WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਵਲੋਂ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਈਐਸਆਈ ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ (ਈਐਸਆਈ) ਦੇ ਦਾਇਰੇ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਲ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।

ਮੰਤਰੀ ਨਾਲ ਮੀਟਿੰਗ ਬਾਅਦ ਪੀਆਰਟੀਸੀ/ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਸਮਾਪਤ

ਉਹਨਾਂ ਕਿਹਾ ਕਿ ਪੰਜਾਬ ਰਾਜ ਵਲੋਂ ਬੀਤੇ ਸਾਲ ਦੌਰਾਨ ਮਨਰੇਗਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਅਣਥੱਕ ਮਿਹਨਤ ਸਦਕਾ ਹੀ ਦੇਸ਼ ਭਰ ਵਿਚ ਮਗਨਰੇਗਾ ਸਕੀਮ ਲਾਗੂ ਕਰਨ ਵਿੱਚ ਪੰਜਾਬ ਰਾਜ ਦੀ ਬੀਤੇ ਵਰਿਆ ਦੀ ਪੁਜੀਸ਼ਨ ਨਾਲੋਂ ਸੁਧਾਰ ਹੋਇਆ ਹੋਇਆ ਹੈ।ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੂੰ ਜਾਣੂ ਕਰਵਾਇਆ ਗਿਆ , ਜਿਹਨਾਂ ਨੂੰ ਮੰਤਰੀ ਵੱਲੋਂ ਤੁਰੰਤ ਹੱਲ ਕੀਤਾ ਗਿਆ।

ਬਠਿੰਡਾ ਦੇ ਗੁਰੂਘਰ ’ਚ ਗਰੰਥੀ ਸਿੰਘਾਂ ਨੇ ਚਾੜਿਆ ਚੰਨ: ਦੋ ਲੜਕੀਆਂ ਦਾ ਆਪਸ ’ਚ ਕੀਤਾ ਸਮÇਲੰਗੀ ਵਿਆਹ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮਗਨਰੇਗਾ ਸਕੀਮ ਅਧੀਨ ਕੰਟਰੈਕਟ ਉਤੇ ਲਏ ਜਾਣ ਵਾਲੇ ਮੁਲਾਜ਼ਮਾਂ ਦਾ ਕੰਟਰੈਕਟ ਪੀਰੀਅਡ ਇੱਕ ਸਾਲ ਕਰਨ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੱਤਰ ਜਾਰੀ ਕੀਤੇ ਜਾਣ। ਇਸ ਤੋਂ ਇਲਾਵਾ ਜਿਹਨਾਂ ਮਗਨਰੇਗਾ ਕਰਮਚਾਰੀਆਂ ਨੂੂੰ ਟੀਚਾ ਪੂਰਾ ਨਾ ਕਰਨ ਕਾਰਨ ਨੌਕਰੀਓਂ ਕੱਢਿਆ ਗਿਆ ਹੈ , ਉਹਨਾਂ ਸਬੰਧੀ ਚੈਕਿੰਗ ਕਰਵਾਉਣ ਦੇ ਅਦੇਸ਼ ਵੀ ਦਿੱਤੇ ਗਏ । ਇਸ ਤੋਂ ਇਲਾਵਾ ਉਹਨਾਂ ਮਨਰੇਗਾ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਅਤੇ ਸੋਸ਼ਲ ਆਡਿਟ ਕਰਨ ਵਾਲੀਆਂ ਟੀਮਾਂ ਨੂੰ ਯੋਗ ਟਰੇਨਿੰਗ ਦੇਣ ਦੇ ਵੀ ਹੁਕਮ ਦਿੱਤੇ।

 

Related posts

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਦੋ ਦਰਜਨ ਕੌਂਸਲਰ ‘ਆਪ’ ਵਿੱਚ ਸਾਮਲ

punjabusernewssite

Big News: ਅੱਧੀ ਦਰਜਨ ਡਿਪਟੀ ਕਮਿਸ਼ਨਰਾਂ ਸਹਿਤ 10 ਆਈ.ਏ.ਐਸ ਬਦਲੇ

punjabusernewssite

ਵਿਜੀਲੈਂਸ ਬਿਊਰੋ ਵੱਲੋਂ ਪੁਲੀਸ ਦੇ ਏਆਈਜੀ ਸਹਿਤ ਤਿੰਨ ਜਣਿਆਂ ਖਿਲਾਫ ਜਬਰੀ ਵਸੂਲੀ, ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ

punjabusernewssite