WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਪ.ਸ.ਸ.ਫ. ਦੀ ਸੂਬਾ ਪੱਧਰੀ ਵਰਚੁਅਲ ਮੀਟਿੰਗ ਹੋਈ

3 ਨਵੰਬਰ ਦੀ ਦਿੱਲੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਸਬੰਧੀ ਉਲੀਕਿਆ ਪ੍ਰੋਗਰਾਮ
ਜਲੰਧਰ, 23 ਅਕਤੂਬਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ (ਪ.ਸ.ਸ.ਫ.) ਦੀ ਇੱਕ ਬਹੁਤ ਹੀ ਅਹਿਮ ਵਰਚੁਅਲ ਮੀਟਿੰਗ ਗੂਗਲ ਮੀਟ ਤੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਆਗੂਆਂ ਵਲੋਂ ਭਾਗ ਲਿਆ ਗਿਆ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਪਿਛਲੇ ਕੀਤੇ ਐਕਸ਼ਨਾ ਦਾ ਰਿਵਿਊ ਕੀਤਾ ਗਿਆ ਜਿਸ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਚੰਡੀਗੜ੍ਹ ਵਿਖੇ ਕੀਤੀ ਸੂਬਾ ਪੱਧਰੀ ਰੈਲੀ ਵਿੱਚ ਪ.ਸ.ਸ.ਫ. ਦੇ ਬੈਨਰ ਹੇਠ ਜ਼ਿਲਿਆਂ ਵਿੱਚੋਂ ਕੀਤੀ ਸ਼ਮੂਲੀਆ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ।

ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਰਾਵਣਰੂਪੀ ਪੁਤਲਾ

ਇਸ ਉਪਰੰਤ ਸੂਬਾ ਪ੍ਰਧਾਨ ਸਤੀਸ਼ ਰਾਣਾ ਵਲੋਂ ਮੁੱਖ ਮੰਤਰੀ ਦੇ ਓ.ਐਸ.ਡੀ. ਨਾਲ ਸਾਂਝੇ ਫਰੰਟ ਦੀ ਹੋਈ ਮੀਟਿੰਗ ਦੀ ਰਿਪੋਰਟਿੰਗ ਕੀਤੀ ਗਈ। ਇਸ ਉਪਰੰਤ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ਾਂ ਦੀ ਤਿਆਰੀ ਸਬੰਧੀ ਪ੍ਰੋਗਰਾਮ ਉਲੀਕੇ ਗਏ। ਮੀਟਿੰਗ ਵਿੱਚ ਦੇਸ਼ ਦੇ ਮੁਲਾਜ਼ਮਾਂ ਦੀ ਕੌਮੀਂ ਜੱਥੇਬੰਦੀ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਕੰਨਫੈਡਰੇਸ਼ਨ ਆਫ ਸੈਂਟਰਲ ਗੌਰਮਿੰਟ ਇੰਪਲਾਈਜ਼ ਅਤੇ ਵਰਕਰਜ਼ ਵਲੋਂ ਮਿਤੀ 3 ਨਵੰਬਰ ਨੂੰ ਰਾਮਲੀਲਾ ਗਰਾਊਂਡ ਦਿੱਲੀ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਕੌਮੀਂ ਰੈਲੀ ਦੀ ਤਿਆਰੀ ਵਿੱਚ ਸ਼ਮੂਲੀਅਤ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ।ਮੀਟਿੰਗ ਵਿੱਚ ਦਿੱਲੀ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਜ਼ਿਲਿਆਂ ਨੂੰ ਕੋਟਾ ਲਗਾਇਆ ਗਿਆ ਜਿਸਨੂੰ ਜ਼ਿਲਿਆਂ ਦੇ ਆਗੂਆਂ ਵਲੋਂ ਹਰ ਹਾਲਤ ਵਿੱਚ ਪੂਰਾ ਕਰਨ ਦਾ ਭਰੋਸਾ ਦਿੱਤਾ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਬਦੀ ਦੇ ਪ੍ਰਤੀਕ ਮੁੱਖ ਮੰਤਰੀ ਦਾ ਦਿਉ ਕੱਦ ਪੂਤਲਾ ਫੂਕਿਆ

ਮੀਟਿੰਗ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੀ.ਐਫ.ਆਰ.ਡੀ.ਏ. ਬਿੱਲ ਨੂੰ ਰੱਦ ਕਰਕੇ 31 ਦਸੰਬਰ 2003 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਲਾਗੂ ਕੀਤਾ ਜਾਵੇ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਮਿਡ ਡੇ ਮੀਲ, ਆਗਣਵਾੜੀ, ਆਸ਼ਾ ਵਰਕਰਾਂ ਦੀਆਂ ਸੇਵਾਵਾਂ ਦਾ ਸਰਕਾਰੀਕਰਣ ਕੀਤਾ ਜਾਵੇ, ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਜਨਤਕ ਅਦਾਰਿਆਂ ਦਾ ਕੀਤਾ ਜਾ ਰਿਹਾ ਨਿੱਜੀਕਰਣ ਬੰਦ ਕੀਤਾ ਜਾਵ, ਕੇਂਦਰੀ ਮੁਲਾਜ਼ਮਾਂ ਲਈ ਅੱਠਵੇਂ ਅਤੇ ਪੰਜਾਬ ਦੇ ਮੁਲਾਜ਼ਮਾਂ ਲਈ ਸੱਤਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਪਿਛਲਾ ਬਕਾਇਆ ਯਕ-ਮੁਸ਼ਤ ਜਾਰੀ ਕੀਤਾ ਜਾਵੇ, ਲੋਕਤੰਤਰ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ।

ਵੇਰਕਾ ਮਿਲਕ ਪਲਾਂਟ ਆਊਟਸੌਰਸ ਮੁਲਾਜ਼ਿਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦਾ ਰਾਵਣ ਰੂਪੀ ਪੁਤਲਾ ਫੂਕਿਆ

ਸੂਬਾ ਵਿੱਤ ਸਕੱਤਰ ਗੁਰਦੀਪ ਬਾਜਵਾ ਵਲੋਂ ਜ਼ਿਲਆਂ ਨੂੰ ਰਹਿੰਦਾ ਫੰਡ ਜਮਾਂ ਕਰਵਾਉਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਕਰਮਜੀਤ ਬੀਹਲਾ, ਕੁਲਦੀਪ ਦੌੜਕਾ, ਗੁਰਬਿੰਦਰ ਸਿੰਘ ਸਸਕੌਰ, ਬਲਵਿੰਦਰ ਭੁੱਟੋ, ਤਰਸੇਮ ਮਾਧੋਪੁਰੀ, ਜਤਿੰਦਰ ਕੁਮਾਰ, ਇੰਦਰਜੀਤ ਵਿਰਦੀ, ਰਾਣੋ ਖੇੜੀ ਗਿੱਲਾਂ, ਪ੍ਰੇਮ ਚੰਦ ਆਜ਼ਾਦ, ਮਨੋਹਰ ਲਾਲ ਸ਼ਰਮਾ, ਫੁੰਮਣ ਸਿੰਘ ਕਾਠਗੜ੍ਹ, ਕਿਸ਼ੋਰ ਚੰਦ ਗਾਜ, ਪ੍ਰਿੰ. ਅਮਨਦੀਪ ਸ਼ਰਮਾ, ਬੋਬਿੰਦਰ ਸਿੰਘ, ਨਿਰਮੋਲਕ ਸਿੰਘ, ਦਰਸ਼ਣ ਚੀਮਾਂ, ਗੁਰਪ੍ਰੀਤ ਰੰਗੀਲਪੁਰ, ਪ੍ਰੇਮ ਸਿੰਘ, ਜਸਵਿੰਦਰ ਸਿੰਘ ਸੋਜਾ, ਜਗਦੀਪ ਸਿੰਘ ਮਾਂਗਟ, ਗੁਰਪ੍ਰੀਤ ਸਿੰਘ ਹੀਰ, ਗੁਰਦੇਵ ਸਿੰਘ ਸਿੱਧੂ, ਜਸਵੀਰ ਸਿੰਘ ਸੀਰਾ, ਕਰਮਜੀਤ ਸਿੰਘ ਕੇ ਪੀ, ਬਲਜਿੰਦਰ ਸਿੰਘ, ਬੀਰਇੰਦਰਜੀਤ ਪੁਰੀ, ਮਲਕੀਤ ਸਿੰਘ ਆਦਿ ਆਗੂ ਵੀ ਹਾਜਰ ਸਨ।

Related posts

ਟੀਐਸਯੂ ਭੰਗਲ ਨੇ ਅਜਾਦੀ ਦਿਹਾੜੇ ਮੌਕੇ ਕਾਰਪੋਰੇਟ ਘਰਾਣਿਆਂ ਦਾ ਫ਼ੂਕਿਆ ਪੁਤਲਾ

punjabusernewssite

ਬਠਿੰਡਾ ’ਚ ਵੱਡਾ ਹਾਦਸਾ, ਸੀਵਰੇਜ ਦੀ ਸਫ਼ਾਈ ਕਰਦੇ ਇੱਕ ਸੀਵਰਮੈਨ ਦੀ ਹੋਈ ਮੌਤ, ਇੱਕ ਦੀ ਹਾਲਾਤ ਗੰਭੀਰ

punjabusernewssite

ਮੁਲਾਜਮਾਂ ਦੀਆਂ ਤਨਖਾਹਾਂ ਜਾਰੀ ਨਾ ਕਰਨ ਵਿਰੁੱਧ ਥਰਮਲ ਪਲਾਂਟ ਦੇ ਮੁਲਾਜਮਾਂ ਵਲੋਂ ਨਾਅਰੇਬਾਜ਼ੀ

punjabusernewssite