ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 77.76 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

Date:

spot_img

ਸੁਖਜਿੰਦਰ ਮਾਨ
ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 5.63 ਕਰੋੜ ਰੁਪਏ ਦੀ 12.78 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1146 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2574 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1440 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 299 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2373 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 169 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9797 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 370617 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...