਬਿ੍ਰਟਿਸ ਈਸਟ ਇੰਡੀਆ ਕੰਪਨੀ ਵਪਾਰ ਦੇ ਮਕਸਦ ਨਾਲ ਭਾਰਤ ਆਈ ਸੀ। 1857 ਦੇ ਵਿਦਰੋਹ ਜਿਸ ਵਿੱਚ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਲੜੇ, ਨੇ ਬਿ੍ਰਟਿਸ ਸਾਮਰਾਜ ਨੂੰ ਹਿਲਾ ਕੇ ਰੱਖ ਦਿੱਤਾ। ਇਸਨੇ ਭਾਰਤ ਵਿੱਚ ਬਿ੍ਰਟਿਸ ਸਾਸਨ ਦੀ ਫੁੱਟ ਪਾਓ ਅਤੇ ਰਾਜ ਕਰੋ ਦੀ ਨੀਤੀ ਨੂੰ ਮਜਬੂਤ ਕੀਤਾ। ਅਗਸਤ 1947 ਵਿਚ ਅੰਗਰੇਜਾਂ ਦੇ ਭਾਰਤ ਤੋਂ ਬਾਹਰ ਨਿਕਲਣ ‘ਤੇ, ਦੇਸ ਦੋ ਅਜ਼ਾਦ ਰਾਜਾਂ ਵਿਚ ਵੰਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਵੰਡ ਦਾ ਸਮਾਂ ਦੁਖਦਾਈ ਸੀ ਕਿਉਂਕਿ ਉਸ ਸਮੇਂ ਦੌਰਾਨ ਸਾਡੇ ਦੇਸ ਦੇ ਲੋਕਾਂ ਨੂੰ ਜਬਰਦਸਤ ਹਿੰਸਾ ਅਤੇ ਆਬਾਦੀ ਦੇ ਤਬਾਦਲੇ ਦਾ ਸਾਹਮਣਾ ਕਰਨਾ ਪਿਆ ਸੀ। ਵੰਡ ਦੌਰਾਨ 1 ਕਰੋੜ ਤੋਂ ਵੱਧ ਲੋਕ ਬੇਘਰ ਹੋਏ ਅਤੇ ਲੱਖਾਂ ਦੀ ਮੌਤ ਹੋ ਗਈ।
ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾਰੀ ਨੇ ਵਿਨਾਸਕਾਰੀ ਵੰਡ ਦੀ ਭਿਆਨਕਤਾ ਨੂੰ ਯਾਦ ਕਰਦਿਆਂ ਕਿਹਾ ਕਿ ਵੰਡ ਨੇ ਲੱਖਾਂ ਜਾਨਾਂ ਤਬਾਹ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਵੰਡ ਤੋਂ ਬਾਅਦ, ਇਸ ਦੇ ਸਦਮੇ ਅੱਜ ਤੱਕ ਮਹਿਸੂਸ ਕੀਤੇ ਜਾਂਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ ਪ੍ਰਤੀ ਆਪਣਾ ਫਰਜ ਸਮਝਣ, ਸਮਾਜਿਕ ਸਦਭਾਵਨਾ ਬਣਾਈ ਰੱਖਣ ਅਤੇ ਇਕਜੁੱਟ ਰਹਿਣ ਦਾ ਸੰਦੇਸ ਦਿੱਤਾ ਕਿਉਂਕਿ ਸਾਡੀ ਅਜਾਦੀ ਲੱਖਾਂ ਲੋਕਾਂ ਦੀਆਂ ਕੁਰਬਾਨੀਆਂ ਦੇ ਨਤੀਜੇ ਵਜੋਂ ਪ੍ਰਾਪਤ ਹੋਈ ਹੈ।ਇਸ ਪ੍ਰੋਗਰਾਮ ਦੌਰਾਨ ਕਈ ਵਿਦਿਆਰਥੀਆਂ ਅਤੇ ਖੋਜ ਵਿਦਵਾਨਾਂ ਨੇ ਲੇਖ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਭਾਗ ਲਿਆ। ਪ੍ਰੋਗਰਾਮ ਦਾ ਸੰਚਾਲਨ ਇਤਿਹਾਸ ਵਿਭਾਗ ਦੇ ਮੁਖੀ ਡਾ. ਹਰਿਤ ਕੁਮਾਰ ਮੀਨਾ ਅਤੇ ਸਮਾਜ ਸਾਸਤਰ ਵਿਭਾਗ ਦੇ ਮੁਖੀ ਡਾ. ਬਲੀ ਬਹਾਦਰ ਨੇ ਕੀਤਾ. ਇਸ ਪ੍ਰੋਗਰਾਮ ਵਿੱਚ ਪ੍ਰੀਖਿਆਵਾਂ ਕੰਟਰੋਲਰ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ.ਪੀ. ਗਰਗ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਵਿਨੋਦ ਕੁਮਾਰ ਗਰਗ ਨੇ ਵਿਸੇਸ ਮਹਿਮਾਨ ਵਜੋਂ ਸਿਰਕਤ ਕੀਤੀ। ਪ੍ਰੋਗਰਾਮ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ, ਖੋਜ ਵਿਦਵਾਨਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।

spot_img
spot_img

Share post:

Popular

More like this
Related

DAV College Bathinda ਵੱਲੋਂ SC/OBC ਵਿਦਿਆਰਥੀਆਂ ਲਈ ਬੈਂਕ ਖਾਤਾ ਖੋਲ੍ਹਣ ਲਈ ਕੈਂਪ ਦਾ ਆਯੋਜਨ

Bathinda News: DAV College Bathinda (ਡੀ.ਏ.ਵੀ ਕਾਲਜ ਬਠਿੰਡਾ) ਦੀ...

Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ

Bathinda News: Bathinda City ਦੇ ਹਾਜੀ ਰਤਨ ਰੋਡ 'ਤੇ...

80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ

Faridkot News :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

CJP ਦੀ ਹਿਮਾਇਤ ‘ਚ ਪ੍ਰਦਰਸ਼ਨ ਕਰ ਰਹੇ AAP ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Chandigarh News: ਸ਼ਨੀਵਾਰ ਨੂੰ ਕੋਕਰੇਜ਼ ਜਨਤਾ ਪਾਰਟੀ ਵੱਲੋਂ ਦਿੱਲੀ...