WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਮਿਲੇਗੀ 50 ਫੀਸਦ ਸਬਸਿਡੀ

ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ‘ਤੇ 2 ਲੱਖ ਕੁਇੰਟਲ ਬੀਜ ਮੁਹੱਈਆ ਕਰਵਾਏਗੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 30 ਸਤੰਬਰ:ਕਣਕ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਣਕ ਦੇ ਤਕਰੀਬਨ 2 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬੀਜਾਂ ਦੀ ਕੁੱਲ ਕੀਮਤ ‘ਤੇ 50 ਫੀਸਦੀ ਸਬਸਿਡੀ ਜਾਂ ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਸਬਸਿਡੀ ਦੇ ਹਿਸਾਬ ਨਾਲ ਪ੍ਰਮਾਣਿਤ ਬੀਜ ਮੁਹੱਈਆ ਕਰਵਾਏ ਜਾਣਗੇ।

ਵਿਜੀਲੈਂਸ ਦੀ ਟੀਮ ਵਲੋਂ ਮਨਪ੍ਰੀਤ ਦੇ ਕਰੀਬੀ ਠੇਕੇਦਾਰ ਦੇ ਘਰ ਛਾਪੇਮਾਰੀ

ਕਿਸਾਨਾਂ ਨੂੰ ਕਣਕ ਦੇ ਬੀਜ ਦੀ ਖਰੀਦ ਸਮੇਂ ਕੀਮਤ ‘ਚੋਂ ਸਬਸਿਡੀ ਦੀ ਰਕਮ ਘਟਾਉਣ ਤੋਂ ਬਾਅਦ ਬਚੀ ਹੋਈ ਰਕਮ ਹੀ ਅਦਾ ਕਰਨੀ ਹੋਵੇਗੀ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇੱਕ ਕਿਸਾਨ ਨੂੰ ਸਬਸਿਡੀ ਵਾਲਾ ਬੀਜ ਵੱਧ ਤੋਂ ਵੱਧ 5 ਏਕੜ (2 ਕੁਇੰਟਲ) ਰਕਬੇ ਲਈ ਮੁਹੱਈਆ ਕਰਵਾਇਆ ਜਾਵੇਗਾ ਅਤੇ ਸਬਸਿਡੀ ਵਾਲੇ ਬੀਜਾਂ ਦੀ ਵੰਡ ਸਮੇਂ ਅਨੁਸੂਚਿਤ ਜਾਤੀਆਂ, ਛੋਟੇ (2.5 ਏਕੜ ਤੋਂ 5 ਏਕੜ) ਅਤੇ ਸੀਮਾਂਤ ਕਿਸਾਨਾਂ (2.5 ਏਕੜ ਤੱਕ) ਨੂੰ ਤਰਜੀਹ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਸਬਸਿਡੀ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ 31 ਅਕਤੂਬਰ, 2023 ਤੱਕ ਆਨਲਾਈਨ ਪੋਰਟਲ http://agrimachinerypb.com ’ਤੇ ਆਪਣੀਆਂ ਅਰਜ਼ੀਆਂ ਨਿਰਧਾਰਿਤ ਪ੍ਰੋਫਾਰਮੇ ਵਿੱਚ ਜਮਾਂ ਕਰਵਾ ਸਕਦੇ ਹਨ।

ਕੇਜਰੀਵਾਲ ਤੇ ਭਗਵੰਤ ਮਾਨ 2 ਅਕਤੂਬਰ ਨੂੰ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ’ਚ ਨਵੇਂ ਆਈ.ਸੀ.ਯੂ. ਤੇ ਐਨ.ਆਈ.ਸੀ.ਯੂ ਦਾ ਕਰਨਗੇ ਉਦਘਾਟਨ-ਡਾ. ਬਲਬੀਰ ਸਿੰਘ

ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੂੰ ਸੂਬੇ ਵਿੱਚ ਵੇਚੇ ਜਾ ਰਹੇ ਬੀਜਾਂ ‘ਤੇ ਪੂਰੀ ਨਿਗਰਾਨੀ ਰੱਖਣ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਬੀਜ ਹੀ ਮੁਹੱਈਆ ਕਰਵਾਏ ਜਾਣ।ਸ. ਖੁੱਡੀਆਂ ਨੇ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਫ਼ਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਬੀਜਾਂ ਦੀ ਵੰਡ ਦੌਰਾਨ ਹੇਰਾਫੇਰੀ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਕੋਵਿਡ ਸੈਂਟਰ ਦੇ ਫੰਡਾਂ ਤੇ ਸਮਾਨ ਦੀ ਜਾਂਚ ਲਈ ਡੀਸੀ ਵਲੋਂ ਤਿੰਨ ਮੈਂਬਰੀ ਕਮੇਟੀ ਦਾ ਗਠਨ

ਸ੍ਰੀ ਕੇ.ਏ.ਪੀ.ਸਿਨਹਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਸਬਸਿਡੀ ’ਤੇ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਸਾਰੀਆਂ ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਅਤੇ ਉਨ੍ਹਾਂ ਦੇ ਅਧਿਕਾਰਤ ਡੀਲਰਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਵੇਚਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਪੋਰਟਲ ’ਤੇ ਵੀ ਰਜਿਸਟਰ ਹੋਣਗੇ। ਸਰਕਾਰੀ/ ਅਰਧ ਸਰਕਾਰੀ ਬੀਜ ਉਤਪਾਦਕ ਏਜੰਸੀਆਂ ਜਾਂ ਉਨ੍ਹਾਂ ਦੇ ਡੀਲਰ ਪੋਰਟਲ ’ਤੇ ਵੇਚੇ ਗਏ ਬੀਜ ਦੇ ਥੈਲੇ ਦੇ ਟੈਗ ਨੰਬਰ ਸਮੇਤ ਬਿੱਲ ਅਪਲੋਡ ਕਰਨਗੇ।

ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਨਵਾਂ ਮੀਲ ਪੱਥਰ; ਮੁੱਖ ਮੰਤਰੀ ਰੱਖਣਗੇ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ

ਕਣਕ ਦੇ ਬੀਜਾਂ ਦੀਆਂ ਪ੍ਰਮਾਣਿਤ ਕਿਸਮਾਂ
ਇਹ ਸਬਸਿਡੀ ਕਣਕ ਦੇ ਪ੍ਰਮਾਣਿਤ ਬੀਜਾਂ ’ਤੇ ਉਪਲਬਧ ਹੋਵੇਗੀ, ਜਿਨ੍ਹਾਂ ਵਿੱਚ ਉੱਨਤ ਪੀ.ਬੀ.ਡਬਲਿਊ 343, ਉੱਨਤ ਪੀ.ਬੀ.ਡਬਲਿਊ 550, ਪੀ.ਬੀ.ਡਬਲਿਊ 1 ਜ਼ਿੰਕ, ਪੀ.ਬੀ.ਡਬਲਿਊ 725, ਪੀ.ਬੀ.ਡਬਲਿਊ 677, ਐਚ.ਡੀ. 3086, ਡਬਲਿਊ.ਐਚ. 1105, ਪੀ.ਬੀ.ਡਬਲਿਊ 1 ਚਪਾਤੀ, ਪੀ.ਬੀ.ਡਬਲਿਊ 766, ਡੀ.ਬੀ.ਡਬਲਿਊ 303, ਡੀ.ਬੀ.ਡਬਲਿਊ 187, ਡੀ.ਬੀ.ਡਬਲਿਊ 222 , ਪੀ.ਬੀ.ਡਬਲਿਊ 803, ਪੀ.ਬੀ.ਡਬਲਿਊ 824, ਪੀ.ਬੀ.ਡਬਲਿਊ 826, ਪੀ.ਬੀ.ਡਬਲਿਊ 869 ਅਤੇ ਪੀ.ਬੀ.ਡਬਲਿਊ 752 ਸ਼ਾਮਲ ਹਨ।

Related posts

ਭਾਜਪਾ ਤੋਂ ਬਾਅਦ ਹੁਣ ਕਿਸਾਨਾਂ ਦੇ ਵਿਰੋਧ ਦਾ ‘ਸੇਕ’ ਸੱਤਾਧਾਰੀ ਧਿਰ ਨੂੰ ਵੀ ਲੱਗਣਾ ਸ਼ੁਰੂ

punjabusernewssite

ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਘਰ ਤੇ ਕਾਰੋਬਾਰ ਉਪਰ ਸੀ.ਬੀ.ਆਈ ਵੱਲੋਂ ਕੀਤੀ ਛਾਪੇਮਾਰੀ ਦੀ ਭਾਕਿਯੂ ਲੱਖੋਵਾਲ ਟਿਕੈਤ ਨੇ ਕੀਤੀ ਨਿਖੇਧੀ

punjabusernewssite

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਨਾਲ ਕੀਤੀ ਮੁਲਾਕਾਤ

punjabusernewssite