ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ

Date:

spot_img

ਮਕਾਨ ਉਸਾਰੀ ਤੇ ਸਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ
ਮੰਤਰੀ ਵੱਲੋਂ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਅਤੇ ਇੰਡਸਟਰੀਜ ਵਿਭਾਗ ਵੱਲੋਂ ਮਿਲ ਕੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਮਕਾਨ ਉਸਾਰੀ ਅਤੇ ਸਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗੌਰ ਕਰੇਗੀ। ਮਕਾਨ ਉਸਾਰੀ ਤੇ ਸਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਅਤੇ ਇੰਡਸਟਰੀਜ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ?ਿਸ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।ਇੰਡਸਟਰੀਜ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜਰ ਸਨ।

spot_img
spot_img

Share post:

Popular

More like this
Related

Amritsar ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

👉ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ...

ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ! ਹਰ ਮਹੀਨੇ ਮਿਲਣਗੇ ₹1,100

ਨਿਊਜ਼ ਡੈਸਕ: ਸਮਾਜਿਕ ਸੁਰੱਖਿਆ ਪੈਨਸ਼ਨ ਲੈਣ ਵਾਲੇ ਲੋਕਾਂ ਲਈ...

ਸੁਖਪ੍ਰੀਤ ਸਿੰਘ ਸੁੱਖੀ ਮਾਨ ਨੇ ਸੰਭਾਲਿਆ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਚੇਅਰਮੈਨ ਦਾ ਅਹੁਦਾ

👉ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਅਤੇ ਮੇਅਰ ਪਦਮਜੀਤ ਸਿੰਘ ਮਹਿਤਾ...