ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 12 ਅਕਤੂਬਰ :ਉਪ-ਮੰਡਲ ਮੈਜਿਸਟ੍ਰੇਟ ਸ਼੍ਰੀਮਤੀ ਇਨਾਯਤ ਦੀ ਪ੍ਰਧਾਨਗੀ ਹੇਠ ਯੂ.ਐਨ. ਵੂਮੈਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਅਤੇ ਸੋਸ਼ਲ ਐਂਡ ਡਿਵੈਂਲਪਮੈਂਟ ਰਿਸਰਚ ਅਤੇ ਐਜੂਕੇਸ਼ਨ ਗਰੁੱਪ ਦੇ ਸਹਿਯੋਗ ਨਾਲ ਜ਼ਿਲ੍ਹਾ ਬਠਿੰਡਾ, ਮਾਨਸਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਖੀ ਸੈਂਟਰ ਦਾ ਸਟਾਫ਼, ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਬਾਲ ਭਲਾਈ ਕਮੇਟੀ, ਪੁਲਿਸ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਕਰਮਚਾਰੀਆਂ ਨੂੰ ਸਿਵਲ ਲਾਈਨ ਕਲੱਬ ਬਠਿੰਡਾ ਵਿਖੇ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਵਨੀਤ ਸਿੱਧੂ ਵੱਲੋਂ ਵਨ ਸਟਾਪ ਸੈਂਟਰ ਦੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਡਿਪਟੀ ਸੁਪਰਡੈਂਟ ਆਫ਼ ਪੁਲਿਸ ਸ਼੍ਰੀਮਤੀ ਹੀਨਾ ਗੁਪਤਾ ਵੱਲੋਂ ਪੀੜ੍ਹਿਤ ਔਰਤਾਂ ਨੂੰ ਪੂਰਾ ਸਹਿਯੋਗ ਦੇਣ ਬਾਰੇ ਭਰੋਸਾ ਦਿੱਤਾ ਗਿਆ ਅਤੇ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਸੁਰੇਸ਼ ਕੁਮਾਰ ਵੱਲੋਂ ਔਰਤਾਂ ਦੇ ਹੱਕਾਂ ਲਈ ਬਣਾਏ ਗਏ ਕਾਨੂੰਨਾਂ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਸ਼੍ਰੀ ਜੋਤੀ ਸੇਠ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਜੈਂਡਰ ਰੈਸਪੌਂਸਿਵ ਕੋਵਿਡ-19 ਰਿਕਵਰੀ ਇੰਨ ਇੰਡੀਆ ਪ੍ਰੋਗਰਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋਗਰਾਮ ਮੈਨੇਜਰ ਸ੍ਰੀ ਅੰਧਨਾ ਅਸ਼ਿਮਨੀ, ਬਾਲ ਵਿਕਾਸ ਪ੍ਰੋਜੈਕਟ ਅਫਸਰ ਸੰਗਤ ਸ੍ਰੀਮਤੀ ਸੁਨੀਤਾ ਮਿੱਤਲ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬਠਿੰਡਾ ਸ੍ਰੀਮਤੀ ਊਸ਼ਾ ਰਾਣੀ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਰਾਮਪੁਰਾ ਫੂਲ ਸ੍ਰੀਮਤੀ ਖੁਸ਼ਵੀਰ ਕੌਰ, ਚੇਅਰਪਰਸਨ ਅਤੇ ਮੈਂਬਰਾਨ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਮੈਬਰਾਨ ਆਦਿ ਹਾਜ਼ਰ ਸਨ।
ਬਠਿੰਡਾ ’ਚ ਇੱਕ ਦਿਨਾ ਵਰਕਸ਼ਾਪ ਆਯੋਜਿਤ
11 Views