WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਪੰਜਾਬ ਦੇ ਬਿਜਲੀ ਮੰਤਰੀ ਨੇ ਕੁਝ ਸੂਬਿਆਂ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼

ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ’ਚ ਕੀਤੀ ਸ਼ਿਰਕਤ
ਨਵੀਂ ਦਿੱਲੀ, 07 ਨਵੰਬਰ: ਕੇਂਦਰ ਸਰਕਾਰ ਵੱਲੋਂ ਬਿਜਲੀ ’ਤੇ ਪਾਣੀ ਸੈੱਸ ਵਸੂਲਣ ਨੂੰ ਗੈਰ-ਕਾਨੂੰਨੀ ਐਲਾਨਣ ਦੇ ਬਾਵਜੂਦ ਕੁਝ ਸੂਬਿਆਂ ਵੱਲੋਂ ਇਹ ਸੈੱਸ ਵਸੂਲੇ ਜਾਣ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦੇਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੁਝ ਰਾਜਾਂ ਵੱਲੋਂ ਇਹ ਤਰਕਹੀਣ ਸੈਸ ਵਸੂਲੇ ਜਾਣ ਨਾਲ ਪੰਜਾਬ ਵਰਗੇ ਸੂਬਿਆਂ ਨੂੰ ਮਹਿੰਗੀ ਬਿਜਲੀ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਆਸਟ੍ਰੇਲਿਆ ਦੇ ਇਕ ਸਥਾਨਕ ਪੱਬ ਵਿਚ ਪੰਜ ਭਾਰਤੀਆਂ ਦੀ ਮੌਤ

ਅੱਜ ਨਵੀਂ ਦਿੱਲੀ ’ਚ ਪ੍ਰਗਤੀ ਮੈਦਾਨ ਵਿਖੇ ਹੋਈ ਦੋ ਰੋਜਾ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ ਦੀ ਕਾਨਫਰੰਸ ਦੇ ਆਖਰੀ ਦਿਨ ਬੋਲਦਿਆਂ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕਈ ਵਾਰ ਸੂਚਿਤ ਕੀਤਾ ਹੈ ਕਿ ਪਾਣੀ ਸੈੱਸ ਲਗਾਉਣਾ ਗੈਰ-ਕਾਨੂੰਨੀ ਹੈ ਪਰ ਇਸ ਦੇ ਬਾਵਜੂਦ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਸਿੱਕਮ ਅਤੇ ਜੰਮੂ ਤੇ ਕਸ਼ਮੀਰ ਵੱਲੋਂ ਇਹ ਕਰ ਵਸੂਲਿਆ ਜਾ ਰਿਹਾ ਹੈ ਜਿਸ ਸਦਕਾ ਪੰਜਾਬ ਤੇ ਹੋਰ ਸੂਬਿਆਂ ਨੂੰ ਬਿਜਲੀ ਖਰੀਦਣ ਸਮੇਂ ਜਿਆਦਾ ਤੇ ਗੈਰ-ਵਾਜਿਬ ਰੇਟ ਅਦਾ ਕਰਨੇ ਪੈਂਦੇ ਹਨ।

ਵਿਆਹ ਦੇ ਬੰਧਨ ‘ਚ ਬੱਝੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ

ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਸੂਬਿਆਂ ਵੱਲੋਂ ਉਠਾਏ ਜਾ ਰਹੇ ਅਜਿਹੇ ਗੈਰ-ਕਾਨੂੰਨੀ ਕਦਮਾਂ ਨੂੰ ਰੋਕਿਆ ਜਾਵੇ ਤਾਂ ਜੋ ਬਿਜਲੀ ਖਰੀਦਣ ਵਾਲੇ ਸੂਬਿਆਂ ਨੂੰ ਰਾਹਤ ਮਿਲ ਸਕੇ।ਪੰਜਾਬ ਕੈਬਨਿਟ ਮੰਤਰੀ ਵੱਲੋਂ ਉਠਾਏ ਇਸ ਮੁੱਦੇ ਦਾ ਸਮਰਥਨ ਕਰਦਿਆਂ ਕੇਂਦਰੀ ਬਿਜਲੀ ਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ. ਸਿੰਘ ਨੇ ਕਿਹਾ ਕਿ ਉਹਨਾਂ ਦੇ ਮੰਤਰਾਲੇ ਵੱਲੋਂ ਪਹਿਲਾਂ ਹੀ ਸੂਬਿਆਂ ਨੂੰ ਇਹ ਸਪਸ਼ਟ ਕੀਤਾ ਜਾ ਚੁੱਕਿਆ ਹੈ ਕਿ ਵਾਟਰ ਸੈੱਸ ਵਸੂਲਣਾ ਪੂਰੀ ਤਰ੍ਹਾਂ ਗੈਰ-ਕਨੂੰਨੀ ਹੈ ਅਤੇ ਉਹਨਾਂ ਦਾ ਮੰਤਰਾਲਾ ਇਸ ਦੇ ਰੋਕੇ ਜਾਣ ਨੂੰ ਯਕੀਨੀ ਬਣਾਏਗਾ। ਉਹਨਾਂ ਇਹ ਵੀ ਕਿਹਾ ਕਿ ਇਸ ਵਾਟਰ ਸੈੱਸ ਦੇ ਮੁੱਦੇ ਦੇ ਕਨੂੰਨੀ ਚਾਰਾਜੋਈ ਵਿੱਚ ਕੇਂਦਰੀ ਬਿਜਲੀ ਮੰਤਰਾਲਾ ਖਰੀਦਾਰ ਸੂਬਿਆਂ ਦਾ ਸਮਰਥਨ ਕਰੇਗਾ।

ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ‘ਚ ਨਵਜੋਤ ਸਿੱਧੂ ਨੂੰ ਨਹੀਂ ਮਿਲੀ ਜੱਗ੍ਹਾਂ

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਉਠਾਏ ਇਸ ਮੁੱਦੇ ’ਤੇ ਕੇਂਦਰੀ ਮੰਤਰੀ ਦੇ ਹਾਂ ਪੱਖੀ ਰਵੱਈਏ ਦਾ ਧੰਨਵਾਦ ਕੀਤਾ ਗਿਆ। ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਭਾਰਤ ਦੇ ਮੁੱਖ ਡੈਮਾਂ ਦੀਆਂ ਢਲਾਨਾਂ ’ਤੇ ਛੋਟੇ ਜਲ ਭੰਡਾਰਾਂ (Reservoirs) ਦਾ ਨਿਰਮਾਣ ਕਰਨ ਦਾ ਵੀ ਸੁਝਾ ਦਿੱਤਾ ਤਾਂ ਜੋ ਸਿੰਚਾਈ ਲਈ ਪਾਣੀ ਮੁਹਈਆ ਕਰਵਾਉਣ ਦੇ ਨਾਲ ਨਾਲ ਪੂਰੀ ਸਮਰਥਾ ਵਿਚ ਬਿਜਲੀ ਪੈਦਾਵਾਰ ਨੂੰ ਸੰਭਵ ਬਣਾਇਆ ਜਾ ਸਕੇ।ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਵੀ ਹਾਜਰ ਸਨ।

 

Related posts

10 ਸਿੱਖਾਂ ਦਾ ਝੂਠਾ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜਮਾਂ ਨੂੰ ਹਾਈਕੋਰਟ ਵਲੋਂ ਜਮਾਨਤ ਦੇਣ ਤੋਂ ਨਾਂਹ

punjabusernewssite

ਕੇਂਦਰ ਨੇ ਪਰਾਲੀ ਸਾੜਣ ਤੋਂ ਰੋਕਣ ਲਈ ਪੰਜਾਬ ਤੇ ਦਿੱਲੀ ਸਰਕਾਰ ਦੁਆਰਾ ਬਣਾਈ ਯੋਜਨਾ ਤਹਿਤ ਵਿੱਤੀ ਸਹਾਇਤਾ ਦੇਣ ਤੋਂ ਹੱਥ ਪਿੱਛੇ ਖਿੱਚੇ

punjabusernewssite

ਕਰਨਾਟਕ ਦੇ ਹੁਬਲੀ ਵਿਖੇ ਗਰਜੇ ਭਗਵੰਤ ਮਾਨ, ਆਪ ਉਮੀਦਵਾਰ ਦੇ ਹੱਕ ਵਿੱਚ ਕੀਤਾ ਪ੍ਰਚਾਰ

punjabusernewssite