WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਬਠਿੰਡਾ ’ਚ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ
ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ : ਆਗਾਮੀ 15 ਅਗਸਤ ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਰਦਿਆਂ ਕਿਹਾ ਕਿ ਇਸ ਦਿਨ ਮਨਾਉਣ ਦਾ ਮੁੱਖ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੀ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿਚ ਜਲਦੀ ਹੋਵੇਗੀ ਉਪ ਚੋਣ

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਪਲਵੀ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਭੁਪਿੰਦਰ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।

Related posts

ਲਾਈਨੋ ਪਾਰ ਇਲਾਕੇ ’ਚ ਆਪ ਦੇ ਜਗਰੂਪ ਗਿੱਲ ਨੇ ਕੱਢਿਆ ਰੋਡ ਸੋਅ

punjabusernewssite

ਵਿਲੱਖਣ ਅਪੰਗਤਾ ਪਛਾਣ ਪੱਤਰ ਬਣਾਉਣ ਲਈ ਕੈਂਪ ਆਯੋਜਿਤ

punjabusernewssite

ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਹੋਈ ਸੂਬਾ ਪੱਧਰੀ ਮੀਟਿੰਗ

punjabusernewssite