ਸੁਖਜਿੰਦਰ ਮਾਨ
ਚੰਡੀਗੜ੍ਹ, 8 ਮਾਰਚ: ਪੰਜਾਬ ਪੁਲਿਸ ਨੇ ਅੰਤਰਰਾਸਟਰੀ ਮਹਿਲਾ ਦਿਵਸ ਮਨਉਣ ਦੇ ਮੱਦੇਨਜਰ ’ਸਾਂਝ’ ਦੇ ਬੈਨਰ ਹੇਠ ਵੱਖ ਵੱਖ ਗਤੀਵਿਧੀਆਂ ਜਿਨ੍ਹਾਂ ਵਿੱਚ ਸਾਰੇ ਜਿਲ੍ਹਿਆਂ ਵਿੱਚ ਕੈਂਸਰ, ਔਰਤਾਂ ਦੀ ਸਿਹਤ ਅਤੇ ਮਾਹਵਾਰੀ ਦੌਰਾਨ ਸਵੱਛਤਾ ’ਤੇ ਵਿਚਰ ਚਰਚਾ ਅਤੇ ਮਹਿਲਾ ਪੁਲਿਸ ਕਰਮੀਆਂ ਸਮੇਤ ਔਰਤਾਂ ਲਈ ਮੈਡੀਕਲ ਅਤੇ ਸਿਹਤ ਜਾਂਚ ਕੈਂਪਾਂ ਆਦਿ ਸਾਮਲ ਹਨ, ਦਾ ਆਯੋਜਨ ਕਰਵਾਕੇ , ਹਫਤਾ ਭਰ ਚੱਲਣ ਵਾਲਾ ਇਹ ਸਮਾਗਮ ਮੰਗਲਵਾਰ ਨੂੰ ਸਮਾਪਤ ਕੀਤਾ।
ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕੈਂਸਰ ਜਾਗਰੂਕਤਾ ਬਾਰੇ ਇੱਕ ਵੈਬੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਗ੍ਰੀਸੀਅਨ ਸੁਪਰ ਸਪੈਸਲਿਟੀ ਹਸਪਤਾਲ ਤੋਂ ਰੇਡੀਏਸਨ ਓਨਕੋਲੋਜਿਸਟ ਡਾ: ਰੂਪਾਲੀ ਅਗਰਵਾਲ ਨੇ ਮਹਿਲਾ ਪੁਲਿਸ ਕਰਮੀਆਂ ਨੂੰ ਛਾਤੀ ਦੇ ਕੈਂਸਰ ਦੇ ਲੱਛਣਾਂ ਅਤੇ ਇਸ ਤੋਂ ਬਚਣ ਲਈ ਪੌਸਟਿਕ ਭੋਜਨ ਦੇ ਸੇਵਨ ਬਾਰੇ ਜਾਗਰੂਕ ਕੀਤਾ।
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਔਰਤਾਂ ਨੂੰ ਸਮਰਪਿਤ ਇਸ ਵਿਸੇਸ ਦਿਨ ਨੂੰ ਅਜਿਹੇ ਵਿਲੱਖਣ ਢੰਗ ਨਾਲ ਮਨਾਉਣ ’ਤੇ ਸਾਰੇ ਸੀਪੀਜ/ਐਸਐਸਪੀਜ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਸੀਪੀਜ/ਐਸਐਸਪੀਜ ਵੱਲੋਂ ਆਪੋ-ਆਪਣੇ ਜਿਲ੍ਹਿਆਂ ਵਿੱਚ ਵਿਸੇਸ ਤੌਰ ਤੇ ਔਰਤਾਂ ਦੀ ਸਿੱਖਿਆ ਅਤੇ ਸਸਕਤੀਕਰਨ ਲਈ ਲੋੜੀਂਦੀ ਸਿੱਖਿਆ ਅਤੇ ਔਰਤਾਂ ਵਿਰੁੱਧ ਅਪਰਾਧਾਂ ਸਬੰਧੀ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਾਉਣ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਵਾਇਆ।
ਉਨ੍ਹਾਂ ਕਿਹਾ ਕਿ ਕੁਝ ਜਿਲ੍ਹਿਆਂ ਵਿੱਚ ਸੀਪੀਜ/ਐਸਐਸਪੀਜ ਵੱਲੋਂ ਔਰਤਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸੇਸ ਰਾਹਤ ਕੈਂਪ ਵੀ ਲਗਾਏ ਗਏ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਔਰਤਾਂ ਤੇ ਬੱਚਿਆਂ ਵਿਰੁੱਧ ਅਪਰਾਧ, ਵੀ. ਨੀਰਜਾ ਨੇ ਦੱਸਿਆ ਕਿ ਸਾਰੇ ਜਿਲ੍ਹਿਆਂ ਵਿੱਚ ਪੁਲਿਸ ਨੇ ਹਰ ਵਰਗ ਦੀਆਂ ਔਰਤਾਂ ਤੱਕ ਪਹੁੰਚ ਕਰਕੇ ਅਤੇ ਉਨ੍ਹਾਂ ਨੂੰ ਔਰਤਾਂ ਵਿਰੁੱਧ ਅਪਰਾਧਾਂ ਨੂੰ ਰੋਕਣ ਅਤੇ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਿੱਚ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਕੇ ਇਸ ਦਿਨ ਨੂੰ ਬੜੇ ਉਤਸਾਹ ਅਤੇ ਧੂਮਧਾਮ ਨਾਲ ਮਨਾਇਆ।
ਉਨ੍ਹਾਂ ਕਿਹਾ ਕਿ ਸੂਬੇ ਦੇ 382 ਥਾਣਿਆਂ ਵਿੱਚ ਸਥਿਤ ਮਹਿਲਾ ਹੈਲਪ ਡੈਸਕਾਂ ਵਲੋਂ ਅੱਜ ਤੋਂ ਅਗਲੇ 3 ਦਿਨਾਂ ਤੱਕ ਔਰਤਾਂ ਦੀ ਸੁਰੱਖਿਆ ਲਈ ਕਾਨੂੰਨ ਦੇ ਉਪਬੰਧਾਂ ਅਤੇ ਔਰਤਾਂ ਵਿਰੁੱਧ ਅਪਰਾਧਾਂ ਦੀ ਰਿਪੋਰਟ ਕਰਨ ਲਈ ਪੰਜਾਬ ਪੁਲਿਸ ਵਲੋਂ ਉਪਲਬਧ ਸਹੂਲਤਾਂ ਬਾਰੇ ਔਰਤਾਂ ਨੂੰ ਜਾਗਰੂਕ ਕਰਨ ਲਈ ਪ੍ਰੋਗਰਾਮ ਸੁਰੂ ਕੀਤੇ ਜਾਣਗੇ। ਇਸੇ ਤਰ੍ਹਾਂ, ਪੰਜਾਬ ਪੁਲਿਸ ਦੇ ਕਮਿਊਨਿਟੀ ਪੁਲਿਸਿੰਗ ਵਿੰਗ ’ਸਾਂਝ’ ਨੇ ਵੀ ਕਾਲਜਾਂ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਅੰਤਰਰਾਸਟਰੀ ਮਹਿਲਾ ਦਿਵਸ ਮਨਾਉਣ ਲਈ ਗੈਰ-ਸਰਕਾਰੀ ਸੰਸਥਾਵਾਂ, ਪ੍ਰਮੁੱਖ ਵਿਅਕਤੀਆਂ ਦੇ ਸਹਿਯੋਗ ਨਾਲ ਕਈ ਸਮਾਗਮ ਕਰਵਾਏ।ਇਸ ਤੋਂ ਇਲਾਵਾ ਸਮਾਰੋਹ ਦੇ ਹਿੱਸੇ ਵਜੋਂ ਜਿਲ੍ਹਾ ਪੁਲਿਸ ਵੱਲੋਂ ਮਹਿਲਾ ਪੁਲਿਸ ਮੁਲਾਜਮਾਂ ਲਈ ਸੱਭਿਆਚਾਰਕ ਸਮਾਗਮ ਵੀ ਕਰਵਾਏ ਗਏ।
Share the post "ਪੰਜਾਬ ਪੁਲਿਸ ਵਲੋਂ ਔਰਤਾਂ ਲਈ ਮੈਡੀਕਲ ਕੈਂਪ ਲਗਾ ਕੇ ਮਨਾਇਆ ਅੰਤਰਰਾਸਟਰੀ ਮਹਿਲਾ ਦਿਵਸ"