WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਪੰਜਾਬ ਵਿੱਚ ‘ਖੇਡ ਇਨਕਲਾਬ‘ ਲਿਆਉਣਗੀਆਂ “ਖੇਡਾਂ ਵਤਨ ਪੰਜਾਬ ਦੀਆਂ“ : ਵਿਧਾਇਕ ਜਗਰੂਪ ਗਿੱਲ

ਕਰੀਬ ਦੋ ਮਹੀਨੇ ਚੱਲਣ ਵਾਲੇ ਖੇਡ ਮਹਾਂਕੁੰਭ ਵਿੱਚ 5 ਲੱਖ ਤੋਂ ਵੱਧ ਖਿਡਾਰੀ ਲੈਣਗੇ ਹਿੱਸਾ : ਡਿਪਟੀ ਕਮਿਸ਼ਨਰ
ਜੇਤੂਆਂ ਨੂੰ ਮਿਲਣਗੇ 6 ਕਰੋੜ ਰੁਪਏ ਦੇ ਇਨਾਮ
ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸਨ ਨੀਤੀ ਵਿੱਚ ਹੋਣਗੇ ਕਵਰ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 29 ਅਗਸਤ: ਹਲਕਾ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ“ ਨੂੰ ਨੌਜਵਾਨੀ ‘ਚ ਨਵਾਂ ਜੋਸ਼ ਭਰਨ ਵਾਲਾ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ‘ਚ “ਖੇਡ ਇਨਕਲਾਬ“ ਆਏਗਾ। ਉਨ੍ਹਾਂ ਕਿਹਾ ਕਿ 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ। ਭਗਵੰਤ ਮਾਨ ਸਰਕਾਰ ਨੇ ਜੇਤੂਆਂ ਲਈ 6 ਕਰੋੜ ਰੁਪਏ ਦੇ ਇਨਾਮ ਰੱਖੇ ਹਨ ਅਤੇ ਸਾਰੇ ਜੇਤੂ ਖਿਡਾਰੀ ਸੂਬੇ ਦੀ ਗ੍ਰੇਡੇਸਨ ਨੀਤੀ ਵਿੱਚ ਕਵਰ ਹੋਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ ਜਿਸ ਨਾਲ ਸਾਰਾ ਪੰਜਾਬ ਖੇਡਾਂ ਦੇ ਰੰਗ ਵਿੱਚ ਰੰਗਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।
ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਹੈ ਕਿ ਕਿਸੇ ਵੇਲੇ ਖੇਡਾਂ ਵਿੱਚ ਪਹਿਲੇ ਨੰਬਰ ‘ਤੇ ਰਹੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਅਤੇ ਆਪਣੇ ਇਸੇ ਉਦੇਸ਼ ਨੂੰ ਲੈ ਕੇ ਉਨ੍ਹਾਂ ਨੇ ਇਹ ਮਹਾਂਕੁੰਭ ਉਲੀਕਿਆ ਹੈ। ਖੇਡ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਨ੍ਹਾਂ ਖੇਡਾਂ ਨੇ ਸੁਚੱਜੇ ਪ੍ਰਬੰਧ ਕੀਤੇ ਹਨ ਤਾਂ ਜੋ ਸੂਬ ਵਿੱਚ ਖੇਡ ਪ੍ਰਤਿਭਾ ਤੇ ਹੁਨਰ ਦੀ ਭਾਲ ਕੀਤੀ ਜਾ ਸਕੇ, ਖੇਡਾਂ ਦਾ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਪੰਜਾਬ ਸਿਰਜਿਆ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਖੇਡ ਮਹਾਂਕੁੰਭ ਵਿੱਚ ਗ੍ਰੇਡੇਸਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ।
ਉਨ੍ਹਾਂ ਦੱਸਿਆ ਕਿ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਇਛੁੱਕ ਖਿਡਾਰੀ .2022. ਪੋਰਟਲ ‘ਤੇ 11 ਤੋਂ 30 ਅਗਸਤ ਤੱਕ ਆਨਲਾਈਨ ਰਜਿਸਟ੍ਰੇਸਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸਨਲ ਸਟਾਈਲ), ਖੋ-ਖੋ ਅਤੇ ਰੱਸਾਕਸੀ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਬਲਾਕ ਪੱਧਰੀ ਖੇਡਾਂ ਤੋਂ ਇਲਾਵਾ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸਤੀ, ਤੈਰਾਕੀ, ਮੁੱਕੇਬਾਜੀ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤਲਵਾਰਬਾਜੀ, ਤੀਰਅੰਦਾਜੀ, ਨਿਸਾਨੇਬਾਜੀ, ਰੋਇੰਗ, ਜਿਮਨਾਸਟਿਕ ਅਤੇ ਸ਼ਤਰੰਜ ਦੇ ਮੁਕਾਬਲੇ ਹੋਣਗੇ।
ਉਨ੍ਹਾਂ ਦੱਸਿਆ ਕਿ 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ ਅਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਖਿਡਾਰੀਆਂ ਦਾ ਬਣਦਾ ਮਾਣ-ਸਤਿਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਖੇਡਾਂ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਵਚਨਬੱਧ ਹਨ ਅਤੇ ਖਿਡਾਰੀਆਂ ਲਈ ਵਿਸ਼ਵ ਪੱਧਰੀ ਖੇਡ ਢਾਂਚਾ ਮੁਹੱਈਆ ਕਰਵਾਉਣ ਦੀ ਹਰ ਕੋਸ਼ਿਸ਼ ਕਰ ਰਹੇ ਹਨ।

Related posts

ਡੀ.ਏ.ਵੀ. ਕਾਲਜ ਨੇ ਜ਼ੋਨਲ ਯੂਥ ਫੈਸਟੀਵਲ ’ਚੋਂ ਜਿੱਤੀ ‘ਓਵਰਆਲ ਟਰਾਫੀ’

punjabusernewssite

ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਵਲੋਂ ਸ਼ਹਿਰ ਦਾ ਦੌਰਾ ਜਾਰੀ, ਵੱਖ ਵੱਖ ਵਾਰਡਾਂ ਵਿਚ ਭਰਵਾਂ ਸਵਾਗਤ

punjabusernewssite

ਬਠਿੰਡਾ ਦੇ ਸਿਵਲ ਸਰਜਨ ਡਾ ਢਿੱਲੋਂ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ

punjabusernewssite