6 Views
ਸੁਖਜਿੰਦਰ ਮਾਨ
ਬਠਿੰਡਾ,18 ਦਸੰਬਰ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਐਜੁਕੇਸ਼ਨ ) ਜ਼ਿਲਾਂ ਬਠਿੰਡਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਬਲਵੀਰ ਸਿੰਘ ਮਲੂਕਾ ਅਤੇ ਜਨਰਲ ਸਕੱਤਰ ਲਾਲ ਸਿੰਘ ਰੱਲਾ ਦੀ ਪ੍ਰਧਾਨਗੀ ਟੀਚਰ ਹੋਮ ਵਿਖੇ ਹੋਈ | ਜਿਸ ਵਿਚ ਕਿ ਇੱਕ ਕਲਰਕ ਨੂੰ ਦੋ- ਦੋ, ਤਿੰਨ-ਤਿੰਨ ਸਕੂਲਾਂ ਦਾ ਚਾਰਜ ਵਾਪਿਸ ਲੈਣ ਦੀ ਮੰਗ ਕੀਤੀ ਗਈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਵੀ ਇਸ ਸੰਬੰਧੀ ਫੈਸਲਾ ਕੀਤਾ ਜਾ ਚੁੱਕਿਆ ਹੈ | ਪਰੰਤੂ ਸਿਖਿਆ ਵਿਭਾਗ ਵੱਲੋਂ ਇਸ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ |ਉਹਨਾਂ ਇਹ ਵੀ ਮੰਗ ਕੀਤੀ ਕਿ ਕਲਰਕਾਂ ਦੀਆਂ ਖ਼ਤਮ ਕੀਤੀਆਂ ਖਾਲੀ ਆਸਾਮੀਆਂ ਬਹਾਲ ਕਰਕੇ ਤੁਰੰਤ ਭਰੀਆਂ ਜਾਣ |ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਬਹਾਲੀ ਦਾ ਪੂਰੇ ਲਾਭ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ ਅਤੇ ਡੀ ਏ ਦੀਆਂ ਕਿਸਤਾਂ ਜਾਰੀ ਕੀਤੀਆਂ ਜਾਣ |ਇਸ ਦੇ ਨਾਲ ਹੀ ਤਨਖਾਹ ਕਮਿਸ਼ਨ ਦੇ ਬਕਾਏ ਵੀ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਗਈ |ਇਸ ਸਮੇ ਹੋਰਨਾਂ ਤੋਂ ਇਲਾਵਾਂ ਸ਼ਮਿੰਦਰਪਾਲ ਸਿੰਘ ਬਲਾਕ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਗੁਰਤੇਜ ਸਿੰਘ ਪ੍ਰੈੱਸ ਸਕੱਤਰ, ਭੋਲਾ ਸਿੰਘ, ਸੁਖਦੇਵ ਸਿੰਘ, ਸੁਭਾਸ਼ ਚੰਦ ਹਾਜ਼ਰ ਸਨ |