ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ, ਪੰਜ ਪਿਸਤੌਲ ਬਰਾਮਦ

Date:

spot_img

ਚੰਡੀਗੜ੍ਹ, 31 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ।

ਮਾਈਨਿੰਗ ਵਿਭਾਗ ਦਾ ਐਕਸੀਅਨ ਅਤੇ ਐਸ.ਡੀ.ਓ. ਕਾਬੂ 5 ਲੱਖ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਔਰਤਾਂ ਨੂੰ ਰੱਖੜੀ ਦਾ ਤੋਹਫ਼ਾ; ਮੁੱਖ ਮੰਤਰੀ ਨੇ 5714 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ।

ਨਸ਼ਾ ਤਸਕਰਾਂ ਵਲੋਂ ਪ੍ਰਵਾਰ ਨਾਲ ਮਿਲਕੇ ਪੁਲਿਸ ’ਤੇ ਹਮਲਾ, ਤਿੰਨ ਕਾਬੂ

ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...