ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕੀਤੀ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਜੁਲਾਈ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਸ਼ਨ ਡਿਪੂਆਂ ਰਾਹੀਂ ਦਿੱਤੇ ਜਾਣ ਵਾਲੇ ਫੋਰਟੀਫਾਇਡ ਆਟਾ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਰਾਜ ਸਰਕਾਰ ਦਾ ਯਤਨ ਹੈ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਇਸ ਫੋਰਟੀਫਾਇਡ ਰਾਸ਼ਨ ਨਾਲ ਗਰੀਬ ਲੋਕਾਂ ਦੇ ਸਿਹਤ ਵਿਚ ਸੁਧਾਰ ਆਵੇ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਆਟਾ ਦੀ ਸਪਲਾਈ ਬਾਅਦ ਲੋਕਾਂ ਦੇ ਸਿਹਤ ‘ਤੇ ਪਏ ਸਾਕਾਰਾਤਮਕ ਪ੍ਰਭਾਵ ਦਾ ਮੁਲਾਂਕਨ ਕਰ ਜਲਦੀ ਤੋਂ ਜਲਦੀ ਰਿਪੋਰਟ ਦਿੱਤੀ ਜਾਵੇ। ਡਿਪਟੀ ਸੀਐਮ, ਜਿਨ੍ਹਾਂ ਦੇ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਕਾਰਜਭਾਰ ਵੀ ਹੈ, ਨੇ ਅੱਜ ਇੱਥੇ ਵਿਭਾਗ ਵੱਲੋਂ ਪਾਇਲਟ ਦੇ ਤੌਰ ‘ਤੇ ਪੰਜ ਜਿਲ੍ਹਿਆਂ ਵਿਚ ਰਾਸ਼ਨ ਡਿਪੂਆਂ ਰਾਹੀਂ ਦਿੱਤੇ ਜਾ ਰਹੇ ਆਟੇ ਦੀ ਗੁਣਵੱਤਾ, ਸਪਲਾਈ ਅਤੇ ਪ੍ਰਭਾਵ ਦੇ ਬਾਰੇ ਵਿਚ ਸਮੀਖਿਆ ਕੀਤੀ ਅਤੇ ਅਧਿਕਾਰੀ ਨੂੰ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਜਿਨ੍ਹਾਂ ਪੰਜ ਜਿਲ੍ਹਿਆਂ (ਅੰਬਾਲਾ, ਯਮੁਨਾਨਗਰ, ਕਰਨਾਲ, ਰੋਹਤਕ ਤੇ ਹਿਸਾਰ) ਵਿਚ ਰਾਸ਼ਨ ਡਿਪੂਆਂ ਰਾਹੀਂ ਫੋਰਟੀਫਾਇਡ ਆਟਾ ਵੰਡ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਖਰਾਬ ਆਟਾ ਵੰਡ ਕਰਨ ਦੀ ਸ਼ਿਕਾਇਤਾਂ ਕਿਸੇ ਵੀ ਕੀਮਤ ‘ਤੇ ਨਹੀਂ ਆਣੀਆਂ ਚਾਹੀਦੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਫੋਰਟੀਫਾਇਡ ਆਟਾ ਦੀ ਛੋਟੀ ਪੈਕਿੰਗ ਬਣਾਈ ਜਾਵੇ ਤਾਂ ਜੋ ਪੈਕਿੰਗ ਖੋਲਣ ‘ਤੇ ਖਰਾਬ ਹੋਣ ਦੀ ਸੰਭਾਵਨਾ ਘੱਟ ਹੋਵੇ। ਇਸ ਮੌਕੇ ‘ਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਅੰਕੁਰ ਗੁਪਤਾ, ਹੈਫੇਡ ਦੇ ਪ੍ਰਬੰਧ ਨਿਦੇਸ਼ਕ ਅਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਮਹਾਨਿਦੇਸ਼ਕ ਏ ਸ੍ਰੀਨਿਵਾਸ, ਕਾਨਫੈਡ ਦੇ ਪ੍ਰਬੰਧ ਨਿਦੇਸ਼ਕ ਜੈਯਬੀਰ ਸਿੰਘ ਆਰਿਆ ਦੇ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
Share the post "ਫੋਰਟੀਫਾਇਡ ਆਟੇ ਦੀ ਗੁਣਵੱਤਾ ‘ਤੇ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ – ਦੁਸ਼ਯੰਤ ਚੌਟਾਲਾ"