ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪਿਤਾ ਦੇ ਦਿਹਾਂਤ ਤੋਂ ਬਾਅਦ ਡੂੰਘਾ ਸਦਮਾ ਪਹੁੰਚੀਆ ਹੈ। ਅੱਜ ਉਨ੍ਹਾਂ ਦੇ ਪਿਤਾ ਨੇ ਚੰਡੀਗੜ੍ਹ PGI ਵਿਚ ਆਖਰੀ ਸਾਂਹ ਲਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਭਾਜਪਾ ਦੇ ਅਹੁੱਦੇਦਾਰਾਂ ਦੀ ਜਾਰੀ ਲਿਸਟ ਤੋਂ ਬਾਅਦ ਵੀ ਘਮਾਸਾਨ ਜਾਰੀ, ਗਰੇਵਾਲ ਨੇ 24 ਨੂੰ ਸੱਦੀ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ-ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਰੋਯਗ ਪਿਤਾ ਜੀ ਪ੍ਰੋਫੈਸਰ ਬੀ. ਸੀ. ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣਕੇ ਬੇਹੱਦ ਦੁੱਖ ਹੋਇਆ… ਦੁਖਦ ਘੜੀ ਵਿਚ ਪਰਿਵਾਰ ਦੇ ਨਾਲ ਹਾਂ…. ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ਵਿਚ ਥਾਂ ਦੇਣ ਤੇ ਪਰਿਵਾਰ ਸਣੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖਸ਼ਣ… ਪੂਰੇ ਵਰਮਾ ਪਰਿਵਾਰ ਨਾਲ ਦਿਲੋਂ ਹਮਦਰਦੀ…. ਵਾਹਿਗੁਰੂ ਵਾਹਿਗੁਰੂ
ਪੰਜਾਬ ਸਰਕਾਰ ‘ਚ ਮੇਰੇ ਮੁੱਖ ਸਕੱਤਰ ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਜੀ ਦੇ ਸਤਿਕਾਰਯੋਗ ਪਿਤਾ ਜੀ ਪ੍ਰੋਫੈਸਰ ਬੀ.ਸੀ ਵਰਮਾ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ..ਦੁਖਦ ਘੜੀ ‘ਚ ਪਰਿਵਾਰ ਦੇ ਨਾਲ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ… pic.twitter.com/YFBfbR1okU
— Bhagwant Mann (@BhagwantMann) September 19, 2023
Share the post "ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ, ਪਿਤਾ ਦਾ ਹੋਇਆ ਦਿਹਾਂਤ, CM ਮਾਨ ਨੇ ਜਤਾਇਆ ਦੁੱਖ"