8 Views
ਸੁਖਜਿੰਦਰ ਮਾਨ
ਚੰਡੀਗੜ੍ਹ, 7 ਨਵੰਬਰ: ਕੇਂਦਰ ਵਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਅਤੇ ਕਈ ਹੋਰ ਵਾਅਦਿਆਂ ਨੂੰ ਪੂਰਾ ਕਰਨ ਲਈ ਚੰਨੀ ਸਰਕਾਰ ਵਲੋਂ ਸੱਦਿਆ ਜਾ ਰਿਹਾ ਪੰਜਾਬ ਵਿਧਾਨ ਸਭਾ ਦਾ ਵਿਸੇਸ ਇਜਲਾਸ ਹੁਣ ਦੋ ਰੋਜ਼ਾ ਹੋਵੇਗਾ। ਇਹ ਫੈਸਲਾ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਪਹਿਲਾਂ ਇਹ ਇਜਲਾਸ ਇਕ ਦਿਨ 8 ਨਵੰਬਰ ਲਈ ਸੀ ਪ੍ਰੰਤੂ 11 ਨਵੰਬਰ ਨੂੰ ਵੀ ਸਦਨ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ।