WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਅਪ੍ਰੇਸ਼ਨ ਵਿੱਚ ਨਸ਼ਾ ਤਸਕਰੀ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 10 ਵਿਅਕਤੀ ਗ੍ਰਿਫਤਾਰ

ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1-ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ, 48.7 ਲੱਖ ਰੁਪਏ ਦੀ ਡਰੱਗ ਮਨੀ ਅਤੇ ਸੋਨਾ ਕੀਤਾ ਬਰਾਮਦ
ਐਸ.ਏ.ਐਸ.ਨਗਰ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰੀ ਦੇ ਇੱਕ ਵੱਡੇ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ।

ਭਗਵੰਤ ਮਾਨ ਨੇ ਰਿਵਾੜੀ ਤੇ ਮਹਿਮ ’ਚ ਆਪ ਉਮੀਦਵਾਰਾਂ ਦੇ ਹੱਕ ’ਚ ਕੱਢਿਆ ਰੋਡ ਸੋਅ

ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 381 ਗ੍ਰਾਮ ਚਰਸ, ਤਿੰਨ ਪਿਸਤੌਲ ਜਿਨ੍ਹਾਂ ਚੋ ਇੱਕ ਆਧੁਨਿਕ ਗਲੋਕ ਪਿਸਤੌਲ ਸਮੇਤ 62 ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟਰਾਨਿਕ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਨੈੱਟਵਰਕ ਚਲਾ ਰਹੇ ਸਨ ਅਤੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਰਗਰਮ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਕਰਨ ਤੋਂ ਬਾਅਦ ਦੋਸ਼ੀ ਵਿਅਕਤੀ ਹਵਾਲਾ ਰੂਟ ਰਾਹੀਂ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨੂੰ ਪੈਸੇ ਭੇਜਦੇ ਸਨ।ਉਨ੍ਹਾਂ ਦੱਸਿਆ ਕਿ ਇਹਨਾਂ ਜਾਂਚ ਕਾਰਵਾਈਆਂ ਨੂੰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਖੁਫ਼ੀਆ ਅਤੇ ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਬਹੁਤ ਹੀ ਸੁਚੱਜੇ ਢੰਗ ਨਾਲ ਅੰਜਾਮ ਦਿੱੱਤਾ ਗਿਆ ਹੈ, ਜੋ ਕਿ ਅਪਰਾਧਿਕ ਨੈਟਵਰਕਾਂ ਨਾਲ ਨਜਿੱਠਣ ਲਈ ਏ.ਐਨ.ਟੀ.ਐਫ. ਦੀ ਰਣਨੀਤਕ ਪਹੁੰਚ ਨੂੰ ਦਰਸਾਉਂਦਾ ਹੈ ।

ਪਿੰਡ ਆਕਲੀਆ ਕਲਾਂ ’ਚ ਇੱਕ ਹੋਰ ਪ੍ਰਾਈਵੇਟ ਬੱਸ ਨੇ ਲਈ ਔਰਤ ਦੀ ਜਾ+ਨ

ਉਨ੍ਹਾਂ ਕਿਹਾ ਕਿ ਇਸ ਬਾਬਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ, ਜਿਸ ਦੌਰਾਨ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।ਹੋਰ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏਐਨਟੀਐਫ ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਇਸ ਸਿੰਡੀਕੇਟ ਦੇ ਸਮੁੱਚੇ ਡਰੱਗ ਨੈਟਵਰਕ ਦਾ ਕੰਮ ਦੇਖ ਰਿਹਾ ਸੀ ਅਤੇ ਆਪਣੇ ਸੰਪਰਕਾਂ ਦੇ ਵਿਸ਼ਾਲ ਨੈਟਵਰਕ ਦੀ ਵਰਤੋਂ ਕਰਕੇ ਸੂਬੇ ਭਰ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦਾ ਸੀ। ਪੁਲਿਸ ਟੀਮਾਂ ਨੂੰ ਮੁਲਜ਼ਮ ਲਵਪ੍ਰੀਤ ਦੇ ਘਰ ਇੱਕ ਛੁਪਣਗਾਹ ਵਜੋਂ ਇੱਕ ਲੁਕਵੀਂ ਅਲਮਾਰੀ ਵੀ ਮਿਲੀ ਹੈ, ਜਿੱਥੇ ਉਹ ਨਸ਼ਿਆਂ ਅਤੇ ਹਵਾਲਾ ਮਨੀ ਨੂੰ ਲੁਕਾ ਕੇ ਰੱਖਣ ਤੋਂ ਇਲਾਵਾ ਆਪਣੇ ਲਈ ਸੁਰੱਖਿਅਤ ਪਨਾਹ ਵਜੋਂ ਵੀ ਵਰਤਦਾ ਸੀ।ਇਸ ਸਬੰਧੀ ਪੁਲਿਸ ਥਾਣਾ ਏ.ਐਨ.ਟੀ.ਐਫ, ਐਸ.ਏ.ਐਸ.ਨਗਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 20 ਅਤੇ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰ. 147 ਮਿਤੀ 20-09-2024 ਨੂੰ ਦਰਜ ਕੀਤੀ ਗਈ ਹੈ।

 

Related posts

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

punjabusernewssite

ਮੁੱਖ ਚੋਣ ਅਧਿਕਾਰੀ ਪੰਜਾਬ ਨੇ ਚੋਣਾਂ ਵਿੱਚ ਭਾਗ ਲੈਣ ਦਾ ਸੁਨੇਹਾ ਦੇਣ ਲਈ 200 ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

punjabusernewssite

ਆਪ ਸਰਕਾਰ ਮੇਰੇ ਖਿਲਾਫ ਦਰਜ ਕੇਸ ਵਿਚ ਚਲਾਨ ਪੇਸ਼ ਕਰਨ ਵਿਚ ਰਾਜਨੀਤੀ ਕਰ ਰਹੀ ਹੈ: ਬਿਕਰਮ ਸਿੰਘ ਮਜੀਠੀਆ

punjabusernewssite