Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ: ਸਪੀਕਰ ਸੰਧਵਾਂ

5 Views

ਨੇਵਾ ਕਾਨਫਰੰਸ-ਕਮ-ਵਰਕਸ਼ਾਪ ਦੇ ਦੂਜੇ ਸੈਸ਼ਨ ਦੌਰਾਨ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਦਿੱਤੀ ਸਿਖਲਾਈ
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਅਗਲੇ ਵਿਧਾਨ ਸਭਾ ਸੈਸ਼ਨ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਨਾਲ ਹੋਵੇਗਾ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ, ਜਿਸ ਨਾਲ ਸਦਨ ਦੀ ਕਾਰਵਾਈ ਮੁਕੰਮਲ ਰੂਪ ਵਿੱਚ ਡਿਜੀਟਾਈਜ਼ਡ ਅਤੇ ਪੇਪਰਲੈਸ ਹੋ ਗਈ ਹੈ।

ਮੁੱਖ ਮੰਤਰੀ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ

ਪੰਜਾਬ ਵਿਧਾਨ ਸਭਾ ਵਿਖੇ ਅੱਜ ਸ਼ੁਰੂ ਹੋਈ ਦੋ ਦਿਨਾਂ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ ਦੇ ਦੂਜੇ ਸੈਸ਼ਨ ਦੌਰਾਨ ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਸੈਸ਼ਨ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ। ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਸਪੀਕਰ ਨੇ ਕਿਹਾ ਕਿ ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੇਗੀ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸਦਨ ਵਿੱਚ ਪੇਪਰ ਵੀ ਇਲੈਕਟਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾਣਗੇ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਹਾਸਲ ਹੋਣਗੀਆਂ।ਸ. ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਮੁੱਚੇ ਰੂਪ ‘ਚ ਪੇਪਰਲੈੱਸ ਕਰਨ ਲਈ ਐਨ.ਆਈ.ਸੀ. (ਆਈ.ਟੀ.) ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ, ਪ੍ਰਸਾਸ਼ਕੀ ਸੁਧਾਰ ਵਿਭਾਗ ਪੰਜਾਬ, ਪੰਜਾਬ ਵਿਧਾਨ ਸਭਾ ਤੇ ਐਨ.ਆਈ.ਸੀ. ਦੇ ਆਈ.ਟੀ. ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਇਨ੍ਹਾਂ ਦੇ ਯਤਨਾਂ ਨਾਲ ਹੀ ਨੇਪੜੇ ਚਾੜਿਆ ਗਿਆ ਹੈ।

ਮੁੱਖ ਮੰਤਰੀ ਨੇ ਪੇਂਡੂ ਵਿਕਾਸ ਫੰਡ ਦੇ ਮੁੱਦੇ ਉਤੇ ਰਾਜਪਾਲ ਨੂੰ ਲਿਖੀ ਚਿੱਠੀ

ਸ. ਸੰਧਵਾਂ ਨੇ ਨੇਵਾ ਐਪ ਦੀਆਂ ਹੋਰ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਣ ਅਤੇ ਇਸ ਦੇ ਤਕਨੀਕੀ ਪਹਿਲੂਆਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ ਪਹੁੰਚੇ ਸੰਸਦੀ ਕਾਜ ਮੰਤਰਾਲਾ ਭਾਰਤ ਸਰਕਾਰ ਅਧੀਨ ਸਕੱਤਰ ਸ੍ਰੀ ਮੁਕੇਸ਼ ਕੁਮਾਰ, ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸ੍ਰੀ ਸੰਜੀਵ ਕੁਮਾਰ, ਕੰਸਲਟੈਂਟ ਸ੍ਰੀ ਰਾਜੇਸ਼ ਰਾਣਾ ਅਤੇ ਸਹਾਇਕ ਡਾਇਰੈਕਟਰ ਸ਼?ਰੀਮਤੀ ਪ੍ਰੀਤੀ ਯਾਦਵ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ। ਇਸ ਤੋਂ ਪਹਿਲਾਂ ਸ੍ਰੀ ਸੰਜੀਵ ਸੀਨੀਅਰ ਡਾਇਰੈਕਟਰ (ਆਈ.ਟੀ.) ਐਨ.ਆਈ.ਸੀ. ਸੰਸਦੀ ਮਾਮਲੇ ਮੰਤਰਾਲਾ ਭਾਰਤ ਸਰਕਾਰ ਨੇ ਨੇਵਾ ਪ੍ਰਾਜੈਕਟ ਸਬੰਧੀ ਵਿਸਥਾਰ ‘ਚ ਚਾਨਣਾ ਪਾਇਆ।

ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ ’ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ

ਉਨ੍ਹਾਂ ਨੇ ਇਸ ਪ੍ਰਾਜੈਕਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਵੱਖ-ਵੱਖ ਸੂਬਿਆਂ ‘ਚ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਨੇ ਆਪਣੀ ਵਿਸ਼ੇਸ਼ ਪੇਸ਼ਕਾਰੀ ਦੌਰਾਨ ਨੇਵਾ ਐਪ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ। ਇਸ ਮੌਕੇ ਵਿਧਾਇਕ ਨੂੰ ਮੋਬਾਈਲ ਐਪ ਦੀ ਵਰਤੋਂ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ ਗਈ।ਇਸ ਵਰਕਸ਼ਾਪ ਦੌਰਾਨ ਅਭਿਆਸ ਕਰਵਾਉਣ ਲਈ ਮੌਕ/ਡੰਮੀ ਸੈਸ਼ਨ ਆਯੋਜਿਤ ਕਰਕੇ ਸਿਖਲਾਈ ਦਿੱਤੀ ਗਈ ਅਤੇ ਇਸ ਦੌਰਾਨ ਸਵਾਲ ਅਤੇ ਜਵਾਬ ਆਦਿ ਸੈਸ਼ਨ ਵੀ ਕਰਵਾਇਆ ਗਿਆ। ਇਸ ਵਰਕਸ਼ਾਪ ਦੌਰਾਨ ਐਨ.ਆਈ.ਸੀ. ਅਧਿਕਾਰੀਆਂ ਅਤੇ ਪੰਜਾਬ ਵਿਧਾਨ ਸਭਾ ਅਤੇ ਐਨ.ਆਈ.ਸੀ. ਆਈ.ਟੀ. ਸਟਾਫ਼ ਨੇ ਵਿਧਾਨ ਸਭਾ ਮੈਂਬਰਾਂ ਨੂੰ ਆਈ.ਡੀਜ਼. ਨੂੰ ਲਾਗ ਇੰਨ ਕਰਨ ਅਤੇ ਪਾਸਵਰਡ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।

 

Related posts

SCHOOL HOLIDAY: ਪੰਜਾਬ ਸਰਕਾਰ ਨੇ ਅਚਾਨਕ ਜਾਰੀ ਕੀਤਾ ਸੰਦੇਸ਼, ਸਕੂਲਾਂ ‘ਚ ਹੋਈਆਂ ਛੁੱਟੀਆਂ, ਜਾਣੋ ਕੀ ਹੈ ਛੁੱਟੀ ਦਾ ਕਾਰਨ?

punjabusernewssite

ਕੀ ਨਵਜੋਤ ਸਿੱਧੂ ਹੁਣ ਮਾਫੀਆ ਨਾਲ ਖੜੇ ਹੋਣਗੇ? :ਹਰਪਾਲ ਚੀਮਾ

punjabusernewssite

’ਆਪ’ ਨੇ ਭਾਜਪਾ ਸਰਕਾਰ ’ਤੇ ਪੰਜਾਬ ਨਾਲ ਲਗਾਤਾਰ ਵਿਤਕਰਾ ਕਰਨ ਦਾ ਲਾਇਆ ਦੋਸ਼

punjabusernewssite