ਪੰਜਾਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਸਿੰਘ ਚੀਮਾ

Date:

spot_img

ਨਵੀਂ ਆਬਕਾਰੀ ਨੀਤੀ ਬਣਾਉਣ ਲਈ ਸਬੰਧਿਤ ਧਿਰਾਂ ਅਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ।
ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ। ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਅਤੇ ਦ੍ਰਿੜ੍ਹ ਹਨ। ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ। ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ‘ਤੇ ਹੋਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ.ਏ.ਪੀ. ਸਿਨਹਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

spot_img
spot_img

Share post:

Popular

More like this
Related

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...

Bathinda Police ਵੱਲੋਂ ਸਰਚ ਅਭਿਆਨ; 19 ਵਿਅਕਤੀ ਗ੍ਰਿਫ਼ਤਾਰ, 12 ਮੁਕੱਦਮੇ ਦਰਜ

Bathinda News: Bathinda Police ਵੱਲੋਂ ਨਸ਼ਿਆਂ ਦੇ ਖਾਤਮੇ ਲਈ...

Amritsar ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

👉ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ...