ਪੰਜਾਬ ਦੇ ਵਿਗੜ ਰਹੇ ਦਿਨ ਬਾਅਦ ਦਿਨ ਹਾਲਾਤ ਪ੍ਰਤੀ ਸਰਕਾਰ ਦਾ ਨਹੀਂ ਧਿਆਨ : ਕਾਂਗਰਸੀ ਆਗੂ
ਬਠਿੰਡਾ, 21 ਅਕਤੂਬਰ: ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੋਣ ਦੇ ਦੋਸ਼ ਲਗਾਉਂਦਿਆਂ ਸ਼ਨੀਵਾਰ ਨੂੰ ਕਾਂਗਰਸ ਸੜਕਾਂ ’ਤੇ ਉਤਰਦੀ ਹੋਈ ਨਜ਼ਰ ਆਈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਿਦਾਇਤਾਂ ਉਪਰ ਜਿਲਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸ ਭਵਨ ਤੋਂ ਲੈ ਕੇ ਵੱਖ-ਵੱਖ ਬਾਜ਼ਾਰਾਂ ਵਿੱਚ ਕੈਂਡਲ ਮਾਰਚ ਕੱਢਿਆ ਗਿਆ ਜਿਸ ਵਿੱਚ ਕਾਂਗਰਸ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਖ-ਵੱਖ ਵਿੰਗਾ ਦੇ ਅਹੁਦੇਦਾਰ ਕੌਂਸਲਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ।
ਗੋਲਮਾਲ: ਮਾਰਕਫੈੱਡ ਦੇ ਗੋਦਾਮ ਵਿਚੋਂ ਸਰਕਾਰੀ ਕਣਕ ਸੈਲਰ ਮਾਲਕ ਨੂੰ ਵੇਚੀ
ਇਸ ਮੌਕੇ ਕਾਂਗਰਸੀ ਲੀਡਰਸ਼ਿਪ ਵੱਲੋਂ ਆਪਣੀਆਂ ਅਹਿਮ ਮੰਗਾਂ ਦਾ ਇੱਕ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਨਾਮ ਐਸਪੀ ਸਿਟੀ ਨਰਿੰਦਰ ਸਿੰਘ ਨੂੰ ਵੀ ਦਿੱਤਾ ਗਿਆ ਤੇ ਮੰਗ ਕੀਤੀ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਨੱਥ ਪਾਈ ਜਾਵੇ ਲੁੱਟ ਖੋਹ ਕਤਲੋ ਗਾਰਦ ਦੀਆਂ ਘਟਨਾਵਾਂ ਤੇ ਪੁਲਿਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਨਹੀਂ ਤਾਂ ਕਾਂਗਰਸ ਆਉਂਦੇ ਸਮੇਂ ਵਿੱਚ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ ।
ਬਠਿੰਡਾ ਦੀ ਸੋ ਫੁੱਟੀ ਰੋਡ ’ਤੇ ਕਰੋੜਾਂ ਦੀ ਕੀਮਤ ਵਾਲੀ ਪਰਲਜ਼ ਗਰੁੱਪ ਦੀ ਜਮੀਨ ਵੇਚਣ ਤੇ ਖਰੀਦਣ ਵਾਲੇ ਗ੍ਰਿਫਤਰ
ਇਸ ਮੌਕੇ ਜ਼ਿਲਾ ਪ੍ਰਧਾਨ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਸਾਬਕਾ ਵਿਧਾਇਕ ਗੁਰਾ ਸਿੰਘ ਤੂੰਗਵਾਲੀ, ਸਾਬਕਾ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਆਗੂ ਟਹਿਲ ਸਿੰਘ ਸੰਧੂ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਤੇ ਹਰਵਿੰਦਰ ਸਿੰਘ ਲੱਡੂ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਠੇਕੇਦਾਰ,
ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਨੇ ਮੁੜ ਕੱਢੇ ਸੰਮਨ, ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ
ਸਾਬਕਾ ਮੇਅਰ ਬਲਵੰਤ ਰਾਏ ਨਾਥ, ਸੀਨੀਅਰ ਆਗੂ ਪਵਨ ਮਾਨੀ, ਕਿਰਨਜੀਤ ਸਿੰਘ ਗਹਿਰੀ, ਬਲਜੀਤ ਸਿੰਘ ਯੂਥ ਆਗੂ,ਕੰਵਲਜੀਤ ਸਿੰਘ ਭੰਗੂ, ਸਾਧੂ ਸਿੰਘ, ਗੁਰਪਾਲ ਸਿੰਘ ਗੋਰਾ, ਜੁਗਰਾਜ ਸਿੰਘ, ਹਰੀ ਓਮ ਠਾਕੁਰ, ਚਰਨਜੀਤ ਭੋਲਾ ਸਮੇਤ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Share the post "ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕਾਂਗਰਸ ਨੇ ਸ਼ਹਿਰ ਵਿੱਚ ਕੱਢਿਆ ਕੈਂਡਲ ਮਾਰਚ"