ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

Date:

spot_img

6 ਕਿਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਅੰਮ੍ਰਿਤਸਰ, 26 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਅਮਰੀਕਾ ਅਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇੱਕ ਰੈਕੇਟ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ, ਹੁਸ਼ਿਆਰਪੁਰ ਅਤੇ ਸੌਰਵ ਸ਼ਰਮਾ ਵਾਸੀ ਪੰਜ ਪਿੱਪਲੀ ਚੰਦ ਨਗਰ, ਹੁਸ਼ਿਆਰਪੁਰ ਵਜੋਂ ਕੀਤੀ।

ਖਰੜ ਦੇ ਪਿੰਡ ਬੜਮਾਜਰਾ ਵਿੱਚ ਪੁਲਿਸ ‘ਤੇ ਬਦਮਾਸ਼ਾਂ ਵਿਚਾਲੇ ਚੱਲੀਆ ਗੋਲੀ+ਆਂ

ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦੀ ਹੁੰਡਈ ਆਈ-20 ਕਾਰ (ਪੀ.ਬੀ.91ਜੇ 5186) ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ, ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈਪੀਐਸ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼-3 ਦੀਆਂ ਪੁਲਿਸ ਟੀਮਾਂ ਨੇ ਅਟਾਰੀ ਰੋਡ ਸਥਿਤ ਪਿੰਡ ਬੁਰਜ ਦੇ ਖੇਤਰ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਖੇਪ ਪ੍ਰਾਪਤ ਕਰਨ ਉਪਰੰਤ ਆਪਣੀ ਆਈ-20 ਕਾਰ ਵਿੱਚ ਉਡੀਕ ਕਰ ਰਹੇ ਸਨ।

ਜਨਮਦਿਨ ਮੌਕੇ ਦੁਬਈ ਨਹੀਂ ਲੈ ਕੇ ਗਿਆ ਪਤੀ, ਘਰਵਾਲੀ ਨੇ ਮੁੱਕਾ ਮਾਰ ਕੇ ਲਈ ਜਾਨ

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਕਤ ਮੁਲਜ਼ਮ ਅਮਰੀਕਾ ਅਧਾਰਿਤ ਤਸਕਰ ਜਸਮੀਤ ਲੱਕੀ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।ਸੀ.ਪੀ. ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਨਸ਼ੀਲੇ ਪਦਾਰਥਾਂ ਦੀ ਖਰੀਦੀ ਗਈ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਸਬੰਧੀ ਐਫਆਈਆਰ ਨੰ. 260 ਮਿਤੀ 26.11.2023 ਨੂੰ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 23, 25 ਅਤੇ 29 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...