ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 3 ਕਿਲੋ ਹੈਰੋਇਨ ਸਮੇਤ ਇੱਕ ਹੋਰ ਡਰੋਨ ਕੀਤਾ ਬਰਾਮਦ

Date:

spot_img

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਤਰਨਤਾਰਨ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਇਹ ਚੌਥਾ ਡਰੋਨ : ਡੀਜੀਪੀ ਗੌਰਵ ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਤਰਨਤਾਰਨ, 4 ਦਸੰਬਰ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਗਈ ਨਸ਼ਿਆਂ ਵਿਰੁੱਧ, ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰੋਂ ਕੀਤੀ ਜਾਂਦੀ ਤਸਕਰੀ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਸਰਹੱਦੀ ਖੇਤਰ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਤਲਾਸ਼ੀ ਮੁਹਿੰਮ ਚਲਾਈ ਅਤੇ ਹੈਰੋਇਨ ਦੇ ਤਿੰਨ ਪੈਕੇਟ ਜਿਨ੍ਹਾਂ ਦਾ ਵਜ਼ਨ 3.06 ਕਿਲੋ ਹੈ, ਨਾਲ ਲੱਦਿਆ ਇੱਕ ਹੋਰ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਹੈ। ਇਸ ਕਾਰਵਾਈ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਸਹਿਯੋਗ ਨਾਲ ਅੰਜਾਮ ਦਿੱਤਾ ਗਿਆ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਬਰਾਮਦ ਕੀਤਾ ਗਿਆ ਇਹ ਚੌਥਾ ਅਜਿਹਾ ਡਰੋਨ ਹੈ।ਜ਼ਿਕਰਯੋਗ ਹੈ ਕਿ, ਮੰਗਲਵਾਰ ਨੂੰ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਲੈ ਕੇ ਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਗਲੇ ਹੀ ਦਿਨ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਵਿੱਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਤਰਨਤਾਰਨ ਦੇ ਖੇਮਕਰਨ ਖੇਤਰ ਤੋਂ ਸ਼ੁੱਕਰਵਾਰ ਨੂੰ 5.60 ਕਿਲੋਗ੍ਰਾਮ ਹੈਰੋਇਨ ਦੇ ਪੰਜ ਪੈਕੇਟ ਲੈ ਕੇ ਜਾ ਰਹੇ ਇਕ ਹੋਰ ਹੈਕਸਾਕਾਪਟਰ ਡਰੋਨ ਨੂੰ ਬਰਾਮਦ ਕੀਤਾ ਗਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ, ਭਾਰਤ-ਪਾਕਿ ਸਰਹੱਦ ਨੇੜੇ ਪਿੰਡ ਕਾਲੀਆ ਜਿਲ੍ਹਾ ਤਰਨ ਤਾਰਨ, ਜੋ ਕਿ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੂਰ ਹੈ, ’ਤੇ ਡਰੋਨ ਦੀ ਹਲਚਲ ਨੂੰ ਦੇਖਦੇ ਹੋਏ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ’ਤੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਤਿੰਨ ਪੈਕੇਟ ਹੈਰੋਇਨ ਨਾਲ ਲੱਦਿਆ ਇੱਕ ਡਰੋਨ ਵੀ ਬਰਾਮਦ ਹੋਇਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲਿਸ (ਐਸਐਸਪੀ) ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਡਰੋਨ ਰਾਹੀਂ ਇਹ ਖੇਪ ਭੇਜਣ ਵਾਲੇ ਪਾਕਿ ਤਸਕਰਾਂ ਅਤੇ ਉਨ੍ਹਾਂ ਦੇ ਭਾਰਤੀ ਸਾਥੀਆਂ, ਜਿਨ੍ਹਾਂ ਨੇ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।ਇਸੇ ਦੌਰਾਨ ਤਰਨਤਾਰਨ ਦੇ ਵਲਟੋਹਾ ਪੁਲਿਸ ਥਾਣਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 23, 27-ਏ ਅਤੇ 29 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 92 ਮਿਤੀ 04.12.2022 ਦਰਜ ਕਰ ਲਿਆ ਗਿਆ ਹੈ।

spot_img
spot_img

Share post:

Popular

More like this
Related

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

Amritsar News : ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ...

ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਬੂਤ ਲੈ ਕੇ ਪੁੱਜੀ ਬੀਬੀ ਰੂਪ ਕੌਰ ਸੰਧੂ…

Amritsar News: Roop Kaur Sandhu; ਸ਼੍ਰੋਮਣੀ ਅਕਾਲੀ ਦਲ ਦੀ...

पीढ़ियां बदलीं, लेकिन नहीं बदली रामलीला की परंपरा; मोहाली में 36वें वर्ष फिर सजेगा राम दरबार

👉पीढ़ियां बदलीं, मोहाली की रामलीला नहीं; 36वें वर्ष फिर...