ਪਥਰਾਲਾ (ਬਠਿੰਡਾ), 25 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ‘ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਸੇ ਲੜੀ ਤਹਿਤ ਪਿੰਡ ਪਥਰਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੱਗੇ ਇਸ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਪਿੰਡ ਪਥਰਾਲਾ, ਡੂੰਮਵਾਲੀ ਅਤੇ ਨਰਸਿੰਘ ਕਲੋਨੀ ਦੇ ਪਿੰਡਾਂ ਦੇ ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ।
ਵੱਡੀ ਖ਼ਬਰ: ਭਾਰਤ ਨੇ ਮੂੜ ਸ਼ੁਰੂ ਕੀਤੀ ਕੈਨੇਡਾ ਲਈ ਵੀਜ਼ਾ ਸਰਵਿਸ
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰੇ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰਾਂ ਵਿੱਚ ਆਉਣ ਵਾਲੇ ਸਾਰੇ ਬਜ਼ੁਰਗਾਂ ਅਤੇ ਪਿੰਡ ਦੇ ਵਸਨੀਕਾਂ ਦੇ ਜਾਇਜ਼ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਕਰਨਾ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਵਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉਥੇ ਕਈ ਹੋਰ ਸਮੱਸਿਆਵਾਂ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਮੰਤਰੀ ਬਣ ਕੇ ਵੀ ਮਰੀਜ਼ਾਂ ਦੀ ਜਾਂਚ ਕਰਕੇ ਜਾਰੀ ਹੈ ਡਾ: ਬਲਜੀਤ ਕੌਰ ਵਲੋਂ ਮਨੁੱਖਤਾ ਦੀ ਸੇਵਾ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਜ਼ਿਲ੍ਹਾ ਸਮਾਜਿਕ ਨਿਆ ਤੇ ਅਧਿਕਾਰਤ ਅਫ਼ਸਰ ਬਰਿੰਦਰ ਸਿੰਘ, ਲੀਡ ਬੈਂਕ ਮੈਨੇਜ਼ਰ ਸ਼੍ਰੀਮਤੀ ਮੰਜੂ ਗਲਹੋਤਰਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਮੌਜੂਦ ਪਿੰਡਾਂ ਦੀਆਂ ਪੰਚਾਇਤਾਂ ਤੇ ਮੋਹਤਬਰ ਆਦਿ ਹਾਜ਼ਰ ਸਨ।
Share the post "“ਪੰਜਾਬ ਸਰਕਾਰ ਤੁਹਾਡੇ ਦੁਆਰ” ਡੀਸੀ ਨੇ ਸਪੈਸ਼ਲ ਕੈਂਪ ਲਗਾ ਕੇ ਸੁਣੀਆਂ ਆਮ ਲੋਕਾਂ ਤੇ ਪੰਚਾਇਤਾਂ ਦੀਆਂ ਮੁਸ਼ਕਿਲਾਂ"