ਬਠਿੰਡਾ, 21 ਸਤੰਬਰ: ਅਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਆਗੂਆਂ ਦੀ ਅੱਜ ਨਿਗਰਾਨ ਇੰਜੀਨੀਅਰ ਪੰਜਾਬ ਸਪਲਾਈ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਹਲਕਾ ਬਠਿੰਡਾ ਨਾਲ ਮੀਟਿੰਗ ਹੋਈ । ਮੀਟਿੰਗ ਵਿੱਚ ਕੰਟਰੈਕਟ ਕਰਮਚਾਰੀਆਂ ਨੂੰ ਤਨਖਾਹਾਂ ਸਮੇਂ ਸਿਰ ਦੇਣਾ ,ਪ੍ਰਮੋਸ਼ਨ ਚੈਨਲ ਦੌਰਾਨ ਪਰਮੋਸ਼ਨਾ ਕਰਨਾ, ਦਰਜਾ ਚਾਰ ਕਰਮਚਾਰੀਆਂ ਦੇ ਕੇਡਰ ਬਦਲੀ ਕਰਨਾ,ਮੁੱਖ ਦਫਤਰ ਹਦਾਇਤਾਂ ਮੁਤਾਬਕ ਮਾਨਸਾ ਦੇ ਫੀਲਡ ਕਰਮਚਾਰੀਆਂ ਨੂੰ ਕਣਕ ਕਰਜ਼ਾ ਦੇਣਾ,ਰਿਟਾਇਰ ਕਰਮਚਾਰੀਆਂ ਦੇ ਬਣਦੇ ਬਕਾਏ ਦੇਣਾ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।
ਜਦੋਂ ਵਾੜ ਹੀ ਖੇਤ ਨੂੰ ਖਾਣ ਲੱਗੇ ਜਾਵੇ.., ਹੌਲਦਾਰ ਹੀ ਨਿਕਲਿਆ ਲੁਟੇਰਾ
ਮੀਟਿੰਗ ਦੌਰਾਨ ਨਿਗਰਾਨ ਇੰਜੀਨੀਅਰ ਬਠਿੰਡਾ ਨੇ ਜਥੇਬੰਦੀ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਦਫਤਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ। ਫੀਲਡ ਕਰਮਚਾਰੀਆਂ ਦੀ ਸੀਨੀਅਰਤਾ ਸੂਚੀ 15 ਦਿਨਾਂ ਵਿੱਚ ਮੁਕੰਮਲ ਕਰਕੇ ਉਹਨਾਂ ਦੇ ਮਸਲੇ ਹੱਲ ਕੀਤੇ ਜਾਣਗੇ। ਅਤੇ ਜਥੇਬੰਦੀ ਨਾਲ ਦੁਬਾਰਾ 15 ਦਿਨਾਂ ਬਾਅਦ ਮੀਟਿੰਗ ਵੀ ਕੀਤੀ ਜਾਵੇਗੀ। ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਕਿਸ਼ੋਰ ਚੰਦ ਗਾਜ਼,ਸੀਨੀਅਰ ਮੀਤ ਪ੍ਰਧਾਨ ਸੁਖਚੈਨ ਸਿੰਘ,ਲਖਵੀਰ ਸਿੰਘ ਭਾਗੀਵਾਂਦਰ,ਹਰਨੇਕ ਸਿੰਘ ਗਹਿਰੀ,ਗੁਰਚਰਨ ਜੋੜਕੀਆਂ ਦਰਸ਼ਨ ਸ਼ਰਮਾ,ਕੁਲਵਿੰਦਰ ਸਿੰਘ ,ਪੂਰਨ ਸਿੰਘ,ਪਰਮ ਚੰਦ ਬਠਿੰਡਾ,ਹਰਪ੍ਰੀਤ ਸਿੰਘ,ਸੁਨੀਲ ਕੁਮਾਰ, ਬਲਵੰਤ ਸਿੰਘ ਹਾਜਰ ਹੋਏ।