Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸੰਗਰੂਰ

ਪੱਕੇ ਮੋਰਚੇ ਦੋਰਾਨ ਕਿਸਾਨਾਂ ਨੇ ਸੰਘਰਸੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਹੀ ਮਨਾਈ

12 Views

ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਵੱਲੋਂ 29ਅਕਤੁਰ ਨੂੰ ਵੱਡੇ ਇਕੱਠ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 25ਅਕਤੂਬਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਅਤੇ ਧਾਰੀ ਚੁੱਪ ਨੂੰ ਤੋੜਣ ਲਈ 29ਅਕਤੂਰ ਨੂੰ ਵੱਡਾ ਇਕੱਠ ਕਰਕੇ ਅਗਲੇ ਐਕਸ਼ਨ ਕਰਨ ਦਾ ਐਲਾਨ ਕੀਤਾ। ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ ਸਤਾਰਵੇਂ ਦਿਨ ਸੰਘਰਸ਼ੀ ਦੀਵਾਲੀ ਵੀ ਮੁੱਖ ਮੰਤਰੀ ਦੀ ਕੋਠੀ ਮੂਹਰੇ ਹੀ ਧੂਮ-ਧਾਮ ਨਾਲ ਮਨਾਈ ਜਿਸ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਲ ਹੋਏ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋ ਕਿਸਾਨਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ ਅਤੇ ਉਲਟਾ ਬਜ਼ੁਰਗਾਂ ਨੂੰ ਸੰਘਰਸ਼ ਚ ਨਾ ਲਿਆਉਣ ਦੀ ਮੱਤ ਦੇ ਰਹੀ ਹੈ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਪਹਿਲੇ ਦਿਨਾ ਚ ਭੇਜੇ ਗਏ ਯਾਦ ਪੱਤਰ ‘ਚ ਦਰਜ ਮੰਗਾਂ ਬਾਰੇ ਵੀ ਜ਼ਿਲ੍ਹਾ ਸੰਗਰੂਰ ਦੇ ਅਧਿਕਾਰੀਆਂ ਰਾਹੀਂ ਤਾਂ ਵਾਰ ਵਾਰ ਕੁੱਝ ਵੇਰਵੇ ਭੇਜੇ ਜਾ ਰਹੇ ਹਨ ਪ੍ਰੰਤੂ ਕਿਸਾਨ ਆਗੂਆਂ ਵੱਲੋਂ ਇਨ੍ਹਾਂ ਵੇਰਵਿਆਂ ਵਿੱਚ ਸੰਭਵ ਵਾਧੇ ਕਰਨ ਬਾਰੇ ਮੁੱਖ ਮੰਤਰੀ ਦੁਆਰਾ ਸਮਾਂ ਕੱਢਣ ਦੀ ਅਪੀਲ ਲਗਾਤਾਰ ਅਣਸੁਣੀ ਕੀਤੀ ਗਈ ਹੈ ਅਤੇ ਅੱਜ ਤੱਕ ਚੁੱਪ ਵੱਟੀ ਹੋਈ ਹੈ। ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਸਾਨਾਂ ਮਜ਼ਦੂਰਾਂ ਨੂੰ ਚੌਕਸ ਕੀਤਾ ਕਿ ਪੰਜਾਬ ਦੇ ਕੁੱਝ ਖਾਨਦਾਨੀ ਫਿਰਕਾਪ੍ਰਸਤ ਆਗੂਆਂ ਅਤੇ ਕੁੱਝ ਭਟਕੇ ਹੋਏ ਨੌਜਵਾਨਾਂ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਤੋਂ ਧਿਆਨ ਭਟਕਾ ਕੇ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਸੰਘਰਸ਼ ਦੀ ਫੇਟ ਤੋਂ ਬਚਾਉਣ ਲਈ ਲੋਕਾਂ ‘ਚ ਪਾਟਕ ਪਾਉਣ ਦੀ ਨੀਤੀ ਦੀ ਸਖ਼ਤ ਨਿੰਦਾ ਕੀਤੀ। ਇਸੇ ਤਰ੍ਹਾਂ ਐਸ ਵਾਈ ਐੱਲ ਨਹਿਰ ਵਰਗੇ ਭਰਾਤਰੀ ਭਾਵ ਨਾਲ ਹੱਲ ਹੋ ਸਕਣ ਵਾਲੇ ਮੁੱਦਿਆਂ ਨੂੰ ਬੇਲੋੜਾ ਵਾਦ-ਵਿਵਾਦ ਬਣਾ ਕੇ ਉਭਾਰਨ ਦੀ ਵੀ ਸਖ਼ਤ ਅਲੋਚਨਾ ਕੀਤੀ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਣਕ ਅਤੇ ਪੰਜਾਬ ਸਟੁਡੈਂਟ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾ ਜਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ੍ਹ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰ ਕਿਰਤੀ ਵਰਗ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ ਅਤੇ ਕਿਸਾਨ ਮੋਰਚੇ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸੂਬਾ ਪ੍ਰੈੱਸ ਜਗਤਾਰ ਸਿੰਘ ਕਾਲਾਝਾੜ ਨੇ ਨਿਭਾਈ। ਅਤੇ ਸੂਬਾ ਆਗੂ ਰੂਪ ਸਿੰਘ ਛੰਨਾ,ਜਨਕ ਸਿੰਘ ਭੁਟਾਲ, ਜਗਦੇਵ ਸਿੰਘ ਜੋਗੇਵਾਲਾ ਬਠਿੰਡਾ ਦਰਸ਼ਨ ਸਿੰਘ ਭੈਣੀ ਮਹਿਰਾਜ ਬਰਨਾਲਾ ਨੇ ਸੰਬੋਧਨ ਕੀਤਾ।ਰਾਤ ਨੂੰ ਸੰਘਰਸ਼ੀ ਦਿਵਾਲੀ ਮੌਕੇ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵੱਲੋਂ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਅਗਾਂਹਵਧੂ ਨਾਟਕ “ਇਨ੍ਹਾਂ ਜ਼ਖਮਾਂ ਦਾ ਕੀ ਕਰੀਏ” ਦੀ ਕਲਾਮਈ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਹਲੂਣ ਕੇ ਰੱਖ ਦਿੱਤਾ।

Related posts

ਪਿੰਡ ਕੋਟੜਾ ਲਹਿਲ ਦੀ ਨਵੀਂ ਪੰਚਾਇਤ ਨੇ ਜਲ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨਾਲ ਕੀਤੀ ਮੁਲਾਕਾਤ

punjabusernewssite

Ex MLA ਪਿਰਮਲ ਸਿੰਘ ਦੀ ਕਾਂਗਰਸ ‘ਚ ਮੁੜ ਹੋਈ ਬਹਾਲੀ

punjabusernewssite

ਇੱਕ ਲੱਖ ਰੁਪਏ ਦੀ ਰਿਸਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ

punjabusernewssite