ਮੁੱਖ ਮੰਤਰੀ ਅਤੇ ਵਿੱਤ ਮੰਤਰੀ ਤੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 1 ਅਗਸਤ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਪੰਜਾਬ ਭਰ ਤੋਂ ਵਪਾਰੀ ਭਾਈਚਾਰੇ ਦੁਆਰਾ ਉਨ੍ਹਾਂ ਦੇ ਜੀਐਸਟੀ ਟੈਕਸ ਅਤੇ ਵੈਟ ਸਬੰਧੀ ਲੰਬੇ ਸਮੇਂ ਤੋਂ ਲਟਕਦੇ ਮਸਲਿਆਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਮੰਗ ਕੀਤੀ ਹੈ ਕਿ ਵਪਾਰੀਆਂ ਦੇ ਉਪਰੋਕਤ ਮਸਲਿਆਂ ਨੂੰ ਵਨ ਟਾਈਮ ਸੈਟਲਮੈੰਟ ਨੀਤੀ ਬਣਾ ਕੇ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਵਪਾਰੀਆਂ ਅਤੇ ਸਰਕਾਰ ਨੂੰ ਵੀ ਟੈਕਸ ਦੇ ਰੂਪ ਵਿਚ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਾਰੋਬਾਰੀਆਂ ਨੂੰ ਜੀਐਸਟੀ ਤੋਂ ਪਹਿਲਾਂ ਵੈਟ ਦੇ ਬਕਾਏ ਦਾ ਭੁਗਤਾਨ ਨਾ ਕਰਨ ਲਈ ਨੋਟਿਸ ਮਿਲੇ ਹਨ ਅਤੇ ਇਸ ਤੋਂ ਇਲਾਵਾ ਜੀ.ਐਸ.ਟੀ ਆਉਣ ਨਾਲ ਵੈਟ, ਸਰਵਿਸ ਟੈਕਸ ਅਤੇ ਕੇਂਦਰੀ ਆਬਕਾਰੀ ਆਦਿ ਦੇ ਰੂਪ ਵਿੱਚ ਪੁਰਾਣੇ ਅਸਿੱਧੇ ਟੈਕਸ ਪ੍ਰਣਾਲੀਆਂ ਦੇ ਖਾਤਮੇ ਦੇ ਨਾਲ, ਰਾਜ ਅਤੇ ਕੇਂਦਰ ਸਰਕਾਰਾਂ ਦੇ ਪੁਰਾਣੇ ਸ਼ਾਸਨ ਦੌਰਾਨ ਵਪਾਰੀਆਂ ਅਤੇ ਸਰਕਾਰ ਦਰਮਿਆਨ ਬਹੁਤ ਸਾਰੇ ਮਾਮਲੇ ਅਦਾਲਤਾਂ ਵਿੱਚ ਚੱਲ ਰਹੇ ਹਨ। ਚੇਅਰਮੈਨ ਅਨਿਲ ਠਾਕੁਰ ਨੇ ਉਮੀਦ ਜਤਾਈ ਹੈ ਕਿ ਸਰਕਾਰ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੀ ਸਕੀਮ ਲਿਆ ਕੇ ਵਪਾਰੀ ਵਰਗ ਨੂੰ ਰਾਹਤ ਦੇਵੇਗੀ ਅਤੇ ਪੰਜਾਬ ਫਿਰ ਤੋਂ ਦੇਸ਼ ਦੇ ਨੰਬਰ ਇਕ ਸੂਬੇ ਵਜੋਂ ਉਭਰੇਗਾ।
Share the post "ਪੰਜਾਬ ਚ ਵੈਟ ਕਾਨੂੰਨਾਂ ਤੇ ਰਾਜ ਆਬਕਾਰੀ ਅਧੀਨ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦੀ ਲੋੜ : ਚੇਅਰਮੈਨ ਅਨਿਲ ਠਾਕੁਰ"