16 Views
ਸਰਕਾਰ ਤੋਂ ਮਿਲਣ ਵਾਲੀ ਤਨਖ਼ਾਹ ਨਸ਼ਾ ਛੁਡਾਊ ਕੇਂਦਰ ਵਿਚ ਦੇਣ ਦਾ ਲਿਆ ਫੈਸਲਾ
ਨਸਾ ਤਸਕਰੀ ਤੇ ਬੇਅਦਬੀ ਕਾਂਡ ਦੇ ਕੇਸਾਂ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਦਿੱਤਾ ਭਰੋਸਾ
ਸੁਖਜਿੰਦਰ ਮਾਨ
ਚੰਡੀਗੜ੍ਹ, 19 ਮਾਰਚ: ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਅਪਣਾ ਅਹੁੱਦਾ ਸੰਭਾਲਣ ਮੌਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਤਨਖ਼ਾਹ ਘਰ ਨਹੀਂ ਲਿਜਾਣਗੇ, ਬਲਕਿ ਸ਼੍ਰੀ ਅੰਮਿ੍ਰਤਸਰ ਸਾਹਿਬ ਜ਼ਿਲ੍ਹੇ ਦੇ ਮਕਬੂਲਪੁਰਾ ਵਿਖੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਨੂੰ ਦੇਣਗੇ। ਉਨ੍ਹਾਂ ਇਸ ਮੌਕੇ ਇਹ ਵੀ ਭਰੋਸਾ ਦਿਵਾਇਆ ਕਿ ਉਹ ਨਸ਼ਾ ਤਸਕਰੀ ਤੇ ਬੇਅਦਬੀ ਵਰਗੇ ਕੇਸਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਉਣਗੇ। ਅਪਣੀ ਨਿਯੁਕਤੀ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਉਨ੍ਹਾਂ ਧੰਨਵਾਦ ਕੀਤਾ।