spot_img
spot_img

ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸਿਕੰਜਾ: ਚੇਤਨ ਸਿੰਘ ਜੌੜਾਮਾਜਰਾ

Date:

spot_img

ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ਬਾਜ ਅੱਖ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 25 ਸਤੰਬਰ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਐਤਵਾਰ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ਵਿਰੁੱਧ ਜੀਰੋ ਟਾਲਰੈਂਸ ਨੀਤੀ ਤਹਿਤ ਫੂਡ ਸੇਫਟੀ ਵਿੰਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਵੇਚਣ ਵਾਲਿਆਂ ’ਤੇ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ। ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ’ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ ਤਾਂ ਜੋਂ ਕੋਈ ਵੀ ਗਲਤ ਜਾਂ ਨਾ ਖਾਣ ਯੋਗ ਵਸਤੂ ਲੋਕਾਂ ਤੱਕ ਪੁਹੰਚਣ ਤੋਂ ਰੋਕੀ ਜਾ ਸਕੇ ਅਤੇ ਲੋਕਾਂ ਦੀ ਸਿਹਤ ਤੰਦਰੁਸਤ ਰਹਿ ਸਕੇ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਨੂੰ ਮੁੱਖ ਰੱਖਦਿਆਂ ਹੋਇਆਂ ਫੂਡ ਸੇਫਟੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਤਾਂ ਜੋਂ ਉਹ ਦੂਸਰੇ ਜ?ਿਲਿਆਂ ਵਿੱਚ ਜਾ ਕੇ ਵੀ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਵਿਕਰੇਤਾਵਾਂ ਦੀ ਚੈਕਿੰਗ ਕਰ ਸਕਣ। ਜੇਕਰ ਕੋਈ ਮਿਆਰ ਤੋਂ ਘੱਟ ਜਾ ਨਾ ਖਾਣਯੋਗ ਵਸਤੂ ਵੇਚ ਰਿਹਾ ਹੈ ਤਾਂ ਉਸ ਖਿਲਾਫ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਜ?ਿਲੇ ਦੇ ਵਧੀਕ ਡਿਪਟੀ ਕਮਿਸਨਰ, ਕਮ ਐਡਜੁਕੇਟਿੰਗ ਅਫਸਰ (ਫੂਡ ਸੇਫਟੀ) ਦੀ ਕੋਰਟ ਵਿੱਚ ਫੂਡ ਸੇਫਟੀ ਅਤੇ ਸਟੈਂਡਰਡ ਐਕਟ 2006 ਦੀ ਧਰਾਵਾਂ ਅਧੀਨ ਕਾਰਵਾਈ ਕਰਦੇ ਹੋਏ ਭਾਰੀ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਜੇਕਰ ਕੋਈ ਸੈਂਪਲ ਨਾ ਖਾਣਯੋਗ ਪਾਇਆ ਜਾਂਦਾ ਤਾਂ ਉਸ ਦਾ ਕੇਸ ਮਾਣਯੋਗ ਜੂਡੀਸੀਅਲ ਕੋਰਟ ਵਿੱਚ ਦਾਇਰ ਕੀਤਾ ਜਾਂਦਾ ਹੈ।
ਫੂਡ ਅਤੇ ਡਰੱਗ ਐਡਮਿਨਸਟ੍ਰੇਸਨ ਪੰਜਾਬ ਦੇ ਫੂਡ ਸੇਫਟੀ ਵਿੰਗ ਵੱਲੋਂ ਵਿੱਢੀ ਬਹ-ਨੁਕਾਤੀ ਮਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਵਿੰਗ ‘‘ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ’’ ਸਲੋਗਨ ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਤਰਾਂ ਵਿਭਾਗ ‘‘ਕਿਸੇ ਵੀ ਕਿਸਮ ਦੀ ਮਿਲਾਵਟ ਪ੍ਰਤੀ ਸੁਚੇਤ ਮਨੁੱਖ ਹੀ ਵਧੀਆ ਜ?ਿੰਦਗੀ ਜਿਊਣ’’ ਦੇ ਮੰਤਵ ਨਾਲ ਪੰਜਾਬ ਵਾਸੀਆਂ ਨੂੰ ਸੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੀ ਜਾਗਰੂਕਤਾ ਮੁਹਿੰਮ ਵਿੱਚ ਅਗਵਾਈ ਕਰ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਹੀ ਫੂਡ ਸੇਫਟੀ ਅਤੇ ਸਟੈਂਡਰਡਰਜ ਅਥਾਰਟੀ ਆਫ ਇੰਡੀਆ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੇ ਮਿਆਰ ਵਿੱਚ ਸੁਧਾਰ ਲਿਆਉਣ ਦੇ ਲਈ ਕਈ ਨਵੇਂ ਪ੍ਰਾਜੈਕਟ ਸੁਰੂ ਕੀਤੇ ਗਏ ਹਨ। ਜਿਸ ਤਹਿਤ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਚੈੱਕ ਕਰਨ ਲਈ ਸੈਪਲਿੰਗ, ਇੰਸਪੈਕਸਨ ਕੀਤੀ ਜਾਂਦੀ ਹੈ।ਉਨਾਂ ਕਿਹਾ ਕਿ ਵਿਭਾਗ ਵੱਲੋਂ ਲਗਾਤਾਰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਰਜਿਸਟ੍ਰੇਸਨ ਅਤੇ ਲਾਇਸੈਂਸ ਲਈ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਹੁਣ ਤੱਕ ਫੂਡ ਬਿਜਨਸ ਓਪਰੇਟਰਾਂ ਨੂੰ ਕੁੱਲ 165783 ਲਾਇਸੰਸ ਅਤੇ ਰਾਜਿਸਟ੍ਰੇਸਨਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਦੁੱਧ ਦੀ ਗੁਣਵੱਤਾ ਸੁਧਾਰਨ ਲਈ ਵਿਭਾਗ ਵੱਲੋਂ ਵਿਸੈਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਮਹੀਨਾ ਅਗਸਤ 2022 ਦੌਰਾਨ ਵਿਭਾਗ ਵੱਲੋਂ ਕੁੱਲ 1016 ਸੈਂਪਲ ਭਰੇ ਗਏ, ਜਿਨਾਂ ਵਿੱਚੋਂ ਦੁੱਧ ਦੇ ਕੁੱਲ 676 ਸੈਂਪਲ ਲਏ ਗਏ ਸਨ, ਜਿਨਾਂ ਵਿੱਚੋਂ ਦੁੱਧ ਦੇ 278 ਸੈਂਪਲ ਮਾਨਤਾ ਤੇ ਖਰੇ ਨਹੀਂ ਉਤਰੇ।
ਫੂਡ ਸੇਫਟੀ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਖਾਣ ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਚੈਕ ਕਰਨ ਲਈ ਕੁੱਲ 7 ਮੋਬਾਈਲ ਫੂਡ ਸੇਫਟੀ ਵੈਨਜ ਤਾਇਨਾਤ ਕੀਤੀਆਂ ਗਈਆਂ ਹਨ। ਐਫ.ਐਸ.ਐਸ.ਏ.ਆਈ. ਵੱਲੋਂ ਇਹ ਪ੍ਰੋਗਰਾਮ ’ਫੂਡ ਸੇਫਟੀ ਆਫ ਵੀਲਜ’ ਤਹਿਤ ਸੁਰੂ ਕੀਤਾ ਗਿਆ ਹੈ। ਇਹ ਵੈਨਾਂ ਵੱਖ ਵੱਖ ਜ?ਿਲ੍ਹਿਆਂ ਵਿੱਚ ਜਾਗਰੂਕਤਾ, ਫੂਡ ਸੇਫਟੀ ਟ੍ਰੇਨਿੰਗ, ਖਾਣ-ਪੀਣ ਦੀ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਦੀਆਂ ਹਨ। ਇਨਾਂ ਵਿੱਚ ਫੂਡ ਟੈਸਟਿੰਗ ਦਾ ਪੂਰਾ ਪ੍ਰਬੰਧ ਹੈ ਅਤੇ ਰਿਪੋਰਟ ਮੌਕੇ ’ਤੇ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸਬਜੀ ਮੰਡੀਆਂ ਵਿੱਚ ਚੈਕਿੰਗ ਕੀਤੀ ਗਈ ਅਤੇ ਫਲਾਂ ਨੂੰ ਗੈਰ ਕੁਦਰਤੀ ਢੰਗ ਨਾਲ ਪਕਾਉਣ ਲਈ ਵਰਤੇ ਜਾਂਦੇ ਰਸਾਇਣ ਕੈਲਸੀਅਮ ਕਾਰਬਾਈਡ ਉੱਪਰ ਅਤੇ ਅਦਰਕ ਦੀ ਚਮਕ ਵਧਾਉਣ ਲਈ ਤੇਜਾਬ ਨਾਲ ਧੋਣ ਉੱਪਰ ਰੋਕ ਲਗਾਈ ਗਈ। ਖਾਣ ਪੀਣ ਦੀਆਂ ਵਸਤਾਂ ਦਾ ਕਾਰੋਬਰ ਕਰਨ ਵਾਲਿਆਂ ਨੂੰ ਫੂਡ ਸੇਫਟੀ ਅਤੇ ਸਟੈਂਡਰਡਜ ਐਕਟ, 2006 ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਫੂਡ ਸੇਫਟੀ ਟ੍ਰੇਨਿੰਗ ਐਂਡ ਸਰਟੀਫਿਕੇਸਨ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ। ਵਰਕਸਾਪ ਵਿੱਚ ਸਾਫ ਸਫਾਈ ਰੱਖਣ, ਵਰਕਰਾਂ ਦੀ ਮੈਡੀਕਲ ਫਿਟਨੈੱਸ, ਵਰਕਰਾਂ ਨੂੰ ਐਪ੍ਰਨ, ਦਸਤਾਨੇ, ਟੋਪੀ, ਮਾਸਕ ਆਦਿ ਪਹਿਨਣ ਦੀਆਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ। ਉਨਾਂ ਦੱਸਿਆ ਕਿ ਐਫ.ਐਸ.ਐਸ.ਏ.ਆਈ. ਦੇ ਰੀਪ੍ਰਪੋਜ ਯੂਜਡ ਕੁਕਿੰਗ ਆਇਲ ਪ੍ਰੋਗਰਾਮ ਤਹਿਤ, ਇੱਕ ਕੰਪਨੀ ਫੂਡ ਵਿਕ੍ਰੇਤਾਵਾਂ ਤੋਂ ਵਰਤਿਆ ਤੇਲ ਇਕੱਠਾ ਕਰੇਗੀ ਅਤੇ ਉਸ ਨੂੰ ਬਾਇਓਡੀਜਲ ਵਿੱਚ ਤਬਦੀਲ ਕਰੇਗੀ, ਇਸ ਤਰਾਂ ਖਾਣ ਵਾਲੇ ਤੇਲ ਦੀ ਵਾਰ ਵਾਰ ਵਰਤੋਂ ਵਿੱਚ ਕਮੀ ਆਏਗੀ। ਜਦੋਂ ਖਾਣ ਵਾਲੇ ਤੇਲ ਨੂੰ ਵਾਰ-ਵਾਰ ਗਰਮ ਕਰਕੇ ਤਲਣ ਲਈ ਵਰਤਿਆ ਜਾਂਦਾ ਹੈ ਤਾਂ ਉਸ ਵਿੱਚ ਟਰਾਂਸ ਫੈਟ ਦੀ ਮਾਤਰਾ ਕਾਫੀ ਵਧ ਜਾਂਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਅਤੇ ਹਾਈ ਬਲੱਡ ਪ੍ਰੈਸਰ, ਹਾਈ ਕੋਲੈਸਟ੍ਰੋਲ, ਹਾਰਟ ਅਟੈਕ ਆਦਿ ਦਾ ਕਾਰਨ ਬਣਦੀ ਹੈ।

ਵਿਦਿਆਰਥੀਆਂ ਲਈ ‘ਈਟ ਰਾਈਟ’ ਮੁਹਿੰਮ
ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਈਟ ਰਾਈਟ’ ਮੁਹਿੰਮ ਚਲਾਈ ਜਾ ਰਹੀ ਹੈ ਜਿਸਦੇ ਅਧੀਨ ਸਕੂਲਾਂ ਦੇ ਬੱਚਿਆਂ ਨੂੰ ਸਾਫ ਸੁਥਰਾ ਅਤੇ ਪੌਸਟਿਕ ਭੋਜਨ ਮੁਹੱਈਆ ਕਰਵਾਉਣ ਤਹਿਤ ਜੰਕ ਫੂਡ ਬੰਦ ਕਰਨ ਲਈ ਸਕੂਲਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਸੈਮੀਨਾਰ ਕਰਕੇ ਬੱਚਿਆਂ ਨੂੰ ਜੰਕ ਫੂਡ ਰਾਹੀਂ ਹੋਣ ਵਾਲੀਆਂ ਸਿਹਤ ਸਬੰਧੀ ਤਕਲੀਫਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਨੂੰ ਘੱਟ ਨਮਕ ਅਤੇ ਘੱਟ ਚੀਨੀ ਦੀ ਮਾਤਰਾਂ ਲੈਣ ਅਤੇ ਘੱਟ ਤੇਲ ਵਰਤਣ ਸਬੰਧੀ ਵੀ ਜਾਣੂ ਕਰਵਾਇਆ ਜਾ ਰਿਹਾ ਤਾਂ ਜੋਂ ਉਹ ਪੌਸਟਿਕ ਭੋਜਣ ਵੱਲ ਹੀ ਧਿਆਨ ਦੇਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਚਿਆਂ ਵਿੱਚ ਕੁਪੋਸਣ ਦੀ ਰੋਕਥਾਮ ਲਈ ਵੀ ਐਫ.ਐਸ.ਐਸ.ਏ.ਆਈ. ਵੱਲੋਂ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਇਸਦੇ ਅਧੀਨ ਦੁੱਧ, ਖਾਣ ਵਾਲੇ ਤੇਲ, ਚਾਵਲ, ਆਟਾ ਅਤੇ ਨਮਕ ਨੂੰ ਵਿਟਾਮਨ ਅਤੇ ਮਿਨਰਲ ਯੁਕਤ ਕਰਕੇ ਵੇਚਣ ਦੀ ਹਦਾਇਤ ਕੀਤੀ ਗਈ ਹੈ ਅਤੇ ਅਜਿਹੇ ਪਦਾਰਥ ਉੱਪਰ ਐਫ ਪਲੱਸ ਦਾ ਲੋਗੋ ਜਰੂਰੀ ਹੈ। ਵਿਭਾਗ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟ ਦੀ ਰੋਕਥਾਮ ਲਈ ਸਮੇਂ ਸਮੇਂ ਸਿਰ ਐਫ.ਐਸ.ਐਸ.ਏ.ਆਈ. ਦੀਆਂ ਹਦਾਇਤਾਂ ਅਨੁਸਾਰ ਸਰਵੇ ਲਈ ਵੀ ਸੈਂਪਲਿੰਗ ਕਰਵਾਈ ਜਾਂਦੀ ਹੈ, ਜਿਸ ਵਿੱਚ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ, ਖਾਣ ਵਾਲੇ ਤੇਲ, ਸਹਿਦ, ਫਲ ਅਤੇ ਸਬਜੀਆਂ ਆਦਿ ਦੇ ਸੈਂਪਲ ਲਏ ਗਏ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ਦੇ ਪ੍ਰਤੀਨਿਧੀ ਮੰਡਲ ਨੇ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ

Bathinda News: ਬਠਿੰਡਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਕੌਰ ਗਰੁੱਪ...

Neet Paper Leak Case; ਸੰਸਦ ‘ਚ ਅੱਜ ਪੇਸ਼ ਹੋਵੇਗਾ ਸੋਧ ਬਿੱਲ, 6 ਘੰਟੇ ਹੋਵੇਗੀ ਚਰਚਾ

National News: ਪਿਛਲੇ ਕਈ ਦਿਨਾਂ ਤੋਂ ਦੇਸ਼ ਭਰ ਵਿੱਚ...

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

👉ਡਾ ਰਤਨ ਸਿੰਘ ਜੱਗੀ ਦੀਆਂ ਰਚਨਾਵਾਂ ਨੇ ਸਮਾਜ ਨੂੰ...