ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇਸਨੂੰ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਦੱਸਿਆ, ਸਾਈਬਰ ਕਰਾਈਮ ਟੀਮ ਨੂੰ ਦਿੱਤੀ ਵਧਾਈ
ਪੰਜਾਬ ਪੁਲਿਸ ਨੇ ਤਿੰਨ ਨਾਈਜੀਰੀਅਨਾਂ ਨੂੰ ਗਿ੍ਰਫਤਾਰ ਕਰਕੇ ਅੰਤਰਰਾਸ਼ਟਰੀ ਸਾਈਬਰ ਫਰਾਡ ਰੈਕੇਟ ਦਾ ਕੀਤਾ ਸੀ ਪਰਦਾਫਾਸ਼ , ਜੋ ਆਪਣੀ ਵਟਸਐਪ ਪ੍ਰੋਫਾਈਲਾਂ ‘ਤੇ ਵੀਵੀਆਈਪੀ ਦਾ ਨਾਮ ਅਤੇ ਡੀ.ਪੀ. ਲਗਾ ਕੇ ਲੋਕਾਂ ਤੋਂ ਐਂਟਦੇ ਸਨ ਪੈਸੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 7 ਸਤੰਬਰ:ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਵਟਸਐਪ ਦੀ ਫਰਜ਼ੀ ਵਰਤੋਂ ਕਰਨ ਸਬੰਧੀ ਕੇਸਾਂ ਨੂੰ ਸਫਲਤਾਪੂਰਵਕ ਸੁਲਝਾਉਣ ਲਈ ਪਹਿਲਾ ਇਨਾਮ ਜਿੱਤਿਆ ਹੈ। ਇਹ ਉਹ ਮਾਮਲੇ ਹਨ ਜਿਨਾਂ ਵਿੱਚ ਸ਼ਰਾਰਤੀ ਤੱਤਾਂ ਵੱਲੋਂ ਆਪਣੀ ਵਟਸਐਪ ਪ੍ਰੋਫਾਈਲ ’ਤੇ ਉੱਚ ਅਧਿਕਾਰੀਆਂ ਦੇ ਨਾਮ ਅਤੇ ਡੀਪੀ ਲਗਾ ਕੇ ਸਰਕਾਰੀ ਅਧਿਕਾਰੀਆਂ ਅਤੇ ਆਮ ਲੋਕਾਂ ਤੋਂ ਧੋਖੇ ਨਾਲ ਪੈਸੇ ਐਂਟੇ ਜਾਂਦੇ ਸਨ । ਇਹ ਪੁਰਸਕਾਰ 31 ਅਗਸਤ, 2022 ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਵੱਲੋਂ ਕਰਵਾਏ ਸਟੇਟ ਸਾਈਬਰ ਨੋਡਲ ਅਫਸਰਾਂ ਦੀ ਰਾਸ਼ਟਰੀ ਕਾਨਫਰੰਸ ਵਿੱਚ ਪ੍ਰਦਾਨ ਕੀਤਾ ਗਿਆ ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਸ ਨੂੰ ਪੰਜਾਬ ਪੁਲਿਸ ਲਈ ਮਾਣ ਵਾਲੀ ਗੱਲ ਦੱਸਦਿਆਂ ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਪ੍ਰਵੀਨ ਕੁਮਾਰ ਸਿਨਹਾ ਅਤੇ ਸਾਈਬਰ ਕ੍ਰਾਈਮ ਸੈੱਲ ਦੀ ਸਮੁੱਚੀ ਟੀਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨਾਂ ਨੂੰ ਸ਼ੁਭ ਕਾਮਨਾਵਾਂ ਵੀ ਦਿੱਤੀਆਂ।ਹੋਰ ਜਾਣਕਾਰੀ ਦਿੰਦੇ ਹੋਏ, ਏ.ਡੀ.ਜੀ.ਪੀ. ਪ੍ਰਵੀਨ ਸਿਨਹਾ ਨੇ ਕਿਹਾ ਕਿ ਐਨ.ਸੀ.ਆਰ.ਬੀ. ਨੂੰ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਨਾਲ ਸਬੰਧਤ 100 ਤੋਂ ਵੱਧ ਕੇਸ ਸਟੱਡੀਜ਼ ਪ੍ਰਾਪਤ ਹੋਏ ਸਨ, ਜਿਨਾਂ ਵਿੱਚੋਂ ਵੱਖ-ਵੱਖ ਲਾਅ ਇਨਫੋਰਸਮੈਂਟ ਏਜੰਸੀਆਂ ਨਾਲ ਸਬੰਧਤ 10 ਕੇਸ ਸਟੱਡੀਜ਼ ਨੂੰ ਨੈਸ਼ਨਲ ਕਾਨਫਰੰਸ ਵਿੱਚ ਪੇਸ਼ਕਾਰੀ ਲਈ ਚੁਣਿਆ ਗਿਆ ਸੀ। ਉਨਾਂ ਕਿਹਾ ਕਿ ਪੰਜਾਬ ਦੇ ਕੇਸ ਸਟੱਡੀ ਨੂੰ ਪਹਿਲਾ ਇਨਾਮ ਮਿਲਿਆ ਹੈ।
Share the post "ਪੰਜਾਬ ਪੁਲਿਸ ਦੇ ਸਾਈਬਰ ਸੈੱਲ ਨੂੰ ਵਟਸਐਪ ਦੀ ਫ਼ਰਜ਼ੀ ਵਰਤੋਂ ਕਰਨ ਵਾਲੇ ਮਾਮਲੇ ਦੀ ਗੁੱਥੀ ਸੁਲਝਾਉਣ ਲਈ ਮਿਲਿਆ ਪਹਿਲਾ ਇਨਾਮ"