ਪੰਜਾਬ ਸਰਕਾਰ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਜਾਰੀ: ਚੀਮਾ

Date:

spot_img

ਕਿਹਾ, ਹੁਣ ਸੀ.ਐਸ.ਐਸ. ਤਹਿਤ ਕਿਸੇ ਵੀ ਸਕੀਮ ਦਾ ਖਜਾਨੇ ‘ਤੇ ਕੋਈ ਬਕਾਇਆ ਨਹੀਂ
ਵਿਭਾਗਾਂ ਨੂੰ ਫੰਡਾਂ ਦੀ ਸਮਾਂਬੱਧ ਵਰਤੋਂ ਕਰਨ ਦੇ ਨਿਰਦੇਸ, ਕਿਸੇ ਵੀ ਸਕੀਮ ਅਧੀਨ ਅਣ-ਵਰਤੇ ਲੈਪਸ ਫੰਡਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਪ੍ਰਮੁੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ।ਇੱਥੇ ਜਾਰੀ ਇੱਕ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸੇ ਤਹਿਤ ਅੱਜ 345 ਕਰੋੜ ਰੁਪਏ ਦੀ ਰਾਸੀ ਜਾਰੀ ਹੋਣ ਉਪਰੰਤ ਖਜਾਨੇ ਕੋਲ ਕਿਸੇ ਵੀ ਕੇਂਦਰੀ ਸਪਾਂਸਰਡ ਸਕੀਮ (ਸੀ.ਐਸ.ਐਸ.) ਜਾਂ ਇਸ ਦੇ ਸਬੰਧਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ। ਉਨ੍ਹਾਂ ਸਬੰਧਤ ਵਿਭਾਗਾਂ ਹਦਾਇਤ ਕੀਤੀ ਕਿ ਇਨ੍ਹਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ ਨਾ ਕਿ ਵਿੱਤੀ ਸਾਲ ਦੇ ਆਖੀਰ ਤੱਕ ਇੰਤਜਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਵੱਲੋਂ ਅਣ-ਵਰਤੋਂ ਕਾਰਨ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਵਿੱਤ ਵਿਭਾਗ ਵੱਲੋਂ ਗੰਭੀਰਤਾ ਨਾਲ ਲਿਆ ਜਾਵੇਗਾ। ਹੋਰ ਵੱਖ-ਵੱਖ ਸਕੀਮਾਂ ਲਈ ਜਾਰੀ ਕੀਤੇ ਫੰਡਾਂ ਸਬੰਧੀ ਵੇਰਵੇ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ‘ਮੇਜਰ ਵਰਕਸ’ ਹੈੱਡ ਤਹਿਤ 240 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਨੇ ਮਿਲਕਫੈੱਡ ਨੂੰ 36 ਕਰੋੜ ਰੁਪਏ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ 25 ਕਰੋੜ ਰੁਪਏ ਜਾਰੀ ਕੀਤੇ ਹਨ। ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਸੂਬੇ ਦੇ ਅਰਥਚਾਰੇ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।

spot_img
spot_img

Share post:

Popular

More like this
Related

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...