ਪੰਜਾਬ ਪੁਲਿਸ ਨੇ ਖਰੜ ਦੇ ਵਿਦਿਆਰਥੀ ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ’ਚ ਸੁਲਝਾਈ

Date:

spot_img

ਅਗਵਾਹਕਾਰਾਂ ਨੇ ਪੀੜਤ ਦੀ ਰਿਹਾਈ ਲਈ ਮੰਗੀ ਸੀ 50 ਲੱਖ ਰੁਪਏ ਦੀ ਫਿਰੌਤੀ
ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਸੀ ਵਿੱਦਿਆਰਥੀ : ਡੀ.ਆਈ.ਜੀ. ਭੁੱਲਰ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ. ਨਗਰ, 19 ਅਗਸਤ: ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਤਿੰਨ ਦੋਸ਼ੀਆਂ ਨੂੰ ਗਿ੍ਰਫਤਾਰ ਕਰ ਕੇ ਖਰੜ ਦੇ ਇਕ ਨੌਜਵਾਨ , ਜਿਸਨੂੰ ਹਨੀਟਰੈਪ ਕਰਕੇ ਅਗਵਾ ਕਰ ਲਿਆ ਗਿਆ ਸੀ, ਦੇ ਮਾਮਲੇ ਨੂੰ ਮਹਿਜ਼ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ।
ਡੀ.ਆਈ.ਜੀ. ਏ.ਜੀ.ਟੀ.ਐਫ.-ਕਮ-ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿੱਚ ਬੀ.ਈ. ਦੇ ਵਿਦਿਆਰਥੀ, ਜਿਸਦੀ ਪਛਾਣ ਹਿਤੇਸ਼ ਭੂਮਲਾ ਵਜੋਂ ਹੋਈ ਹੈ , ਨੂੰ ਬਾ-ਹਿਫ਼ਾਜ਼ਤ ਬਚਾ ਲਿਆ ਹੈ। ਉਕਤ ਵਿਦਿਆਰਥੀ ਨੂੰ ਖਰੜ ਦੇ ਰਣਜੀਤ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਰੱਖਿਆ ਗਿਆ ਸੀ। ਅਗਵਾਹਕਾਰਾਂ ਵਲੋਂ ਲੜਕੇ ਦੇ ਮਾਪਿਆਂ ਤੋਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ।ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈ ਕਾਦਿਆਨ (25) ਵਾਸੀ ਪਿੰਡ ਜੱਟਲ, ਪਾਣੀਪਤ, ਹਰਿਆਣਾ , ਅਜੈ (22) ਵਾਸੀ ਪਿੰਡ ਆਬੂਦ, ਸਿਰਸਾ ਹਰਿਆਣਾ ਅਤੇ ਰਾਖੀ ਵਾਸੀ ਪਿੰਡ ਬਰੋਲੀ, ਸੋਨੀਪਤ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਦੋਸ਼ੀਆਂ ਕੋਲੋਂ ਇੱਕ ਹੌਂਡਾ ਸਿਟੀ ਕਾਰ, ਪੰਜ ਮੋਬਾਈਲ ਫੋਨ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ 9 ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀ.ਆਈ.ਜੀ. ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਨੂੰ ਹਿਤੇਸ਼ ਦੇ ਮਾਪਿਆਂ ਤੋਂ ਸ਼ਿਕਾਇਤ ਮਿਲੀ ਸੀ ਕਿ ਉਨਾਂ ਦਾ ਪੁੱਤਰ ਲਾਪਤਾ ਹੋ ਗਿਆ ਹੈ ਅਤੇ ਅਗਵਾਕਾਰ ਉਨਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਥਾਣਾ ਸਦਰ ਖਰੜ ਵਿਖੇ ਆਈ.ਪੀ.ਸੀ. ਦੀ ਧਾਰਾ 364-ਏ ਅਤੇ 365 ਦੇ ਤਹਿਤ ਐਫ.ਆਈ.ਆਰ. ਦਰਜ ਕਰ ਕੇ ਤੁਰੰਤ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਅਤੇ ਖੁਫੀਆ ਏਜੰਸੀ ਦੀ ਮਦਦ ਨਾਲ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਡੀਐਸਪੀ ਗੁਰਸ਼ੇਰ ਸਿੰਘ, ਇੰਚਾਰਜ ਸੀ.ਆਈ.ਏ. ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਿੱਚ ਸੀ.ਆਈ.ਏ. ਕੁਰੂਕਸ਼ੇਤਰ ਦੀਆਂ ਟੀਮਾਂ ਵੱਲੋਂ ਸ਼ੁੱਕਰਵਾਰ ਤੜਕੇ ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਕੇ ਪੀੜਤ ਨੂੰ ਬਾ-ਹਿਫਾਜ਼ਤ ਬਚਾ ਲਿਆ ਗਿਆ। ਉਨਾਂ ਕਿਹਾ ਕਿ ਜ਼ਿਲਾ ਪੁਲਿਸ ਅੰਬਾਲਾ, ਹਰਿਦੁਆਰ ਅਤੇ ਗਾਜ਼ੀਆਬਾਦ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨਾਂ ਨੂੰ ਫੜਨ ਲਈ ਪੂਰੀ ਮੁਸਤੈਦੀ ਨਾਲ ਕਾਰਜਸ਼ੀਲ ਸੀ।ਮੋਹਾਲੀ ਦੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲੜਕੀ ਰਾਖੀ ਨੇ ਸੋਸ਼ਲ ਮੀਡੀਆ ‘ਤੇ ਫਰਜ਼ੀ ਪ੍ਰੋਫਾਈਲ ਬਣਾ ਕੇ ਉਸ ਨਾਲ ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਦੋਸਤੀ ਕਰਨ ਤੋਂ ਬਾਅਦ ਉਸ ਨੂੰ ਮਿਲਣ ਦਾ ਲਾਲਚ ਦਿੱਤਾ। “ਮਿਲਣ ਤੋਂ ਬਾਅਦ, ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੀੜਤ ਨੂੰ ਅਗਵਾ ਕਰ ਲਿਆ ਅਤੇ ਉਸ ਨੂੰ ਛੱਡਣ ਲਈ ਉਸਦੇ ਮਾਪਿਆਂ ਤੋਂ ਫਿਰੌਤੀ ਦੀ ਮੰਗ ਕੀਤੀ ’’ । ਉਨਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

spot_img
spot_img

Share post:

Popular

More like this
Related

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...