ਪੰਜਾਬ ਦੇ ਵਿਗੜ ਰਹੇ ਹਾਲਾਤ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ: ਰਾਜਾ ਵੜਿੰਗ

0
12

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਮਹਰੂਮ ਵਪਾਰੀ ਮੇਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਸੁਖਜਿੰਦਰ ਮਾਨ 
ਬਠਿੰਡਾ, 4 ਨਵੰਬਰ :- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਨੀਵਾਰ ਦੁਪਹਿਰ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਬੀਤੇ ਦਿਨੀਂ ਬਦਮਾਸ਼ਾਂ ਵੱਲੋਂ ਕਤਲ ਕਰ ਦਿੱਤੇ ਗਏ ਮਾਲ ਰੋਡ ਸਥਿਤ ਅੰਮ੍ਰਿਤਸਰੀ ਕੁਲਚਾ ਵਪਾਰੀ ਹਰਜਿੰਦਰ ਸਿੰਘ ਮੇਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਇਸ ਘਟਨਾ ਦੀ ਨਿੰਦਾ ਕਰਦਿਆਂ ਪ੍ਰਸ਼ਾਸਨ ਤੋਂ ਪਰਿਵਾਰ ਲਈ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇ ਕੇ ਇਨਸਾਫ ਦਵਾਉਣ ਅਤੇ ਪਰਿਵਾਰ ਦੀ ਆਰਥਿਕ ਮਦਦ ਵੱਲ ਧਿਆਨ ਦੇਣ ਦੀ ਮੰਗ ਕੀਤੀ ਅਤੇ ਵਿਸ਼ਵਾਸ ਦਵਾਇਆ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਚਟਾਨ ਵਾਂਗ ਖੜੀ ਹੈ ।
ਇਸ ਮੌਕੇ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਕਾਰ ਨੂੰ ਕਰੜੇ ਹੱਥੀ ਲਿਆ ਤੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨ ਵਾ ਦਿਨ ਵਿਗੜਦੇ ਜਾ ਰਹੇ ਹਨ ਪਰ ਇਸ ਪਾਸੇ ਸੂਬੇ ਦੇ ਮੁੱਖ ਮੰਤਰੀ ਜੋਕਿ ਖੁਦ ਗ੍ਰਹਿ ਮੰਤਰੀ ਵੀ ਹਨ, ਦਾ ਇਸ ਪਾਸੇ ਕੋਈ ਧਿਆਨ ਨਹੀਂ। ਉਹਨਾਂ ਦੋਸ਼ ਲਗਾਇਆ ਕਿ ਲਗਾਤਾਰ ਹੋ ਰਹੇ ਕਤਲ ਵੱਡੀ ਸਾਜਿਸ਼ ਦਾ ਹਿੱਸਾ ਹਨ ਕਿਉਂਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਕਤਲੋਗਾਰਤ ਹੋਈ ਰਹੀ ਹੈ ਅਤੇ ਪੰਜਾਬ ਨੂੰ ਦੁਬਾਰਾ ਕਾਲੇ ਦੌਰ ਵਿੱਚ ਧੱਕਿਆ ਜਾ ਰਿਹਾ ਹੈ। ਜਿਸਦੇ ਲਈ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਮਿਲਕੇ ਧਿਆਨ ਦੇਣ ਦੀ ਲੋੜ ਹੈ ।
ਉਹਨਾਂ ਦੱਸਿਆ ਕਿ ਮਿਰਤਕ ਮੇਲਾ ਦੀ ਪਤਨੀ ਦਾ ਕਹਿਣਾ ਹੈ ਕਿ ਅੱਜ ਤੱਕ ਪੁਲਿਸ ਨੇ ਇਹ ਜਾਣਕਾਰੀ ਨਹੀਂ ਦਿੱਤੀ ਕਿ ਉਸਦੇ ਪਤੀ ਦਾ ਕਤਲ ਕਿਸਨੇ ਤੇ ਕਿਉਂ ਕਰਵਾਇਆ ਪ੍ਰੰਤੂ ਪੁਲਿਸ ਕਾਤਲਾਂ ਨੂੰ ਫੜਨ ਦੀ ਗੱਲ ਤਾਂ ਕਹਿ ਰਹੀ ਹੈ ਪਰ ਉਹਨਾਂ ਦੇ ਪਰਿਵਾਰ ਨੂੰ ਡਰ ਹੈ ਕਿ ਜਿਸ ਵਿਅਕਤੀ ਨੇ ਉਸਦੇ ਪਤੀ ਦਾ ਕਤਲ ਕਰਵਾਇਆ ਉਹਨਾਂ ਦੇ ਪਰਿਵਾਰ ਦਾ ਹੋਰ ਵੀ ਨੁਕਸਾਨ ਕਰ ਸਕਦਾ ਹੈ। ਇਸ ਮੌਕੇ ਰਾਜਾ ਵੜਿੰਗ ਨੇ ਕਿਸਾਨਾਂ ਵੱਲੋਂ ਪਿੰਡ ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿਖੇ ਮੁਲਾਜ਼ਮਾਂ ਤੋਂ ਪਰਾਲੀ ਨੂੰ ਅੱਗ ਲਵਾਉਣ ਦੀ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦਾ ਅਧਿਕਾਰ ਨਹੀਂ ਹੈ।
ਹਾਲਾਂਕਿ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮਦਦ ਦੀ ਵੀ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਆਰਥਿਕ ਮਦਦ ਦਿਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਸਾਬਕਾ ਮੇਅਰ ਬਲਵੰਤ ਰਾਏ ਨਾਥ,  ਬਲਜਿੰਦਰ ਸਿੰਘ ਠੇਕੇਦਾਰ,  ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਤੇ ਹਰਵਿੰਦਰ ਲੱਡੂ, ਪਵਨ ਮਾਨੀ, ਅਵਤਾਰ ਸਿੰਘ ਗੋਨਿਆਣਾ, ਰੁਪਿੰਦਰ ਬਿੰਦਰਾ, ਤੇਜਾ ਸਿੰਘ ਦੰਦੀਵਾਲ,ਕਿਰਨਜੀਤ ਸਿੰਘ ਗੈਹਰੀ, ਮਲਕੀਤ ਸਿੰਘ ਗਿੱਲ ਐਮਸੀ, ਬਲਜੀਤ ਸਿੰਘ, ਸਾਜਨ ਸ਼ਰਮਾਂ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here