WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਪੰਜਾਬ ਦੇ ਲੋਕਾਂ ਨੇ ਸੱਤਾ ‘ਆਪ’ ਨੂੰ ਸੌਪਣ ਦਾ ਪੱਕਾ ਮਨ ਬਣਾਇਆ: ਭਗਵੰਤ ਮਾਨ

-ਕਿਹਾ, ਲੋਕ 14 ਫਰਵਰੀ ਨੂੰ ਆਪਣੇ ਹੱਥਾਂ ਨਾਲ ਲਿਖਣਗੇ ਪੰਜਾਬ ਦੀ ਨਵੀਂ ਕਿਸਮਤ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾ ਦੀਆਂ ਤਾਰੀਖਾਂ ਐਲਾਨਣ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਚੋਣਾ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ। ਮਾਨ ਨੇ ਪੰਜਾਬ ਵਾਸੀਆਂ ਨੂੰ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਸ਼ਾਂਤਮਈ ਪੰਜਾਬ ਬਣਾਉਣ ਲਈ 14 ਫਰਵਰੀ ਨੂੰ ਨਵੀਂ ਇਬਾਰਤ ਆਪਣੇ ਹੱਥਾਂ ਨਾਲ ਲਿਖਣ ਦੀ ਅਪੀਲ ਵੀ ਕੀਤੀ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਭਗਵੰਤ ਮਾਨ ਦਾ ਟਵੀਟ ਜਾਰੀ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 14 ਫਰਵਰੀ ਨੂੰ ਘਰਾਂ ਤੋਂ ਵੱਡੀ ਗਿਣਤੀ ’ਚ ਬਾਹਰ ਨਿਕਲਣ ਅਤੇ ਆਪਣੇ ਹੱਥਾਂ ਨਾਲ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਪੰਜਾਬ ਦੀ ਨਵੀਂ ਕਿਸਮਤ ਲਿਖਣ। ਸੂਬੇ ਦੇ ਵੋਟਰ ਆਪਣੀਆਂ ਵੋਟਾਂ ਪਾ ਕੇ ਪੰਜਾਬ, ਪੰਜਾਬੀਅਤ ਅਤੇ ਪੰਜਾਬਵਾਸੀਆਂ ਨੂੰ ਲੁੱਟਣ ਅਤੇ ਕੁੱਟਣ ਵਾਲਿਆਂ ਨੂੰ ਪੰਜਾਬ ਦੀ ਸੱਤਾ ਤੋਂ ਦੂਰ ਕਰਨ, ਤਾਂ ਜੋ ਕਰਜ਼ੇ, ਡਰੱਗ, ਮਾਫੀਆ ਅਤੇ ਭ੍ਰਿਸ਼ਟਾਚਾਰ ਵਿੱਚ ਡੁਬੇ ਪੰਜਾਬ ਨੂੰ ਮੁੜ ਸੋਹਣਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਵਿੱਚ ਲਿਆਉਣ ਦਾ ਪੱਕਾ ਮਨ ਬਣ ਲਿਆ ਹੈ। ਪਾਰਟੀ ਉਮੀਦਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਵਿੱਚ ਪੰਜਾਬ ਵਾਸੀ ਆਪੋ-ਆਪਣੇ ਸਾਧਨਾਂ ਨਾਲ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਅਤੇ ਕੇਜਰੀਵਾਲ ਦੀਆਂ ਗਰੰਟੀਆਂ ਨੂੰ ਖੁੱਲ੍ਹੇ ਮਨ ਨਾਲ ਸਮਰਥਨ ਦੇ ਰਹੇ ਹਨ। ਇਸ ਲਈ 10 ਮਾਰਚ ਨੂੰ ਆਉਣ ਵਾਲੇ ਨਤੀਜੇ ਪੰਜਾਬ ਦੇ ਲੋਕਾਂ ਦੀ ਜਿੱਤ ਦਾ ਐਲਾਨ ਕਰਨਗੇ। ਮਾਨ ਨੇ ਟਵੀਟ ਕੀਤਾ, ‘‘ ਪੰਜਾਬੀਓ, … ਪੰਜਾਬ ਦੀ ਆਪਣੇ ਹੱਥਾਂ ਨਾਲ ਕਿਸਮਤ ਲਿਖਣ ਦੀ ਤਾਰੀਖ 14 ਫਰਵਰੀ …. ਤਿਆਰ ਹੋ ਜਾਓ, … 10 ਮਾਰਚ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਹੋਵੇਗੀ…. ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ।’’
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸਨ ਦੇ ਫ਼ੈਸਲਿਆਂ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟ ਕੀਤੀ ਕਿ ਕਮਿਸ਼ਨ ਵੱਲੋਂ ਪੰਜਾਬ ਵਿੱਚ ਨਿਰਪੱਖ, ਸ਼ਾਂਤਮਈ ਅਤੇ ਸੰਵਿਧਾਨਕ ਤਰੀਕੇ ਨਾਲ ਚੋਣਾ ਕਰਵਾਈਆਂ ਜਾਣਗੀਆਂ, ਤਾਂ ਜੋ ਲੋਕਤੰਤਰ ਵਿੱਚ ਲੋਕਾਂ ਦਾ ਹੋਰ ਵਿਸ਼ਵਾਸ ਪੱਕਾ ਹੋਵੇ।

Related posts

ਕੇਜ਼ਰੀਵਾਲ ਦੀ ਔਰਤਾਂ ਲਈ ਗਰੰਟੀ ਬਦਲੇ ਆਪ ਮਹਿਲਾ ਵਿੰਗ ਨੇ ਕੱਢੀ ਧੰਨਵਾਦ ਪੈਦਲ ਯਾਤਰਾ

punjabusernewssite

ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਤੋਂ ਮਿਲਣ ਦਾ ਮੰਗਿਆ ਸਮਾਂ, ਜਾਣੋ ਕਿਉਂ ?

punjabusernewssite

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

punjabusernewssite