WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਿੱਖਿਆ

ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਨੇ ‘ਵਿਸ਼ਵ ਉਪਭੋਗਤਾ ਅਧਿਕਾਰ ਦਿਵਸ‘ ਦਾ ਆਯੋਜਨ

ਸੁਖਜਿੰਦਰ ਮਾਨ
ਬਠਿੰਡਾ, 16 ਮਾਰਚ: ਬੀ.ਐਫ.ਜੀ.ਆਈ. ਵਿਖੇ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਨੇ ‘ਵਿਸ਼ਵ ਉਪਭੋਗਤਾ ਅਧਿਕਾਰ ਦਿਵਸ‘ ਦਾ ਆਯੋਜਨ ਕੀਤਾ । ਇਸ ਦਿਵਸ ਦੇ ਸੰਬੰਧ ਵਿੱਚ ਵਿਦਿਆਰਥੀਆਂ ਲਈ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਥੀਮ ਤੇ ਆਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ‘ਵਿਸ਼ਵ ਉਪਭੋਗਤਾ ਅਧਿਕਾਰ ਦਿਵਸ‘ ਹਰ ਇੱਕ ਲਈ ਨਿਰਪੱਖ, ਸੁਰੱਖਿਅਤ ਅਤੇ ਟਿਕਾਊ ਬਾਜ਼ਾਰ ਲਈ ਉਪਭੋਗਤਾ ਦੀ ਸ਼ਕਤੀ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਉਜਾਗਰ ਕਰਨ ਲਈ ਇੱਕ ਸਾਲਾਨਾ ਅਵਸਰ ਹੈ। ਇਸ ਸੈਸ਼ਨ ਵਿੱਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ, ਬਠਿੰਡਾ ਦੇ ਪ੍ਰਧਾਨ ਕੇ. ਐਸ. ਵੜਿੰਗ ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ। ਇਸ ਸੈਸ਼ਨ ਵਿੱਚ ਬੀ.ਬੀ.ਏ., ਐਮ.ਬੀ.ਏ., ਬੀ.ਕਾਮ. ਅਤੇ ਬੀ.ਟੀ.ਟੀ.ਐਮ. ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਉਪਭੋਗਤਾ ਅਧਿਕਾਰ ਦਿਵਸ ਬਾਰੇ ਡਰਾਇੰਗ, ਸਲੋਗਨ ਅਤੇ ਹਵਾਲੇ ਲਿਖ ਕੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਵਿੱਚ ਰਚਨਾਤਮਿਕਤਾ ਦੀ ਪੜਚੋਲ ਕਰਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਇੱਕ ਮੰਚ ਪ੍ਰਦਾਨ ਕੀਤਾ ਗਿਆ। ਜਿਸ ਨੇ ਉਨ੍ਹਾਂ ਨੂੰ ਕਲਾਤਮਕ ਉੱਤਮਤਾ ਨੂੰ ਉਤਸ਼ਾਹਿਤ ਕਰਨ ਲਈ ਰਚਨਾਤਮਕ ਤੌਰ ਤੇ ਸੋਚਣ ਅਤੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਰੋਤ ਵਿਅਕਤੀ ਕੇ. ਐਸ. ਵੜਿੰਗ, ਪ੍ਰਧਾਨ, ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ, ਬਠਿੰਡਾ ਨੇ ਕਿਹਾ ਕਿ ਖਪਤਕਾਰਾਂ ਨੂੰ ਆਪਣੇ ਅਧਿਕਾਰਾਂ ਬਾਰੇ ਚੰਗੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ। ਇੱਕ ਜ਼ਿੰਮੇਵਾਰ ਵਿਅਕਤੀ ਕਈ ਹੋਰ ਵਿਅਕਤੀਆਂ ਨੂੰ ਜਾਗਰੂਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਵਿੱਚ ਜਾਗਰੂਕਤਾ ਵਧ ਰਹੀ ਹੈ ਪਰ ਹਰ ਇੱਕ ਵਿਅਕਤੀ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਹੋਰ ਯਤਨਾਂ ਅਤੇ ਪ੍ਰੋਗਰਾਮਾਂ ਦੀ ਲੋੜ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਾਲਜਾਂ ਨੂੰ ਹਰ ਸਾਲ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੁਕਾਬਲੇ ਵਿੱਚ ਬੀ.ਏ. ਦੂਜਾ ਸਾਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ, ਬੀ.ਕਾਮ. ਤੀਜਾ ਸਾਲ ਦੀ ਵਿਦਿਆਰਥਣ ਅਨੁਜ ਨੇ ਦੂਜਾ ਸਥਾਨ ਅਤੇ ਬੀ.ਕਾਮ. ਤੀਜਾ ਸਾਲ ਦੀ ਵਿਦਿਆਰਥਣ ਰਿਧੀ ਹੌਂਡਾ ਨੇ ਤੀਜਾ ਸਥਾਨ ਹਾਸਲ ਕੀਤਾ। ਅੰਤ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪਿ੍ਰੰਸੀਪਲ ਡਾ. ਸਚਿਨ ਦੇਵ, ਫੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਦੀ ਡੀਨ ਸ਼੍ਰੀਮਤੀ ਨੀਤੂ ਸਿੰਘ ਨੇ ਸਰੋਤ ਵਿਅਕਤੀ ਕੇ. ਐਸ. ਵੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਸਾਰੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ। ਕੁੱਲ ਮਿਲਾ ਕੇ ਇਹ ਇੱਕ ਪ੍ਰੇਰਣਾਦਾਇਕ ਅਤੇ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਰਿਹਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ।

Related posts

ਗੁਰੂ ਕਾਸ਼ੀ ਯੂਨੀਵਰਸਿਟੀ ਨੇ “ਮੁਫ਼ਤ ਕਾਨੂੰਨੀ ਸਹਾਇਤਾ” ਵਿਸ਼ੇ ‘ਤੇ ਕਰਵਾਇਆ ਸੈਮੀਨਾਰ

punjabusernewssite

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ “ਮਿਸ਼ਨ ਲਾਇਫ਼”ਤਹਿਤ ਵਾਤਾਵਰਣ ਪ੍ਰੋਜੈਕਟ ਦਾ ਸ਼ਾਨਦਾਰ ਆਗਾਜ਼

punjabusernewssite

ਬੀ.ਐਫ.ਸੀ.ਐਮ.ਟੀ. ਨੇ ‘ਨਿਊਰੋ ਮਾਰਕੀਟਿੰਗ’ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ

punjabusernewssite