ਸਤਿੰਦਰ ਜੈਨ ਨੂੰ ਈਡੀ ਨੇ ਕੀਤਾ ਗਿ੍ਰਫਤਾਰ
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 30 ਮਈ: ਬੀਤੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਵਲੋਂ ਕਥਿਤ ਤੌਰ ’ਤੇ ਟੈਂਡਰਾਂ ਵਿਚੋਂ ਕਮਿਸ਼ਨ ਮੰਗਣ ਦੇ ਮਾਮਲੇ ਵਿਚ ਹੋਈ ਗਿ੍ਰਫਤਾਰੀ ਤੋਂ ਬਾਅਦ ਅੱਜ ਈਡੀ ਨੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੂੰ ਗਿ੍ਰਫਤਾਰ ਕਰ ਲਿਆ ਹੈ। ਪਤਾ ਲੱਗਿਆ ਹੈ ਕਿ ਉਨ੍ਹਾਂ ਵਿਰੁਧ ਮਨੀ ਲਾਂਡਰਿੰਗ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪਿਛਲੇ ਲੰਮੇ ਸਮੇਂ ਤੋਂ ਕਥਿਤ ਭਿ੍ਰਸ਼ਟਾਚਾਰ ਦੇ ਦੋਸ਼ਾਂ ਹੇਠ ਕੇਂਦਰੀ ਏਜੰਸੀ ਵਲੋਂ ਉਨ੍ਹਾਂ ਵਿਰੁਧ ਜਾਂਚ ਕੀਤੀ ਜਾ ਰਹੀ ਸੀ। ਮਹੱਤਵਪੁੂਰਨ ਗੱਲ ਇਹ ਵੀ ਦਸਣੀ ਬਣਦੀ ਹੈ ਕਿ ਸਤਿੰਦਰ ਜੈਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਜੋਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੀ ਹਨ, ਦੇ ਕਾਫ਼ੀ ਨਜਦੀਕੀ ਮੰਨਿਆਂ ਜਾਂਦਾ ਸੀ। ਇਹ ਵੀ ਜਿਕਰਯੋਗ ਹੈ ਕਿ ਦੇਸ ਭਰ ਵਿਚ ਆਪ ਦੀਆਂ ਦੋ ਸੂਬਿਆਂ ਦਿੱਲੀ ਤੇ ਪੰਜਾਬ ਵਿਚ ਸਰਕਾਰਾਂ ਹਨ ਤੇ ਇੱਕ ਹਫ਼ਤੇ ਵਿਚ ਹੀ ਦੋਨਾਂ ਸੂਬਿਆਂ ਦੇ ਸਿਹਤ ਵਿਭਾਗ ਦੇ ਮੰਤਰੀ ਗਿ੍ਰਫਤਾਰ ਹੋ ਚੁੱਕੇ ਹਨ। ਜਿਸਦੇ ਨਾਲ ਪੰਜਾਬ ਤੋਂ ਬਾਅਦ ਹਿਮਾਚਲ ਤੇ ਗੁਜਰਾਤ ਵਿਚ ਸਰਕਾਰਾਂ ਬਣਾਉਣ ਲਈ ਵੱਡੀ ਮਿਹਨਤ ਕਰ ਰਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਸੂਤਰਾਂ ਮੁਤਾਬਕ ਸਤਿੰਦਰ ਜੈਨ ਵਿਰੁਧ ਵੀ ਭਿ੍ਰਸਟਾਚਾਰ ਦੇ ਦੋਸ਼ ਲੱਗੇ ਸਨ। ਇਹ ਵੀ ਦਸਣਾ ਬਣਦਾ ਹੈ ਕਿ ਸੀਬੀਆਈ ਵਲੋਂ ਵੀ ਸਤਿੰਦਰ ਜੈਨ ਵਿਰੁਧ ਜਾਂਚ ਕੀਤੀ ਜਾ ਰਹੀ ਸੀ।
ਪੰਜਾਬ ਦੇ ਸਿਹਤ ਮੰਤਰੀ ਤੋਂ ਦਿੱਲੀ ਦਾ ਸਿਹਤ ਮੰਤਰੀ ਵੀ ਗਿ੍ਰਫਤਾਰ
16 Views