ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਹੋਈ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 1 ਫਰਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਕਮਿਸ਼ਨਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਅਧਿਕਾਰੀਆਂ ਕੋਲੋਂ ਪੰਜਾਬ ਹਿਊਮਨ ਰਾਈਟਸ, ਪੰਜਾਬ ਐਸ.ਸੀ. ਕਮਿਸ਼ਨ, ਪੰਜਾਬ ਮਹਿਲਾ ਕਮਿਸ਼ਨ, ਨੈਸ਼ਨਲ ਹਿਊਮਨ ਰਾਈਟਸ ਅਤੇ ਨੈਸ਼ਨਲ ਐਸ.ਸੀ. ਕਮਿਸ਼ਨ ਆਦਿ ਤੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਬਾਰੇ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਕਮਿਸ਼ਨਾਂ ਤੋਂ ਪ੍ਰਾਪਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਬਕਾਇਆ ਪਈਆਂ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ, ਐਸਡੀਐਮ ਮੌੜ ਵਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ, ਜ਼ਿਲ੍ਹਾ ਸਮਾਜਿਕ ਤੇ ਨਿਆਂ ਅਧਿਕਾਰਤ ਅਫ਼ਸਰ ਬਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਬਕਾਇਆ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ"